ਫਰੀਦਕੋਟ ਮਾਡਰਨ ਜੇਲ੍ਹ ‘ਚ ਸਰਚ ਆਪ੍ਰੇਸ਼ਨ, SP ਦੀ ਨਿਗਰਾਨੀ ਹੇਠਾਂ ਤਲਾਸ਼ੀ, ਮੁਹਿੰਮ ਨੂੰ ਪੂਰੀ ਤਰ੍ਹਾਂ ਰੱਖਿਆ ਗੁਪਤ
ਇਸ ਕਾਰਵਾਈ ਵਿੱਚ ਐਸਪੀ ਓਪਰੇਸ਼ਨ ਮਨੀਸ਼ ਕੁਮਾਰ, ਡੀਐਸਪੀ ਅਵਤਾਰ ਸਿੰਘ ਅਤੇ ਫਰੀਦਕੋਟ ਸਿਟੀ ਪੁਲਿਸ ਸਟੇਸ਼ਨ ਅਤੇ ਸਦਰ ਪੁਲਿਸ ਸਟੇਸ਼ਨ ਦੇ ਐਸਐਚਓਜ਼ ਨੇ ਹਿੱਸਾ ਲਿਆ। ਪੁਲਿਸ ਟੀਮਾਂ ਨੇ ਜੇਲ੍ਹ ਬੈਰਕਾਂ, ਕੰਟੀਨ, ਬਾਥਰੂਮਾਂ, ਚਾਰਦੀਵਾਰੀਆਂ, ਨਿਗਰਾਨੀ ਕੈਮਰਿਆਂ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ।
ਐਸਐਸਪੀ ਗੁਰਬੰਸ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਫਰੀਦਕੋਟ ਜ਼ਿਲ੍ਹਾ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ੁੱਕਰਵਾਰ ਨੂੰ ਕੇਂਦਰੀ ਮਾਡਰਨ ਜੇਲ੍ਹ ਵਿੱਚ ਇੱਕ ਅਚਾਨਕ ਅਤੇ ਵਿਆਪਕ ਚੈਕਿੰਗ ਅਭਿਆਨ ਚਲਾਇਆ। ਪੁਲਿਸ ਸੁਪਰਡੈਂਟ ਦੀ ਨਿਗਰਾਨੀ ਹੇਠ ਜੇਲ੍ਹ ਦੇ ਹਰ ਹਿੱਸੇ ਦੀ ਚੰਗੀ ਤਰ੍ਹਾਂ ਜਾਂਚ ਕਰਨ ਲਈ ਲਗਭਗ 100 ਪੁਲਿਸ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ।
ਇਸ ਕਾਰਵਾਈ ਵਿੱਚ ਐਸਪੀ ਓਪਰੇਸ਼ਨ ਮਨੀਸ਼ ਕੁਮਾਰ, ਡੀਐਸਪੀ ਅਵਤਾਰ ਸਿੰਘ ਅਤੇ ਫਰੀਦਕੋਟ ਸਿਟੀ ਪੁਲਿਸ ਸਟੇਸ਼ਨ ਅਤੇ ਸਦਰ ਪੁਲਿਸ ਸਟੇਸ਼ਨ ਦੇ ਐਸਐਚਓਜ਼ ਨੇ ਹਿੱਸਾ ਲਿਆ। ਪੁਲਿਸ ਟੀਮਾਂ ਨੇ ਜੇਲ੍ਹ ਬੈਰਕਾਂ, ਕੰਟੀਨ, ਬਾਥਰੂਮਾਂ, ਚਾਰਦੀਵਾਰੀਆਂ, ਨਿਗਰਾਨੀ ਕੈਮਰਿਆਂ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ।
🔍 𝐒𝐮𝐫𝐩𝐫𝐢𝐬𝐞 𝐂𝐡𝐞𝐜𝐤 𝐚𝐭 𝐂𝐞𝐧𝐭𝐫𝐚𝐥 𝐌𝐨𝐝𝐞𝐫𝐧 𝐉𝐚𝐢𝐥, 𝐅𝐚𝐫𝐢𝐝𝐤𝐨𝐭 🔹 SP(Operation) & DSP (D), Faridkot, along with SHO City Faridkot-1&2, SHO Sadar Faridkot, and senior officials of the Jail Authorities, conducted a massive surprise inspection at pic.twitter.com/rxDyREQp3s
