AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਫ਼ਰੀਦਕੋਟ ‘ਚ ਕਿਤੇ ਜਿੱਤੀ ਸੱਸ-ਨੂੰਹ ਦੀ ਜੋੜੀ ਤੇ ਕਿਤੇ ਇੱਕੋ ਪਰਿਵਾਰ ਦੇ 3 ਮੈਂਬਰ ਬਣੇ ਕੌਂਸਲਰ, ਤਿੰਨੋਂ ਨਗਰ ਕੌਂਸਲਾਂ ‘ਚ AAP ਦਾ ਦਬਦਬਾ

ਫ਼ਰੀਦਕੋਟ ਦੀਆਂ ਤਿੰਨ ਪ੍ਰਮੁੱਖ ਨਗਰ ਕੌਂਸਲਾਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਐਲਾਨੇ ਗਏ ਚੋਣ ਨਤੀਜਿਆਂ ਵਿੱਚ ਜਿੱਥੇ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਸਿਆਸੀ ਪਕੜ ਮਜ਼ਬੂਤ ਕੀਤੀ ਹੈ, ਉੱਥੇ ਹੀ ਦੋ ਸਥਾਨਕ ਪਰਿਵਾਰਾਂ ਨੇ ਇੱਕ ਤੋਂ ਵੱਧ ਸੀਟਾਂ 'ਤੇ ਇਤਿਹਾਸਕ ਜਿੱਤ ਦਰਜ ਕਰਕੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

ਫ਼ਰੀਦਕੋਟ 'ਚ ਕਿਤੇ ਜਿੱਤੀ ਸੱਸ-ਨੂੰਹ ਦੀ ਜੋੜੀ ਤੇ ਕਿਤੇ ਇੱਕੋ ਪਰਿਵਾਰ ਦੇ 3 ਮੈਂਬਰ ਬਣੇ ਕੌਂਸਲਰ, ਤਿੰਨੋਂ ਨਗਰ ਕੌਂਸਲਾਂ 'ਚ AAP ਦਾ ਦਬਦਬਾ
sukhjinder-sahota-faridkot
| Updated On: 29 May 2026 22:08 PM IST
Share

ਫ਼ਰੀਦਕੋਟ ਦੀਆਂ ਤਿੰਨ ਪ੍ਰਮੁੱਖ ਨਗਰ ਕੌਂਸਲਾਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਐਲਾਨੇ ਗਏ ਚੋਣ ਨਤੀਜਿਆਂ ਵਿੱਚ ਜਿੱਥੇ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਸਿਆਸੀ ਪਕੜ ਮਜ਼ਬੂਤ ਕੀਤੀ ਹੈ, ਉੱਥੇ ਹੀ ਦੋ ਸਥਾਨਕ ਪਰਿਵਾਰਾਂ ਨੇ ਇੱਕ ਤੋਂ ਵੱਧ ਸੀਟਾਂ ‘ਤੇ ਇਤਿਹਾਸਕ ਜਿੱਤ ਦਰਜ ਕਰਕੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਨ੍ਹਾਂ ਚੋਣਾਂ ਦੌਰਾਨ ਫ਼ਰੀਦਕੋਟ ਵਿੱਚ ਸੱਸ-ਨੂੰਹ ਦੀ ਜੋੜੀ ਨੇ ਚੋਣ ਜਿੱਤ ਕੇ ਖ਼ੂਬ ਸੁਰਖੀਆਂ ਬਟੋਰੀਆਂ ਹਨ, ਜਦਕਿ ਕੋਟਕਪੂਰਾ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਇਕੱਠੇ ਕੌਂਸਲਰ ਚੁਣੇ ਗਏ ਹਨ।

