ਤਿਹਾੜ ਜੇਲ੍ਹ ਤੋਂ ਚੱਲ ਰਿਹਾ ਸੀ ਪੰਜਾਬ 'ਚ ਬੱਚਾ ਤਸਕਰੀ ਦਾ ਰੈਕੇਟ, ਪੁਲਿਸ ਨੇ ਕਾਬੂ ਕੀਤੇ ਮੁਲਜ਼ਮ | Faridkot child Trafficking case police arrest two man link with delhi tihar jail know full detail in punjabi Punjabi news - TV9 Punjabi

ਤਿਹਾੜ ਜੇਲ੍ਹ ਤੋਂ ਚੱਲ ਰਿਹਾ ਸੀ ਪੰਜਾਬ ‘ਚ ਬੱਚਾ ਤਸਕਰੀ ਦਾ ਰੈਕੇਟ, ਪੁਲਿਸ ਨੇ ਕਾਬੂ ਕੀਤੇ ਮੁਲਜ਼ਮ

Updated On: 

25 Jul 2024 11:04 AM

Faridkot child Trafficking: ਬੱਚਾ ਤਸਕਰੀ ਮਾਮਲੇ ਵਿੱਚ ਪੜਤਾਲ ਦਿੱਲੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਕੁਝ ਸਮਾਂ ਪਹਿਲਾਂ ਇਹਨਾਂ ਨੇ ਫਰੀਦਕੋਟ ਦੇ ਪਿੰਡ ਪਿੰਡੀ ਬਲੋਚਾਂ ਤੋਂ ਇੱਕ 6 ਮਹੀਨੇ ਦੀ ਬੱਚੀ ਪ੍ਰਦੀਪ ਕੌਰ ਨੂੰ ਕਥਿਤ ਤੌਰ 'ਤੇ ਕਿਡਨੈਪ ਕੀਤਾ ਸੀ ਅਤੇ ਉਸ ਨੂੰ ਕਿਤੇ ਹੋਰ ਲਿਜਾ ਕੇ ਵੇਚ ਦਿੱਤਾ ਸੀ। ਪੁਲਿਸ ਨੂੰ ਅਜੇ ਤੱਕ ਵੇਚੀ ਗਈ ਬੱਚੀ ਨਹੀਂ ਮਿਲੀ ਹੈ।

ਤਿਹਾੜ ਜੇਲ੍ਹ ਤੋਂ ਚੱਲ ਰਿਹਾ ਸੀ ਪੰਜਾਬ ਚ ਬੱਚਾ ਤਸਕਰੀ ਦਾ ਰੈਕੇਟ, ਪੁਲਿਸ ਨੇ ਕਾਬੂ ਕੀਤੇ ਮੁਲਜ਼ਮ
Follow Us On

Faridkot Child Trafficking: ਜ਼ਿਲ੍ਹਾ ਫਰੀਦਕੋਟ ਪੁਲਿਸ ਨੇ ਇੱਕ ਗਿਰੋਹ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਹ ਗਿਰੋਹ ਕਥਿਤ ਤੌਰ ‘ਤੇ ਨਵ-ਜੰਮੀਆਂ ਬੱਚੀਆਂ ਨੂੰ ਦੂਜੇ ਸੂਬਿਆਂ ਵਿੱਚ ਲਿਜਾ ਕੇ ਵੇਚਣ ਦਾ ਕੰਮ ਕਰਦਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਹੁਣ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨਾਂ ਦੇ ਗਿਰੋਹ ‘ਚ 4 ਔਰਤਾਂ ਵੀ ਸ਼ਾਮਿਲ ਹਨ। ਇਸ ਤੋਂ ਇਲਾਵਾ ਪੁਲਿਸ ਨੇ ਤਿਹਾੜ ਜੇਲ੍ਹ ‘ਚ ਨਜ਼ਰਬੰਦ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਲਈ ਅਦਾਲਤ ਤੋਂ ਉਹਨਾਂ ਦੇ ਪ੍ਰੋਡਕਸ਼ਨ ਵਰੰਟ ਮੰਗੇ ਹਨ। ਪੁਲਿਸ ਇਸ ਮਾਮਲੇ ਵਿੱਚ ਕੁਝ ਹੋਰ ਜਾਣਕਾਰੀਆਂ ਪ੍ਰਾਪਤ ਕਰਨਾ ਚਾਹੁੰਦੀ ਹੈ।

