AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਫ਼ਰੀਦਕੋਟ ‘ਚ ਪੁਲਿਸ ਤੇ ਆਬਕਾਰੀ ਵਿਭਾਗ ਨੇ ਫੜੀ 200 ਲੀਟਰ ਲਾਹਣ, ਨਗਰ ਕੌਂਸਲ ਚੋਣਾਂ ‘ਚ ਵੰਡਣ ਦੀ ਸੀ ਤਿਆਰੀ

ਫ਼ਰੀਦਕੋਟ ਜ਼ਿਲ੍ਹੇ ਦੇ ਥਾਨਾ ਜੈਤੋ ਦੀ ਪੁਲਿਸ ਅਤੇ ਆਬਕਾਰੀ (ਐਕਸਾਈਜ਼) ਵਿਭਾਗ ਨੇ ਇੱਕ ਸਾਂਝੀ ਮੁਹਿੰਮ ਤਹਿਤ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਸਾਂਝੀ ਟੀਮ ਨੇ ਛਾਪੇਮਾਰੀ ਕਰਦਿਆਂ ਇੱਕ ਮੁਲਜ਼ਮ ਦੇ ਘਰੋਂ 200 ਲੀਟਰ ਨਾਜਾਇਜ਼ ਲਾਹਣ ਬਰਾਮਦ ਕੀਤੀ ਹੈ।

ਫ਼ਰੀਦਕੋਟ 'ਚ ਪੁਲਿਸ ਤੇ ਆਬਕਾਰੀ ਵਿਭਾਗ ਨੇ ਫੜੀ 200 ਲੀਟਰ ਲਾਹਣ, ਨਗਰ ਕੌਂਸਲ ਚੋਣਾਂ 'ਚ ਵੰਡਣ ਦੀ ਸੀ ਤਿਆਰੀ
tv9-punjabi
| Published: 22 May 2026 23:30 PM IST
Share

ਫ਼ਰੀਦਕੋਟ ਜ਼ਿਲ੍ਹੇ ਦੇ ਥਾਨਾ ਜੈਤੋ ਦੀ ਪੁਲਿਸ ਅਤੇ ਆਬਕਾਰੀ (ਐਕਸਾਈਜ਼) ਵਿਭਾਗ ਨੇ ਇੱਕ ਸਾਂਝੀ ਮੁਹਿੰਮ ਤਹਿਤ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਸਾਂਝੀ ਟੀਮ ਨੇ ਛਾਪੇਮਾਰੀ ਕਰਦਿਆਂ ਇੱਕ ਮੁਲਜ਼ਮ ਦੇ ਘਰੋਂ 200 ਲੀਟਰ ਨਾਜਾਇਜ਼ ਲਾਹਣ ਬਰਾਮਦ ਕੀਤੀ ਹੈ। ਮੁਢਲੀ ਜਾਂਚ ਅਤੇ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਲਾਹਣ ਤੋਂ ਤਿਆਰ ਹੋਣ ਵਾਲੀ ਦੇਸੀ ਨਾਜਾਇਜ਼ ਸ਼ਰਾਬ ਦੀ ਵਰਤੋਂ ਆਗਾਮੀ ਨਗਰ ਕੌਂਸਲ ਚੋਣਾਂ ਦੌਰਾਨ ਵੋਟਰਾਂ ਨੂੰ ਵੰਡਣ ਲਈ ਕੀਤੀ ਜਾਣੀ ਸੀ। ਹਾਲਾਂਕਿ ਪੁਲਿਸ ਹੁਣ ਇਸ ਖ਼ਾਸ ਪਹਿਲੂ ਨੂੰ ਕੇਂਦਰ ਵਿੱਚ ਰੱਖ ਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਥਾਨਾ ਜੈਤੋ ਦੇ ਏਐਸਆਈ (ASI) ਗੁਰਚਰਨ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਪਿੰਡ ਸੇਵੇਵਾਲਾ ਦੇ ਬੱਸ ਸਟੈਂਡ ਕੋਲ ਮੌਜੂਦ ਸਨ। ਇਸੇ ਦੌਰਾਨ ਉੱਥੇ ਆਬਕਾਰੀ ਇੰਸਪੈਕਟਰ ਪ੍ਰਤੀਕ ਗੁਪਤਾ ਆਪਣੀ ਸਰਕਾਰੀ ਟੀਮ ਸਮੇਤ ਪਹੁੰਚ ਗਏ।

