ਮੈਡੀਕਲ ਹਸਪਤਾਲ ਦੇ ਕੈਂਸਰ ਵਾਰਡ ‘ਚ AC ਖ਼ਰਾਬ ਹੋਣ ਕਾਰਨ ਮਰੀਜ਼ਾਂ ਨੂੰ ਆ ਰਹੀ ਹੈ ਪ੍ਰੇਸ਼ਾਨੀ, ਸੰਧਵਾਂ ਨੇ ਮਰੀਜ਼ਾਂ ਨਾਲ ਕੀਤੀ ਮੁਲਾਕਾਤ | faridkot kultar sandhwan visit GGS medical hospital know full in punjabi Punjabi news - TV9 Punjabi

ਮੈਡੀਕਲ ਹਸਪਤਾਲ ਦੇ ਕੈਂਸਰ ਵਾਰਡ ਚ AC ਖ਼ਰਾਬ ਹੋਣ ਕਾਰਨ ਮਰੀਜ਼ਾਂ ਨੂੰ ਆ ਰਹੀ ਹੈ ਪ੍ਰੇਸ਼ਾਨੀ, ਸੰਧਵਾਂ ਨੇ ਮਰੀਜ਼ਾਂ ਨਾਲ ਕੀਤੀ ਮੁਲਾਕਾਤ

Updated On: 

21 Jul 2024 13:25 PM

ਕੁਲਤਾਰ ਸਿੰਘ ਸੰਧਵਾਂ ਵੱਲੋਂ ਹਸਪਤਾਲ ਪ੍ਰਸ਼ਾਸਨ ਨਾਲ ਵੀ ਗੱਲਬਾਤ ਕੀਤੀ ਗਈ। ਪ੍ਰਸਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਤੋਂ ਸੰਧਵਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹਸਪਤਾਲ ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਾਰੇ AC ਬਦਲਣ ਵਾਲੇ ਹਨ ਜਿਨ੍ਹਾਂ ਨੂੰ ਬਦਲਣ ਦੀ ਪ੍ਰਕਿਰਿਆ ਅਮਲ ਚ ਲਿਆਦੀ ਜਾਵੇਗੀ

ਮੈਡੀਕਲ ਹਸਪਤਾਲ ਦੇ ਕੈਂਸਰ ਵਾਰਡ ਚ AC ਖ਼ਰਾਬ ਹੋਣ ਕਾਰਨ ਮਰੀਜ਼ਾਂ ਨੂੰ ਆ ਰਹੀ ਹੈ ਪ੍ਰੇਸ਼ਾਨੀ, ਸੰਧਵਾਂ ਨੇ ਮਰੀਜ਼ਾਂ ਨਾਲ ਕੀਤੀ ਮੁਲਾਕਾਤ

ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ ਕੁਲਤਾਰ ਸੰਧਵਾਂ

Follow Us On

ਪੰਜਾਬ ਦੀ ਮੌਜੂਦਾ ਸਰਕਾਰ ਜਿੱਥੇ ਸਿਹਤ ਸਹੂਲਤਾਂ ਨੂੰ ਬੇਹਤਰ ਕਰਨ ਦਾ ਦਾਅਵਾ ਕਰ ਰਹੀ ਹੈ ਤਾਂ ਉੱਥੇ ਹੀ ਕਈ ਹਸਪਤਾਲ ਅਜਿਹੇ ਵੀ ਹਨ ਜਿੱਥੇ ਮਰੀਜ਼ਾਂ ਨੂੰ ਪਹਿਲਾਂ ਦੀ ਤਰ੍ਹਾਂ ਹੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁੱਝ ਇਸੀ ਤਰ੍ਹਾਂ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਚ ਕੈਂਸਰ ਵਿਭਾਗ ਦੇ ਵਾਰਡਾਂ ਚ ਬੰਦ ਪਏ ਸਾਰੇ AC ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਜਦੋਂ ਇਸ ਸਮੱਸਿਆ ਬਾਰੇ ਪੰਜਾਬ ਦੇ ਵਿਧਾਨ ਸਭਾ ਸਪੀਕਰ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਪਤਾ ਲੱਗਿਆ ਤਾਂ ਉਹ ਖੁਦ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾ ਦੌਰਾ ਕਰਨ ਪਹੁੰਚ ਗਏ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਿੱਥੇ ਮਰੀਜ਼ਾਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਨਾਲ ਗੱਲਬਾਤ ਕਰਕੇ ਉਹਨਾਂ ਦੀ ਸਮੱਸਿਆਵਾਂ ਨੂੰ ਸੁਣਿਆ ਤਾਂ ਉੱਥੇ ਹੀ ਜਲਦ ਹੀ ਉਹਨਾਂ ਨੂੰ ਠੀਕ ਕੀਤੇ ਜਾਣ ਦਾ ਭਰੋਸਾ ਵੀ ਦਿੱਤਾ।

