AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫ਼ਰੀਦਕੋਟ DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਈ-ਮੇਲ ਮਿਲਣ ਤੋਂ ਬਾਅਦ ਮਿੰਨੀ ਸਕੱਤਰੇਤ ‘ਚ ਹੜਕੰਪ

ਫ਼ਰੀਦਕੋਟ ਦੇ ਮਿੰਨੀ ਸਕੱਤਰੇਤ ਸਥਿਤ ਡਿਪਟੀ ਕਮਿਸ਼ਨਰ (ਡੀ.ਸੀ.) ਦਫ਼ਤਰ ਨੂੰ ਮੰਗਲਵਾਰ ਬਾਅਦ ਦੁਪਹਿਰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਿੱਚ ਭਾਜੜ ਪੈ ਗਈ। ਧਮਕੀ ਭਰੀ ਈ-ਮੇਲ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਫ਼ੌਰੀ ਕਦਮ ਚੁੱਕਦੇ ਹੋਏ ਸਮੁੱਚੇ ਮਿੰਨੀ ਸਕੱਤਰੇਤ ਕੰਪਲੈਕਸ ਨੂੰ ਖ਼ਾਲੀ ਕਰਵਾ ਲਿਆ ਅਤੇ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ (ਸਰਚ ਆਪ੍ਰੇਸ਼ਨ) ਚਲਾਈ।

ਫ਼ਰੀਦਕੋਟ DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਈ-ਮੇਲ ਮਿਲਣ ਤੋਂ ਬਾਅਦ ਮਿੰਨੀ ਸਕੱਤਰੇਤ 'ਚ ਹੜਕੰਪ
sukhjinder-sahota-faridkot
| Updated On: 18 Aug 2026 20:55 PM IST
Share

ਫ਼ਰੀਦਕੋਟ ਦੇ ਮਿੰਨੀ ਸਕੱਤਰੇਤ ਸਥਿਤ ਡਿਪਟੀ ਕਮਿਸ਼ਨਰ (ਡੀ.ਸੀ.) ਦਫ਼ਤਰ ਨੂੰ ਮੰਗਲਵਾਰ ਬਾਅਦ ਦੁਪਹਿਰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਿੱਚ ਭਾਜੜ ਪੈ ਗਈ। ਧਮਕੀ ਭਰੀ ਈ-ਮੇਲ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਫ਼ੌਰੀ ਕਦਮ ਚੁੱਕਦੇ ਹੋਏ ਸਮੁੱਚੇ ਮਿੰਨੀ ਸਕੱਤਰੇਤ ਕੰਪਲੈਕਸ ਨੂੰ ਖ਼ਾਲੀ ਕਰਵਾ ਲਿਆ ਅਤੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ (ਸਰਚ ਆਪ੍ਰੇਸ਼ਨ) ਚਲਾਈ।

‘ਖ਼ਾਲਿਸਤਾਨ ਨੈਸ਼ਨਲ ਆਰਮੀ’ ਦੇ ਨਾਂ ‘ਤੇ ਆਈ ਧਮਕੀ ਭਰੀ ਈ-ਮੇਲ

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਕੀ ਭਰੀ ਈ-ਮੇਲ ‘ਖ਼ਾਲਿਸਤਾਨ ਨੈਸ਼ਨਲ ਆਰਮੀ’ ਦੇ ਨਾਂ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜੀ ਗਈ ਸੀ। ਜਿਵੇਂ ਹੀ ਦਫ਼ਤਰ ਦੇ ਅਧਿਕਾਰੀਆਂ ਨੇ ਇਸ ਈ-ਮੇਲ ਨੂੰ ਦੇਖਿਆ, ਤੁਰੰਤ ਜ਼ਿਲ੍ਹਾ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਇਸ ਦੀ ਸੂਚਨਾ ਦਿੱਤੀ ਗਈ। ਸੁਰੱਖਿਆ ਨੂੰ ਮੁੱਖ ਰੱਖਦਿਆਂ ਪੁਲਿਸ ਨੇ ਬਿਨਾਂ ਕੋਈ ਦੇਰੀ ਕੀਤੇ ਦਫ਼ਤਰ ਵਿੱਚ ਤਾਇਨਾਤ ਅਧਿਕਾਰੀਆਂ, ਮੁਲਾਜ਼ਮਾਂ ਅਤੇ ਆਪਣੇ ਸਰਕਾਰੀ ਕੰਮਾਂ-ਕਾਰਾਂ ਲਈ ਆਏ ਆਮ ਨਾਗਰਿਕਾਂ ਨੂੰ ਬਾਹਰ ਕੱਢ ਕੇ ਇਮਾਰਤ ਨੂੰ ਪੂਰੀ ਤਰ੍ਹਾਂ ਖ਼ਾਲੀ ਕਰਵਾ ਲਿਆ।