ਆਬਕਾਰੀ ਵਿਭਾਗ ਨੂੰ ਇੱਕ ਗੁਪਤ ਅਤੇ ਪੱਕੀ ਸੂਚਨਾ ਮਿਲੀ ਸੀ ਕਿ ਪਿੰਡ ਚੰਦਭਾਨ ਦਾ ਰਹਿਣ ਵਾਲਾ ਗੁਰਦੇਵ ਸਿੰਘ (ਸਪੁੱਤਰ ਸੁਰਜੀਤ ਸਿੰਘ) ਆਪਣੇ ਘਰ ਵਿੱਚ ਨਾਜਾਇਜ਼ ਸ਼ਰਾਬ ਤਿਆਰ ਕਰਨ ਅਤੇ ਉਸ ਨੂੰ ਅੱਗੇ ਵੇਚਣ ਦਾ ਧੰਦਾ ਕਰਦਾ ਹੈ। ਪ੍ਰਾਪਤ ਹੋਈ ਮੁਖ਼ਬਰੀ ਨੂੰ ਪੂਰੀ ਤਰ੍ਹਾਂ ਭਰੋਸੇਯੋਗ ਮੰਨਦਿਆਂ ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਸਾਂਝੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਨਾਮਜ਼ਦ ਮੁਲਜ਼ਮ ਦੇ ਘਰ ‘ਤੇ ਅਚਨਚੇਤ ਛਾਪੇਮਾਰੀ ਕਰ ਦਿੱਤੀ। ਪੁਲਿਸ ਦੀ ਆਮਦ ਦੇਖ ਕੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ, ਪਰ ਘਰ ਦੀ ਤਲਾਸ਼ੀ ਦੌਰਾਨ ਉੱਥੋਂ 200 ਲੀਟਰ ਲਾਹਣ ਬਰਾਮਦ ਹੋਈ, ਜਿਸ ਦੀ ਵਰਤੋਂ ਨਾਜਾਇਜ਼ ਸ਼ਰਾਬ ਕੱਢਣ ਲਈ ਕੀਤੀ ਜਾਣੀ ਸੀ।

ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ

ਜ਼ਿਲ੍ਹੇ ਵਿੱਚ 26 ਮਈ ਨੂੰ ਨਗਰ ਕੌਂਸਲ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੇ ਨਜ਼ਦੀਕ ਹੋਣ ਕਾਰਨ ਇਸ ਗੱਲ ਦੀ ਪ੍ਰਬਲ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਹ ਸ਼ਰਾਬ ਚੋਣ ਪ੍ਰਕਿਰਿਆ ਦੌਰਾਨ ਨਾਜਾਇਜ਼ ਤੌਰ ‘ਤੇ ਵੰਡਣ ਦੇ ਮਕਸਦ ਨਾਲ ਹੀ ਤਿਆਰ ਕੀਤੀ ਜਾ ਰਹੀ ਸੀ। ਪੁਲਿਸ ਹੁਣ ਹਰ ਪੱਖ ਤੋਂ ਇਸ ਮਾਮਲੇ ਦੇ ਤਾਰ ਜੋੜ ਕੇ ਦੇਖ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਸ ਦੇ ਜਾਂਚ ਅਧਿਕਾਰੀ ਏਐਸਆਈ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਫ਼ਰਾਰ ਮੁਲਜ਼ਮ ਗੁਰਦੇਵ ਸਿੰਘ ਖ਼ਿਲਾਫ਼ ਐਕਸਾਈਜ਼ ਐਕਟ (ਆਬਕਾਰੀ ਐਕਟ) ਦੀਆਂ ਸਬੰਧਤ ਧਾਰਾਵਾਂ ਤਹਿਤ ਥਾਨਾ ਜੈਤੋ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਸੰਭਾਵਿਤ ਟਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

Follow Us
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......