ਖਨੌਰੀ ਮਹਾਪੰਚਾਇਤ ‘ਚ ਸ਼ਾਮਲ ਹੋਣ ਗਏ ਕਿਸਾਨ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਤ
ਪਿੰਡ ਵਾਸੀਆਂ ਅਨੁਸਾਰ ਦੱਸਿਆ ਕਿ ਅੰਤਿਮ ਸੰਸਕਾਰ ਕੱਲ੍ਹ ਹੀ ਹੋ ਸਕੇਗਾ। ਉਹਨਾਂ ਕਿਹਾ ਸੁਖਮੰਦਰ ਸਿੰਘ ਨੇ ਵੀ ਬਾਕੀ ਕਿਸਾਨਾਂ ਮੋਰਚੇ ਦੇ ਸ਼ਹੀਦਾਂ ਦੀ ਤਰਾਂ ਸ਼ਹਾਦਤ ਦਿੱਤੀ ਹੈ। ਪਿੰਡ ਵਾਸੀਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪਹਿਲੇ ਕਿਸਾਨ ਸੰਘਰਸ਼ ਵਿਚ 750 ਦੇ ਕਰੀਬ ਕਿਸਾਨ ਸ਼ਹੀਦ ਹੋਏ ਸਨ ਅਤੇ ਹੁਣ ਵੀ ਕਈ ਕਿਸਾਨ ਸ਼ਹੀਦ ਹੋ ਚੁਕੇ ਹਨ।
ਖਨੌਰੀ ਬਾਰਡਰ ਤੇ ਹੋਈ ਕਿਸਾਨ ਮਹਾਂਪੰਚਾਇਤ ਵਿਚ ਸ਼ਾਮਲ ਹੋਣ ਗਏ ਪਿੰਡ ਕਾਸਮ ਭੱਟੀ ਦੇ ਕਰੀਬ 60 ਸਾਲਾ ਕਿਸਾਨ ਸੁਖਮੰਦਰ ਸਿੰਘ ਦੀ ਕਿਸੇ ਅਣਪਛਾਤੇ ਵਹੀਕਲ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਕਿਸਾਨ ਸੁਖਮੰਦਰ ਸਿੰਘ 5 ਏਕੜ ਜ਼ਮੀਨ ਦਾ ਮਾਲਕ ਸੀ ਅਤੇ ਜਗਜੀਤ ਸਿੰਘ ਡੱਲੇਵਾਲਾ ਦੀ ਹਮਾਇਤ ‘ਤੇ ਕਿਸਾਨ ਮੋਰਚੇ ਵਿਚ ਗਿਆ ਸੀ।
ਇਲ ਮਾਮਲੇ ‘ਤੇ ਗੱਲਬਾਤ ਕਰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਸੁਖਮੰਦਰ ਸਿੰਘ ਨੇੜਲੇ ਪਿੰਡਾਂ ਦੇ ਕਿਸਾਨਾਂ ਨਾਲ ਖਨੌਰੀ ਬਾਰਡਰ ‘ਤੇ ਗਏ ਸਨ। ਉਹ ਹਾਲੇ ਮੋਰਚੇ ਤੋਂ ਕਰੀਬ 1 ਕਿਲੋ ਮੀਟਰ ਪਿੱਛੇ ਹੀ ਸਨ ਤਾਂ ਪੈਦਲ ਤੁਰੇ ਜਾਂਦਿਆਂ ਨੂੰ ਕਿਸੇ ਅਣਪਛਾਤੇ ਵਹੀਕਲ ਨੇ ਟੱਕਰ ਮਾਰ ਦਿੱਤੀ। ਉਸ ਦੀ ਮੌਕੇ ‘ਤੇ ਮੌਤ ਹੋ ਗਈ। ਪਿੰਡ ਵਾਲਿਆਂ ਨੇ ਦੱਸਿਆ ਕਿ ਮ੍ਰਿਤਕ ਦਾ ਬੇਟਾ ਅਤੇ ਹੋਰ ਪਿੰਡ ਵਾਸੀ ਉਸ ਦੀ ਲਾਸ ਲੈਣ ਲਈ ਗਏ ਹੋਏ ਹਨ। ਉਹਨਾਂ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਲਾਸ ਨੂੰ ਖਨੌਰੀ ਮੋਰਚੇ ‘ਤੇ ਲਿਜਾਇਆ ਜਾਵੇਗਾ। ਇਸ ਤੋਂ ਬਾਅਦ ‘ਚ ਪਿੰਡ ਲਿਆ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਪਿੰਡ ਵਾਸੀਆਂ ਅਨੁਸਾਰ ਦੱਸਿਆ ਕਿ ਅੰਤਿਮ ਸੰਸਕਾਰ ਕੱਲ੍ਹ ਹੀ ਹੋ ਸਕੇਗਾ। ਉਹਨਾਂ ਕਿਹਾ ਸੁਖਮੰਦਰ ਸਿੰਘ ਨੇ ਵੀ ਬਾਕੀ ਕਿਸਾਨਾਂ ਮੋਰਚੇ ਦੇ ਸ਼ਹੀਦਾਂ ਦੀ ਤਰਾਂ ਸ਼ਹਾਦਤ ਦਿੱਤੀ ਹੈ। ਪਿੰਡ ਵਾਸੀਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪਹਿਲੇ ਕਿਸਾਨ ਸੰਘਰਸ਼ ਵਿਚ 750 ਦੇ ਕਰੀਬ ਕਿਸਾਨ ਸ਼ਹੀਦ ਹੋਏ ਸਨ ਅਤੇ ਹੁਣ ਵੀ ਕਈ ਕਿਸਾਨ ਸ਼ਹੀਦ ਹੋ ਚੁਕੇ ਹਨ। ਇਸ ਲਈ ਸਰਕਾਰਾਂ ਕਿਸਾਨਾਂ ਦੀਆਂ ਮੰਗਾਂ ਮੰਨਣ ਤਾਂ ਜੋ ਕਿਸਾਨ ਖੁਸ਼ੀ-ਖੁਸ਼ੀ ਆਪਣੇ ਘਰ ਵਾਪਸ ਆ ਸਕਣ। ਨਾਲ ਹੀ ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਪੀੜਤ ਪਰਿਵਾਰ ਦਾ ਕਿਸਾਨੀ ਕਰਜਾ ਮੁਆਫ ਕੀਤਾ ਜਾਵੇ। ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਅਤੇ ਆਰਥਿਕ ਮਦਦ ਦਿੱਤੀ ਜਾਵੇ।