ਬੰਬੀਹਾ ਗੈਂਗ ਦਾ ਗੁਰਗਾ ਹਸਪਤਾਲ ਤੋਂ ਫਰਾਰ, ਇਸੇ ਹਸਪਤਾਲ ‘ਚ ਚੱਲ ਰਿਹਾ ਲਾਰੈਂਸ ਦਾ ਇਲਾਜ, ਪੁਲਿਸ ਨੂੰ ਪਈਆਂ ਭਾਜੜਾਂ
Surinder Pal Billa Escaped: ਬੰਬੀਹਾ ਗੈਂਗ ਦਾ ਗੁਰਗਾ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਤੋਂ ਫਰਾਰ ਹੋ ਗਿਆ ਹੈ। ਇਸੇ ਹਸਪਤਾਲ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇਲਾਜ ਚੱਲ ਰਿਹਾ ਹੈ।
ਫਰੀਦਕੋਟ ਨਿਊਜ਼। ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਜ਼ੇਰੇ ਇਲਾਜ ਬੰਬੀਹਾ ਗੈਂਗ ਦਾ ਗੁਰਗਾ ਸੁਰਿੰਦਰ ਪਾਲ ਬਿੱਲਾ ਫਰਾਰ ਹੋ ਗਿਆ ਹੈ। ਦੱਸ ਦਈਏ ਕਿ ਸੁਰਿੰਦਰ ਪਾਲ ਬਿੱਲਾ ਸ਼ਨੀਵਾਰ ਸਵੇਰੇ ਤੜਕਸਾਰ ਪੁਲਿਸ (Police) ਦੀਆਂ ਅੱਖਾਂ ਵਿੱਚ ਧੂੜ ਪਾ ਕੇ ਹਸਪਤਾਲ ਤੋਂ ਭੱਜ ਗਿਆ ਹੈ। ਜਿਸ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ। ਪੁਲਿਸ ਨੇ ਮੁਠਭੇੜ ਤੋਂ ਬਾਅਦ 10 ਜੁਲਾਈ ਨੂੰ ਸੁਰਿੰਦਰ ਪਾਲ ਬਿੱਲਾ ਨੂੰ ਗ੍ਰਿਫ਼ਤਾਰ ਕੀਤਾ ਸੀ।


