AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਫ਼ਰੀਦਕੋਟ ‘ਚ ਵੱਡੀ ਵਾਰਦਾਤ, ਬੱਕਰੀ ਚੋਰੀ ਦਾ ਵਿਰੋਧ ਕਰਨ ‘ਤੇ ਬਜ਼ੁਰਗ ਚਰਵਾਹੇ ਦਾ ਕਤਲ; ਮੁਲਜ਼ਮ ਫ਼ਰਾਰ

ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਅਧੀਨ ਆਉਂਦੇ ਹਰਗੋਬਿੰਦਪੁਰ ਬਸਤੀ ਇਲਾਕੇ ਵਿੱਚ ਬੀਤੀ ਸ਼ਾਮ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇੱਥੇ ਬੱਕਰੀ ਚੋਰੀ ਕਰਨ ਦੀ ਕੋਸ਼ਿਸ਼ ਦਾ ਵਿਰੋਧ ਕਰਨ 'ਤੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਬਜ਼ੁਰਗ ਚਰਵਾਹੇ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ।

ਫ਼ਰੀਦਕੋਟ 'ਚ ਵੱਡੀ ਵਾਰਦਾਤ, ਬੱਕਰੀ ਚੋਰੀ ਦਾ ਵਿਰੋਧ ਕਰਨ 'ਤੇ ਬਜ਼ੁਰਗ ਚਰਵਾਹੇ ਦਾ ਕਤਲ;  ਮੁਲਜ਼ਮ ਫ਼ਰਾਰ
ਬੱਕਰੀ ਚੋਰੀ ਦਾ ਵਿਰੋਧ ਕਰਨ ‘ਤੇ ਬਜ਼ੁਰਗ ਦਾ ਕਤਲ, ਹਮਲਾਵਰ ਮੌਕੇ ਤੋਂ ਫ਼ਰਾਰ
sukhjinder-sahota-faridkot
| Published: 07 Mar 2026 20:30 PM IST
Share

ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਅਧੀਨ ਆਉਂਦੇ ਹਰਗੋਬਿੰਦਪੁਰ ਬਸਤੀ ਇਲਾਕੇ ਵਿੱਚ ਬੀਤੀ ਸ਼ਾਮ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇੱਥੇ ਬੱਕਰੀ ਚੋਰੀ ਕਰਨ ਦੀ ਕੋਸ਼ਿਸ਼ ਦਾ ਵਿਰੋਧ ਕਰਨ ‘ਤੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਬਜ਼ੁਰਗ ਚਰਵਾਹੇ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਮੇਜਰ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਭਾਰੀ ਰੋਸ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਥਾਣਾ ਸਿਟੀ-2 ਦੇ ਐਸ.ਐਚ.ਓ. ਇੰਸਪੈਕਟਰ ਸੁਖਦਰਸ਼ਨ ਸ਼ਰਮਾ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਪੁੱਤਰ ਕੰਵਰਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਦੋ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ ਕਰਨ ਲਈ ਇਲਾਕੇ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਬਾਰੀਕੀ ਨਾਲ ਖੰਗਾਲੀ ਜਾ ਰਹੀ ਹੈ।

ਵਿਰੋਧ ਕਰਨ ‘ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਮ੍ਰਿਤਕ ਦੇ ਪੁੱਤਰ ਕੰਵਰਪ੍ਰੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਕਰੀਬ 6 ਵਜੇ ਉਸਦੇ ਪਿਤਾ ਮੇਜਰ ਸਿੰਘ ਘਰ ਦੇ ਬਾਹਰ ਬੱਕਰੀਆਂ ਚਰਾ ਰਹੇ ਸਨ। ਇਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਉੱਥੇ ਪਹੁੰਚੇ ਅਤੇ ਬੱਕਰੀਆਂ ਚੋਰੀ ਕਰਨ ਦੀ ਨੀਅਤ ਨਾਲ ਉਨ੍ਹਾਂ ਨੂੰ ਖਿੱਚਣ ਲੱਗੇ। ਜਦੋਂ ਮੇਜਰ ਸਿੰਘ ਨੇ ਉਨ੍ਹਾਂ ਦੀ ਇਸ ਕਰਤੂਤ ਦਾ ਵਿਰੋਧ ਕੀਤਾ, ਤਾਂ ਨੌਜਵਾਨਾਂ ਨੇ ਗੁੱਸੇ ਵਿੱਚ ਆ ਕੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਤਾਬੜਤੋੜ ਵਾਰ ਕਰ ਦਿੱਤੇ।