ਜੇਕਰ ਫ਼ਰੀਦਕੋਟ ਨਗਰ ਕੌਂਸਲ ਦੇ ਚੋਣ ਨਤੀਜਿਆਂ ਦੀ ਗੱਲ ਕਰੀਏ ਤਾਂ ਇੱਥੋਂ ਦੇ ਕੁੱਲ 25 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਨੇ 10 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ, ਜਦਕਿ ਕਾਂਗਰਸ ਪਾਰਟੀ ਨੂੰ 8 ਅਤੇ ਸ਼ਿਰੋਮਣੀ ਅਕਾਲੀ ਦਲ ਨੂੰ 7 ਸੀਟਾਂ ਮਿਲੀਆਂ ਹਨ। ਹਾਲਾਂਕਿ ਆਮ ਆਦਮੀ ਪਾਰਟੀ ਇੱਥੇ ਸਪਸ਼ਟ ਬਹੁਮਤ ਦੇ ਜਾਦੂਈ ਅੰਕੜੇ ਤੋਂ ਥੋੜ੍ਹਾ ਪਿੱਛੇ ਰਹਿ ਗਈ ਹੈ, ਪਰ ਉਹ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰ ਕੇ ਸਾਹਮਣੇ ਆਈ ਹੈ।

ਕੋਟਕਪੂਰਾ ਅਤੇ ਜੈਤੋ ‘ਚ ‘ਆਪ’ ਦਾ ਚੱਲਿਆ ਇੱਕਤਰਫ਼ਾ ਜਾਦੂ

ਕੋਟਕਪੂਰਾ ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ ਨੇ ਵਿਰੋਧੀਆਂ ਨੂੰ ਕਰਾਰੀ ਸ਼ਿਕਸਤ ਦਿੰਦਿਆਂ ਹੂੰਝਾ ਫੇਰ ਜਿੱਤ ਦਰਜ ਕੀਤੀ ਹੈ। ਇੱਥੋਂ ਦੇ ਕੁੱਲ 29 ਵਾਰਡਾਂ ਵਿੱਚੋਂ ‘ਆਪ’ ਨੇ 20 ਵਾਰਡਾਂ ‘ਤੇ ਸ਼ਾਨਦਾਰ ਜਿੱਤ ਹਾਸਲ ਕਰਕੇ ਕੌਂਸਲ ‘ਤੇ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ ਹੈ। ਇਸ ਮੁਕਾਬਲੇ ਵਿੱਚ ਕਾਂਗਰਸ ਨੂੰ ਸਿਰਫ਼ 5 ਅਤੇ ਸ਼ਿਰੋਮਣੀ ਅਕਾਲੀ ਦਲ ਨੂੰ ਕੇਵਲ 2 ਸੀਟਾਂ ਨਾਲ ਹੀ ਸਬਰ ਕਰਨਾ ਪਿਆ, ਜਦਕਿ 2 ਆਜ਼ਾਦ ਉਮੀਦਵਾਰ ਵੀ ਜੇਤੂ ਰਹੇ।

ਦੂਜੇ ਪਾਸੇ, ਜੈਤੋ ਨਗਰ ਕੌਂਸਲ ਵਿੱਚ ਵੀ ਸਥਿਤੀ ‘ਆਪ’ ਦੇ ਪੱਖ ਵਿੱਚ ਰਹੀ। ਇੱਥੋਂ ਦੇ ਕੁੱਲ 17 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਨੇ 12 ਵਾਰਡਾਂ ‘ਤੇ ਸ਼ਾਨਦਾਰ ਫ਼ਤਹਿ ਹਾਸਲ ਕੀਤੀ। ਇੱਥੇ ਸ਼ਿਰੋਮਣੀ ਅਕਾਲੀ ਦਲ ਨੂੰ 3 ਅਤੇ ਕਾਂਗਰਸ ਪਾਰਟੀ ਨੂੰ ਸਿਰਫ਼ 2 ਵਾਰਡਾਂ ਵਿੱਚ ਹੀ ਸਫਲਤਾ ਮਿਲ ਸਕੀ।