ਡੌਗ ਸਕੁਐਡ ਤੇ ਐਂਟੀ-ਸੈਬੋਤਾਜ਼ ਟੀਮ ਵੱਲੋਂ ਬਾਰੀਕੀ ਨਾਲ ਜਾਂਚ

ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਤਰਲੋਚਨ ਸਿੰਘ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ। ਪੁਲਿਸ ਦੀ ਐਂਟੀ-ਸੈਬੋਤਾਜ਼ ਟੀਮ ਅਤੇ ਡੌਗ ਸਕੁਐਡ ਦੀ ਮਦਦ ਨਾਲ ਸਮੁੱਚੇ ਮਿੰਨੀ ਸਕੱਤਰੇਤ ਕੰਪਲੈਕਸ, ਮੁੱਖ ਇਮਾਰਤ, ਪਾਰਕਿੰਗ ਖੇਤਰ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਕਈ ਘੰਟਿਆਂ ਦੀ ਡੂੰਘੀ ਤਲਾਸ਼ੀ ਤੋਂ ਬਾਅਦ ਰਾਹਤ ਵਾਲੀ ਗੱਲ ਇਹ ਰਹੀ ਕਿ ਪੁਲਿਸ ਨੂੰ ਇਮਾਰਤ ਜਾਂ ਆਸ-ਪਾਸ ਦੇ ਇਲਾਕੇ ਵਿੱਚੋਂ ਕੋਈ ਵੀ ਸ਼ੱਕੀ ਜਾਂ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ।

ਪਹਿਲਾਂ ਵੀ ਆ ਚੁੱਕੀਆਂ ਹਨ ਅਜਿਹੀਆਂ ਝੂਠੀਆਂ ਧਮਕੀਆਂ: DSP

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਈ-ਮੇਲ ਰਾਹੀਂ ਮਿਲੀ ਧਮਕੀ ਨੂੰ ਪੂਰੀ ਗੰਭੀਰਤਾ ਨਾਲ ਲੈਂਦਿਆਂ ਲੋੜੀਂਦੇ ਸੁਰੱਖਿਆ ਪ੍ਰਬੰਧ ਤੁਰੰਤ ਅਮਲ ਵਿੱਚ ਲਿਆਂਦੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਖ਼ੁਦ ਫ਼ਰੀਦਕੋਟ ਵਿੱਚ ਅਜਿਹੀਆਂ ਝੂਠੀਆਂ (ਹੋਕਸ) ਧਮਕੀਆਂ ਮਿਲਦੀਆਂ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀਆਂ ਸੂਚਨਾਵਾਂ ਨੂੰ ਪੁਲਿਸ ਕਦੇ ਵੀ ਹਲਕੇ ਵਿੱਚ ਨਹੀਂ ਲੈਂਦੀ ਅਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਂਦੇ ਹਨ।

ਹਾਈ ਅਲਰਟ ‘ਤੇਸੁਰੱਖਿਆ ਵਿਵਸਥਾ

ਡੀ.ਐਸ.ਪੀ. ਨੇ ਕਿਹਾ ਕਿ ਫ਼ਿਲਹਾਲ ਤਲਾਸ਼ੀ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ, ਪਰ ਇਹਤਿਆਤ ਵਜੋਂ ਮਿੰਨੀ ਸਕੱਤਰੇਤ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੁਰੱਖਿਆ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਪੁਲਿਸ ਪ੍ਰਸ਼ਾਸਨ ਸਮੁੱਚੀ ਸਥਿਤੀ ‘ਤੇ ਲਗਾਤਾਰ ਪੈਨੀ ਨਜ਼ਰ ਰੱਖ ਰਿਹਾ ਹੈ। ਇਸ ਦੇ ਨਾਲ ਹੀ ਈ-ਮੇਲ ਭੇਜਣ ਵਾਲੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਤੱਕ ਪਹੁੰਚਣ ਲਈ ਸਾਈਬਰ ਸੈੱਲ ਵੱਲੋਂ ਤਕਨੀਕੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...