ਹਸਪਤਾਲ ਵਿੱਚ ਇਲਾਜ ਦੌਰਾਨ ਤੋੜਿਆ ਦਮ

ਕੰਵਰਪ੍ਰੀਤ ਸਿੰਘ ਅਨੁਸਾਰ ਜਦੋਂ ਉਹ ਰੌਲਾ ਸੁਣ ਕੇ ਮੌਕੇ ‘ਤੇ ਪਹੁੰਚਿਆ ਤਾਂ ਹਮਲਾਵਰ ਫ਼ਰਾਰ ਹੋ ਗਏ। ਉਨ੍ਹਾਂ ਨੇ ਤੁਰੰਤ ਆਪਣੇ ਗੰਭੀਰ ਜ਼ਖ਼ਮੀ ਪਿਤਾ ਨੂੰ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਭਰਤੀ ਕਰਵਾਇਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਪੁਲਿਸ ਵੱਲੋਂ ਜਾਂਚ ਤੇਜ਼

ਇਸ ਸਬੰਧੀ ਡੀ.ਐਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦੀਆਂ ਸੰਗੀਨ ਧਾਰਾਵਾਂ ਹੇਠ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਦੇਹ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਪੁਲਿਸ ਦਾ ਦਾਅਵਾ ਹੈ ਕਿ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Follow Us
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...
Punjab MC Election: ਵੋਟਰਾਂ 'ਚ ਦਿਖ ਰਿਹਾ ਭਾਰੀ ਉਤਸ਼ਾਹ, ਲਗਾਤਾਰ ਜਾਰੀ ਹੈ ਵੋਟਿੰਗ
Punjab MC Election: ਵੋਟਰਾਂ 'ਚ ਦਿਖ ਰਿਹਾ ਭਾਰੀ ਉਤਸ਼ਾਹ, ਲਗਾਤਾਰ ਜਾਰੀ ਹੈ ਵੋਟਿੰਗ...
ਗੱਡੇ 'ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ, ਪੈਟਰੋਲ-ਡੀਜਲ ਦੇ ਵਧੇ ਰੇਟਾਂ ਖਿਲਾਫ਼ ਪ੍ਰਦਰਸ਼ਨ
ਗੱਡੇ 'ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ, ਪੈਟਰੋਲ-ਡੀਜਲ ਦੇ ਵਧੇ ਰੇਟਾਂ ਖਿਲਾਫ਼ ਪ੍ਰਦਰਸ਼ਨ...
ਚੰਡੀਗੜ੍ਹ ਵਿੱਚ ਖੌਫਨਾਕ ਨਜਾਰਾ, ਗੈਸ ਸਿਲੰਡਰ ਫਟਣ ਨਾਲ ਕਈ ਲੋਕ ਝੁਲਸੇ
ਚੰਡੀਗੜ੍ਹ ਵਿੱਚ ਖੌਫਨਾਕ ਨਜਾਰਾ, ਗੈਸ ਸਿਲੰਡਰ ਫਟਣ ਨਾਲ ਕਈ ਲੋਕ ਝੁਲਸੇ...
ਦਿੱਲੀ ਟ੍ਰੈਫਿਕ ਪੁਲਿਸ ਨੂੰ ਭਿਆਨਕ ਗਰਮੀ ਤੋਂ ਰਾਹਤ ਦਿਆਉਣ ਲਈ ਮਿਲੇ ਏਸੀ ਹੈਲਮੇਟ
ਦਿੱਲੀ ਟ੍ਰੈਫਿਕ ਪੁਲਿਸ ਨੂੰ ਭਿਆਨਕ ਗਰਮੀ ਤੋਂ ਰਾਹਤ ਦਿਆਉਣ ਲਈ ਮਿਲੇ ਏਸੀ ਹੈਲਮੇਟ...