ਚੋਣ ਮੈਦਾਨ ‘ਚ ਪਰਿਵਾਰਕ ਰਿਸ਼ਤਿਆਂ ਦੀ ਰਹੀ ਖ਼ੂਬ ਚਰਚਾ

ਇਨ੍ਹਾਂ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ ਪਰਿਵਾਰਕ ਰਿਸ਼ਤਿਆਂ ਅਤੇ ਸਿਆਸੀ ਰਸੂਖ ਦੀਆਂ ਦਿਲਚਸਪ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਫ਼ਰੀਦਕੋਟ ਦੇ ਵਾਰਡ ਨੰਬਰ 19 ਤੋਂ ਸ਼ਿਰੋਮਣੀ ਅਕਾਲੀ ਦਲ ਦੀ ਉਮੀਦਵਾਰ ਮੁਸਕਾਨ ਗ੍ਰੋਵਰ ਨੇ ਜਿੱਤ ਦਰਜ ਕੀਤੀ, ਜਦਕਿ ਵਾਰਡ ਨੰਬਰ 21 ਤੋਂ ਉਨ੍ਹਾਂ ਦੀ ਚਾਚੀ ਸੱਸ ਉਮਾ ਗ੍ਰੋਵਰ ਵੀ ਜੇਤੂ ਰਹੀ। ਇਸ ਸੱਸ-ਨੂੰਹ ਦੀ ਜੋੜੀ ਦੀ ਜਿੱਤ ਸ਼ਹਿਰ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਇਸੇ ਤਰ੍ਹਾਂ ਕੋਟਕਪੂਰਾ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਕੌਂਸਲਰ ਚੁਣੇ ਜਾ ਕੇ ਨਵਾਂ ਰਿਕਾਰਡ ਬਣਾਇਆ ਹੈ। ਵਾਰਡ ਨੰਬਰ 10 ਤੋਂ ਆਮ ਆਦਮੀ ਪਾਰਟੀ ਦੇ ਸੁਤੰਤਰ ਜੋਸ਼ੀ, ਵਾਰਡ ਨੰਬਰ 11 ਤੋਂ ਉਨ੍ਹਾਂ ਦੀ ਭਾਬੀ ਵਿਜੇਪ੍ਰੀਤ ਜੋਸ਼ੀ ਅਤੇ ਵਾਰਡ ਨੰਬਰ 16 ਤੋਂ ਉਨ੍ਹਾਂ ਦੇ ਬੇਟੇ ਐਰਨ ਜੋਸ਼ੀ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਪਰਿਵਾਰਕ ਜਿੱਤਾਂ ਨੇ ਇਲਾਕੇ ਵਿੱਚ ਉਨ੍ਹਾਂ ਦੀ ਮਜ਼ਬੂਤ ਸਿਆਸੀ ਪਕੜ ਨੂੰ ਸਾਫ਼ ਸਾਬਤ ਕਰ ਦਿੱਤਾ ਹੈ।

‘ਆਪ’ ਸਰਕਾਰ ਦੀਆਂ ਜਨਹਿਤ ਯੋਜਨਾਵਾਂ ‘ਤੇ ਲੱਗੀ ਮੋਹਰ: ਸਪੀਕਰ ਸੰਧਵਾਂ

ਇਨ੍ਹਾਂ ਸ਼ਾਨਦਾਰ ਚੋਣ ਨਤੀਜਿਆਂ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਜਿੱਤ ਸਾਬਤ ਕਰਦੀ ਹੈ ਕਿ ਲੋਕਾਂ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਇਮਾਨਦਾਰ ਕਾਰਜਪ੍ਰਣਾਲੀ ਅਤੇ ਜਨਹਿਤ ਸਕੀਮਾਂ ‘ਤੇ ਆਪਣੀ ਮੋਹਰ ਲਗਾ ਦਿੱਤੀ ਹੈ। ਸਪੀਕਰ ਸੰਧਵਾਂ ਨੇ ਅੱਗੇ ਬੋਲਦਿਆਂ ਕਿਹਾ ਕਿ ਸਥਾਨਕ ਨਗਰ ਕੌਂਸਲਾਂ ਵਿੱਚ ਆਮ ਆਦਮੀ ਪਾਰਟੀ ਦੀ ਭਾਈਵਾਲੀ ਅਤੇ ਬਹੁਮਤ ਵਧਣ ਨਾਲ ਹੁਣ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਜ਼ਮੀਨੀ ਪੱਧਰ ਤੱਕ ਹੋਰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕੇਗਾ, ਜਿਸ ਨਾਲ ਸ਼ਹਿਰਾਂ ਦਾ ਕਾਇਆ-ਕਲਪ ਹੋਵੇਗਾ।

Follow Us
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...