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ‘ਚ ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਸ਼ਬੀਨਾ, ਪ੍ਰੀਤ ਕੌਰ, ਕੁਲਦੀਪ ਕੌਰ, ਸਰਬਜੀਤ ਸਿੰਘ ਅਤੇ ਰਣਜੀਤ ਸਿੰਘ ਹਨ। ਜਦੋਂ ਕਿ ਇਸ ਤੋਂ ਪਹਿਲਾਂ ਪਰਮਜੀਤ ਸਿੰਘ ਨਾਮ ਦੇ ਵਿਅਕਤੀ ਨੂੰ ਤਿਹਾੜ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਰੰਟ ‘ਤੇ ਲਿਆਂਦਾ ਗਿਆ ਸੀ।

2 ਮੁਲਜ਼ਮਾਂ ਦੇ ਹੋਰ ਨਾਮ ਆਏ ਸਾਹਮਣੇ

ਇਸ ਮਾਮਲੇ ਦੀ ਪੜਤਾਲ ਕਰ ਰਹੇ ਪੁਲਿਸ ਅਧਿਕਾਰੀ ਨਛੱਤਰ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਤਫਤੀਸ਼ ਦੌਰਾਨ 2 ਮੁਲਜ਼ਮਾਂ ਦੇ ਹੋਰ ਨਾਮ ਸਾਹਮਣੇ ਆਏ ਹਨ। ਇਨਾਂ ‘ਚ ਸਿਮਰਜੀਤ ਕੌਰ ਅਤੇ ਰਜਿੰਦਰ ਕੁਮਾਰ ਸ਼ਾਮਿਲ ਹਨ। ਇਹ ਤਿਹਾੜ ਜੇਲ੍ਹ ‘ਚ ਨਜ਼ਰਬੰਦ ਹਨ ਤੇ ਜਲਦ ਹੀ ਇਹਨਾਂ ਨੂੰ ਫਰੀਦਕੋਟ ਲਿਆ ਕੇ ਪੁੱਛਗਿਛ ਕੀਤੀ ਜਾ ਸਕਦੀ ਹੈ। ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਇਹਨਾਂ ਵਿਅਕਤੀਆਂ ਖਿਲਾਫ਼ ਦਿੱਲੀ ਦੇ ਥਾਣਾ ਬੇਗਮਪੁਰਾ ‘ਚ ਵੀ ਨਿੱਕੇ ਬੱਚਿਆਂ ਦੀ ਤਸਕਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: BSF, CISF, CRPF ਚ ਸਾਬਕਾ ਅਗਨੀਵੀਰਾਂ ਨੂੰ ਉਮਰ ਸੀਮਾ ਚ ਮਿਲੇਗੀ 5 ਸਾਲ ਦੀ ਛੋਟ, ਜਾਣੋ ਕਿਸ ਬੈਚ ਲਈ ਕਿੰਨੀ ਰਾਹਤ

ਬੱਚਾ ਤਸਕਰੀ ਮਾਮਲੇ ਵਿੱਚ ਪੜਤਾਲ ਦਿੱਲੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਕੁਝ ਸਮਾਂ ਪਹਿਲਾਂ ਇਹਨਾਂ ਨੇ ਫਰੀਦਕੋਟ ਦੇ ਪਿੰਡ ਪਿੰਡੀ ਬਲੋਚਾਂ ਤੋਂ ਇੱਕ 6 ਮਹੀਨੇ ਦੀ ਬੱਚੀ ਪ੍ਰਦੀਪ ਕੌਰ ਨੂੰ ਕਥਿਤ ਤੌਰ ‘ਤੇ ਕਿਡਨੈਪ ਕੀਤਾ ਸੀ ਅਤੇ ਉਸ ਨੂੰ ਕਿਤੇ ਹੋਰ ਲਿਜਾ ਕੇ ਵੇਚ ਦਿੱਤਾ ਸੀ। ਪੁਲਿਸ ਨੂੰ ਅਜੇ ਤੱਕ ਵੇਚੀ ਗਈ ਬੱਚੀ ਨਹੀਂ ਮਿਲੀ ਹੈ।

ਤਿਹਾੜ ‘ਚ ਬੰਦ ਮੁਲਜ਼ਮਾਂ ਦੇ ਵਾਰੰਟ ਦੀ ਮੰਗ

ਇਸ ਮਾਮਲੇ ਵਿੱਚ ਡਿਊਟੀ ਮੈਜਿਸਟਰੇਟ ਫਰੀਦਕੋਟ ਨੇ ਰਣਜੀਤ ਸਿੰਘ ਤੇ ਪਰਮਜੀਤ ਸਿੰਘ ਨੂੰ ਪੁਲਿਸ ਰਿਮਾਂਡ ‘ਤੇ ਭੇਜਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤਿਹਾੜ ਜੇਲ੍ਹ ‘ਚ ਨਜ਼ਰਬੰਦ ਮੁਲਜ਼ਮ ਸਿਮਰਜੀਤ ਕੌਰ ਤੇ ਰਜਿੰਦਰ ਕੁਮਾਰ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤੇ ਗਏ ਹਨ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version