ਕੁਲਤਾਰ ਸਿੰਘ ਸੰਧਵਾਂ ਵੱਲੋਂ ਹਸਪਤਾਲ ਪ੍ਰਸ਼ਾਸਨ ਨਾਲ ਵੀ ਗੱਲਬਾਤ ਕੀਤੀ ਗਈ। ਪ੍ਰਸਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਤੋਂ ਸੰਧਵਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹਸਪਤਾਲ ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਾਰੇ AC ਬਦਲਣ ਵਾਲੇ ਹਨ ਜਿਨ੍ਹਾਂ ਨੂੰ ਬਦਲਣ ਦੀ ਪ੍ਰਕਿਰਿਆ ਅਮਲ ਚ ਲਿਆਦੀ ਜਾਵੇਗੀ ਅਤੇ ਬਾਥਰੂਮ ਦੀ ਦਿੱਕਤ ਹੈ। ਉਸ ਨੂੰ ਵੀ ਠੀਕ ਕਰ ਲਿਆ ਜਾਵੇਗਾ।

ਮਰੀਜ਼ਾਂ ਨੂੰ ਕਰਨਾ ਪੈਂਦਾ ਹੈ ਸਮੱਸਿਆਵਾਂ ਦਾ ਸਾਹਮਣਾ

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਚ ਜਿਆਦਾਤਰ ਕੀਮੋ ਲੱਗਣ ਵਾਲੇ ਮਰੀਜ਼ ਦਾਖਲ ਹੁੰਦੇ ਹਨ ਜਿਨ੍ਹਾਂ ਨੂੰ ਕੀਮੋ ਕਾਰਨ ਜਿਆਦਾ ਗਰਮੀ ਮਹਿਸੂਸ ਹੁੰਦੀ ਹੈ। ਅਜਿਹੇ ਹਾਲਾਤ ਵਿੱਚ ਮਰੀਜ਼ਾਂ ਨੂੰ AC ਵਰਗੀ ਸਹੂਲਤ ਦੀ ਸਖ਼ਤ ਜਰੂਰਤ ਹੁੰਦੀ ਹੈ। ਪਰ ਇਥੇ ਤਾਂ ਮਰੀਜ਼ਾਂ ਲਈ ਪੱਖੇ ਵੀ ਆਪਣੇ ਘਰੋਂ ਲੈਕੇ ਆਉਣੇ ਪੈਂਦੇ ਹਨ। ਅਜਿਹੀ ਸਥਿਤੀ ਵਿੱਚ ਮਰੀਜ਼ਾਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਨੂੰ ਅਨੇਕਾਂ ਹੀ ਪ੍ਰਕਾਰ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ- ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਗੋਲਾ ਬਾਰੂਦ ਦੀ ਤਸਕਰੀ ਗੋਲਡੀ ਬਰਾੜ ਖਿਲਾਫ NIA ਨੇ ਦਾਇਰ ਕੀਤੀ ਚਾਰਜਸ਼ੀਟ

ਬੇਸ਼ੱਕ ਮੁੱਖਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਸਹੂਲਤਾਂ ਨੂੰ ਬੇਹਤਰ ਕਰਨ ਲਈ ਯਤਨਸ਼ੀਲ ਹੈ। ਪਰ ਅਜੇ ਵੀ ਸਰਕਾਰ ਅਤੇ ਸਿਹਤ ਵਿਭਾਗ ਨੂੰ ਕਾਫ਼ੀ ਕੰਮ ਕਰਨ ਦੀ ਲੋੜ ਹੈ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version