— Faridkot Police (@FaridkotPolice) September 18, 2026
ਮਹਿਲਾ ਬੈਰਕਾਂ ਦੀ ਜਾਂਚ ਮਹਿਲਾ ਪੁਲਿਸ ਕਰਮਚਾਰੀਆਂ ਦੁਆਰਾ ਵਿਸ਼ੇਸ਼ ਸੰਵੇਦਨਸ਼ੀਲਤਾ ਨਾਲ ਅਤੇ ਸਥਾਪਿਤ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਕੀਤਾ ਗਿਆ, ਜਦੋਂ ਕਿ ਮਹਿਲਾ ਕੈਦੀਆਂ ਦੀ ਨਿੱਜਤਾ ਦਾ ਪੂਰਾ ਸਤਿਕਾਰ ਕੀਤਾ ਗਿਆ।
ਮੁਹਿੰਮ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ
ਇਸ ਸਬੰਧ ਵਿੱਚ ਐਸਪੀ ਆਪ੍ਰੇਸ਼ਨ ਮਨੀਸ਼ ਕੁਮਾਰ ਨੇ ਦੱਸਿਆ ਕਿ ਚੈਕਿੰਗ ਦਾ ਮੁੱਖ ਉਦੇਸ਼ ਜੇਲ੍ਹ ਦੇ ਅੰਦਰ ਕਿਸੇ ਵੀ ਗੈਰ-ਕਾਨੂੰਨੀ ਵਸਤੂ ਜਾਂ ਨਸ਼ੀਲੇ ਪਦਾਰਥ ਦੀ ਮੌਜੂਦਗੀ ਦਾ ਪਤਾ ਲਗਾਉਣਾ ਅਤੇ ਜੇਲ੍ਹ ਦੀ ਸੁਰੱਖਿਆ ਪ੍ਰਣਾਲੀ ਦੀ ਜਾਂਚ ਕਰਨਾ ਸੀ। ਉਨ੍ਹਾਂ ਅੱਗੇ ਕਿਹਾ ਕਿ ਕਾਰਵਾਈ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ ਤਾਂ ਜੋ ਕਿਸੇ ਵੀ ਬੇਕਾਬੂ ਅਨਸਰ ਨੂੰ ਪਹਿਲਾਂ ਤੋਂ ਜਾਣਕਾਰੀ ਨਾ ਮਿਲ ਸਕੇ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਅਜਿਹੀਆਂ ਅਚਨਚੇਤ ਜਾਂਚਾਂ ਨਿਯਮਿਤ ਤੌਰ ‘ਤੇ ਜਾਰੀ ਰਹਿਣਗੀਆਂ।
ਇਹ ਵੀ ਪੜ੍ਹੋ
ਜੇਲ੍ਹ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਦਾ ਰਿਕਾਰਡ ਰੱਖਣ ਦੀਆਂ ਹਦਾਇਤਾਂ
ਇਸ ਤੋਂ ਇਲਾਵਾ ਸਟੇਸ਼ਨ ਇੰਚਾਰਜਾਂ ਅਤੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ। ਉਹ ਜੇਲ੍ਹ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਦਾ ਰਿਕਾਰਡ ਰੱਖਣ ਤਾਂ ਜੋ ਕੋਈ ਵੀ ਵਿਅਕਤੀ ਕੈਦੀਆਂ ਜਾਂ ਉਨ੍ਹਾਂ ਦੇ ਸਾਥੀਆਂ ਦੀ ਮਿਲੀਭੁਗਤ ਨਾਲ ਜੇਲ੍ਹ ਦੇ ਦਾਈਰੇ ਵਿੱਚ ਨਸ਼ੀਲੇ ਪਦਾਰਥਾਂ ਜਾਂ ਹੋਰ ਪਾਬੰਦੀਸ਼ੁਦਾ ਵਸਤੂਆਂ ਦੀ ਤਸਕਰੀ ਕਰਨ ਦੀ ਗਤੀਵਿਧੀ ਵਿੱਚ ਸ਼ਾਮਲ ਨਾ ਹੋ ਸਕੇ।
