ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ ਕਿਸਾਨ, ਡਿਪਟੀ ਕਮਿਸ਼ਨਰ ਨੇ ਕੀਤੀ ਅਪੀਲ | Faridkot dc vineet kumar request to farmers paddy season know full in punjabi Punjabi news - TV9 Punjabi

ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ ਕਿਸਾਨ, ਡਿਪਟੀ ਕਮਿਸ਼ਨਰ ਨੇ ਕੀਤੀ ਅਪੀਲ

Updated On: 

09 Nov 2024 17:52 PM

ਡਿਪਟੀ ਕਮਿਸ਼ਨਰ ਨੇ ਸਮੂਹ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਜੇਕਰ ਕੋਈ ਉਨ੍ਹਾਂ ਦੇ ਆਸ ਪਾਸ ਵੀ ਕਿਸਾਨ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਵੀ ਰੋਕ ਕੇ ਜਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ।

ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ ਕਿਸਾਨ, ਡਿਪਟੀ ਕਮਿਸ਼ਨਰ ਨੇ ਕੀਤੀ ਅਪੀਲ

ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ ਕਿਸਾਨ, ਡਿਪਟੀ ਕਮਿਸ਼ਨਰ ਨੇ ਕੀਤੀ ਅਪੀਲ

Follow Us On

ਪੰਜਾਬ ਦੀਆਂ ਮੰਡੀਆਂ ਵਿੱਚ ਫ਼ਸਲ ਦੀ ਖਰੀਦ ਨਾ ਹੋਣ ਦੀਆਂ ਖ਼ਬਰਾਂ ਵਿਚਾਲੇ ਕਿਸਾਨ ਜੱਥੇਬੰਦੀਆਂ ਕਰੜੇ ਸੰਘਰਸ਼ ਕਰਨ ਦੀਆਂ ਚਿਤਾਵਨੀਆਂ ਦੇ ਰਹੀਆਂ ਹਨ। ਪਰ ਜੇਕਰ ਗੱਲ ਕਰ ਲਈਏ ਬਾਬੇ ਫਰੀਦ ਦੀ ਧਰਤੀ ਫਰੀਦਕੋਟ ਦੀ ਤਾਂ ਐਥੇ ਫ਼ਸਲ ਦੀ ਖਰੀਦ ਜ਼ੋਰਾਂ ਤੇ ਚੱਲ ਰਹੀ ਹੈ। ਇਹ ਦਾਅਵਾ ਕੀਤਾ ਹੈ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ। ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 4,78,237 ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 4,65,802 ਮੀਟਰਕ ਟਨ ਝੋਨਾ ਖਰੀਦਿਆਂ ਜਾ ਚੁੱਕਾ ਹੈ । ਉਨ੍ਹਾਂ ਕਿਹਾ ਕਿ ਕੱਲ ਸ਼ਾਮ ਖਰੀਦੇ ਗਏ ਝੋਨੇ ਵਿੱਚੋਂ 184840 ਮੀਟਰਕ ਟਨ ਝੋਨਾ ਪਨਗ੍ਰੇਨ ਨੇ, 118148 ਮੀਟਰਕ ਟਨ ਝੋਨਾ ਮਾਰਕਫੈੱਡ ਨੇ, 943554 ਮੀਟਰਕ ਟਨ ਝੋਨਾ ਪਨਸਪ, 49064 ਮੀਟਰਕ ਟਨ ਝੋਨਾ ਪੰਜਾਬ ਰਾਜ ਗੋਦਾਮ ਨਿਗਮ ਅਤੇ 1282 ਮੀਟਰਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਨੇ ਖਰੀਦਿਆ ਹੈ। ਕਿਸਾਨਾਂ ਨੂੰ ਹੁਣ ਤੱਕ 949.76 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਪਰਾਲੀ ਨਾ ਸਾੜਣ ਕਿਸਾਨ-DC

ਡਿਪਟੀ ਕਮਿਸ਼ਨਰ ਨੇ ਸਮੂਹ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਜੇਕਰ ਕੋਈ ਉਨ੍ਹਾਂ ਦੇ ਆਸ ਪਾਸ ਵੀ ਕਿਸਾਨ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਵੀ ਰੋਕ ਕੇ ਜਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ। ਇਸ ਨਾਲ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਪੈਦਾ ਹੁੰਦੀਆਂ ਹਨ, ਜੋ ਸਾਡੀ ਸਿਹਤ ਲਈ ਬਹੁਤ ਹਾਨੀਕਾਰਕ ਹੁੰਦੀਆਂ ਹਨ। ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਜੇਕਰ ਇਸ ਤਰ੍ਹਾਂ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾਂ ਹੀ ਮੰਡੀਆਂ ਵਿੱਚ ਲੈ ਕੇ ਆਉਣ। ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕੋਈ ਪਰੇਸ਼ਾਨੀ ਨਾ ਆਵੇ। ਕਿਉਂਕਿ ਜੇਕਰ ਫ਼ਸਲ ਵਿੱਚ ਨਮੀ ਹੋਵੇਗੀ ਤਾਂ ਕਿਸਾਨਾਂ ਨੂੰ ਹੀ ਮੰਡੀ ਵਿੱਚ ਖੱਜਲ ਖੁਆਰ ਹੋਣਾ ਪਵੇਗਾ।

Exit mobile version