ਅੰਮ੍ਰਿਤਪਾਲ ਨਾਲ ਮਿਲ ਕੇ ਬਣਾਵਾਂਗੇ ਪਾਰਟੀ, ਫਰੀਦਕੋਟ MP ਸਰਬਜੀਤ ਸਿੰਘ ਦਾ ਵੱਡਾ ਐਲਾਨ | Faridkot MP Sarabjit Singh Khalsa Announcement of party will form Amritpal Singh know full detail in punjabi Punjabi news - TV9 Punjabi

ਅੰਮ੍ਰਿਤਪਾਲ ਨਾਲ ਮਿਲ ਕੇ ਬਣਾਵਾਂਗੇ ਪਾਰਟੀ, ਫਰੀਦਕੋਟ MP ਸਰਬਜੀਤ ਸਿੰਘ ਦਾ ਵੱਡਾ ਐਲਾਨ

Updated On: 

22 Jul 2024 12:44 PM

Sarabjit Singh Khalsa: ਸਰਬਜੀਤ ਸਿੰਘ ਖਾਲਸਾ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਹਨ। ਉਨ੍ਹਾਂ 2024 ਦੀਆਂ ਲੋਕਾਂ ਸਭਾ ਚੋਣਾ ਵਿੱਚ ਆਜ਼ਾਦ ਤੌਰ 'ਤੇ ਚੋਣ ਲੜੀ ਸੀ। ਇਸ ਵਿੱਚ ਉਨ੍ਹਾਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਅਤੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਰਹਾਇਆ ਸੀ।

ਅੰਮ੍ਰਿਤਪਾਲ ਨਾਲ ਮਿਲ ਕੇ ਬਣਾਵਾਂਗੇ ਪਾਰਟੀ, ਫਰੀਦਕੋਟ MP ਸਰਬਜੀਤ ਸਿੰਘ ਦਾ ਵੱਡਾ ਐਲਾਨ

ਫਰੀਦਕੋਟ MP ਸਰਬਜੀਤ ਸਿੰਘ ਦਾ ਐਲਾਨ

Follow Us On

Sarabjit Singh Khalsa: ਲੋਕ ਸਭਾ ਹਲਕਾ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਵੱਲੋਂ ਬੀਤੇ ਕੱਲ੍ਹ ਇਕ ਸਰਧਾਜਲੀ ਸਮਾਗਮ ਦੌਰਾਨ ਵੱਡਾ ਐਲਾਨ ਕੀਤਾ ਗਿਆ ਹੈ। ਇਸ ਨੇ ਸਿੱਖ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਲੋਕ ਸਭਾ ਚੋਣ 2024 ਵਿੱਚ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਬਣੇ ਸਨ। ਦੋਨੋਂ ਮੈਂਬਰ ਪਾਰਲੀਮੈਂਟ ਆਜ਼ਾਦ ਚੋਣ ਜਿੱਤੇ ਸਨ।

ਫਰੀਦਕੋਟ ਸਾਂਸਦ ਤੋਂ ਸਾਂਸਦ ਸਰਬਜੀਤ ਸਿੰਘ ਖਾਲਸਾ ਨੇ ਸੰਬੋਧਨ ਭਾਸ਼ਣ ‘ਚ ਨੇ ਆਪਣੀ ਚੋਣ ਮੁਹਿੰਮ ਬਾਰੇ ਵਿਸਥਾਰ ਪੂਰਵਕ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਉਹਨਾਂ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰਦਿਆ ਕਿਹਾ ਕਿ ਇਹ ਪੱਕਾ ਹੈ ਕਿ ਉਹਨਾਂ ਵੱਲੋਂ ਜਲਦ ਹੀ ਇਕ ਪਾਰਟੀ ਬਣਾਈ ਜਾਵੇਗੀ। ਸਿੱਖ ਸੰਗਤਾ ਅਤੇ ਪੰਜਾਬ ਦੇ ਲੋਕਾਂ ਦੀ ਤਰਜਮਾਨੀ ਕਰੇਗੀ। ਉਹਨਾਂ ਕਿਹਾ ਕਿ ਪਰ ਇਹ ਪਾਰਟੀ ਉਹ ਇਕੱਲੇ ਨਹੀਂ ਬਣਾਉਣਗੇ। ਉਹਨਾਂ ਕਿਹਾ ਕਿ ਉਹ ਸਿੱਖ ਸੰਗਤਾਂ ਅਤੇ ਪੰਜਾਬ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਲਈ ਖੰਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਮਿਲ ਕੇ ਕੰਮ ਕਰਨਗੇ।

ਇਹ ਵੀ ਪੜ੍ਹੋ: ਮੁਸ਼ਕਿਲ ਚ MP ਅੰਮ੍ਰਿਤਪਾਲ ਸਿੰਘ, ਚੋਣ ਪ੍ਰਕਿਰਿਆ ਖਿਲਾਫ਼ ਹਾਈਕੋਰਟ ਚ ਪਟੀਸ਼ਨ

ਖਾਲਸਾ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਜਾਂ ਉਹਨਾਂ ਦੇ ਕਹਿਣ ‘ਤੇ ਹੀ ਪਾਰਟੀ ਦਾ ਗਠਨ ਕਰਨਗੇ। ਉਹਨਾਂ ਨਾਲ ਹੀ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਅਗਾਮੀਂ ਹੋਣ ਜਾ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ।

ਫਰੀਦਕੋਟ ਤੋਂ ਸਾਂਸਦ ਹਨ ਸਰਬਜੀਤ ਸਿੰਘ

ਸਰਬਜੀਤ ਸਿੰਘ ਖਾਲਸਾ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਹਨ। ਉਨ੍ਹਾਂ 2024 ਦੀਆਂ ਲੋਕਾਂ ਸਭਾ ਚੋਣਾ ਵਿੱਚ ਆਜ਼ਾਦ ਤੌਰ ‘ਤੇ ਚੋਣ ਲੜੀ ਸੀ। ਇਸ ਵਿੱਚ ਉਨ੍ਹਾਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਅਤੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਰਹਾਇਆ ਸੀ।

ਡਿਬਰੂਗੜ੍ਹ ਜੇਲ੍ਹ ‘ਚ ਬੰਦ ਹਨ ਅੰਮ੍ਰਿਤਪਾਲ ਸਿੰਘ

ਅੰਮ੍ਰਿਤਪਾਲ ਸਿੰਘ ਇਸ ਸਮੇਂ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹਨ। ਉਨ੍ਹਾਂ ਖਿਲਾਫ਼ ਸਰਕਾਰ ਨੇ ਐਨਐਸਏ ਲਗਾਇਆ ਹੈ ਜਿਸ ਤਹਿਤ ਉਨ੍ਹਾਂ ਨੂੰ ਜੇਲ੍ਹ ਚੋਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ। ਉਹ ਜੇਲ੍ਹ ਦੌਰਾਨ ਖਡੂਰ ਸਾਹਿਬ ਚੋਂ ਚੋਣ ਮੈਦਾਨ ‘ਚ ਉਤਰੇ ਸਨ। ਉਨ੍ਹਾਂ ਪੂਰੇ ਪੰਜਾਬ ਚ ਸਭ ਤੋਂ ਜਿਆਦਾ ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version