ਫਰੀਦਕੋਟ ਨਿਊਜ਼। ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਜ਼ੇਰੇ ਇਲਾਜ ਬੰਬੀਹਾ ਗੈਂਗ ਦਾ ਗੁਰਗਾ ਸੁਰਿੰਦਰ ਪਾਲ ਬਿੱਲਾ ਫਰਾਰ ਹੋ ਗਿਆ ਹੈ। ਦੱਸ ਦਈਏ ਕਿ ਸੁਰਿੰਦਰ ਪਾਲ ਬਿੱਲਾ ਸ਼ਨੀਵਾਰ ਸਵੇਰੇ ਤੜਕਸਾਰ
ਪੁਲਿਸ (Police) ਦੀਆਂ ਅੱਖਾਂ ਵਿੱਚ ਧੂੜ ਪਾ ਕੇ ਹਸਪਤਾਲ ਤੋਂ ਭੱਜ ਗਿਆ ਹੈ। ਜਿਸ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ। ਪੁਲਿਸ ਨੇ ਮੁਠਭੇੜ ਤੋਂ ਬਾਅਦ 10 ਜੁਲਾਈ ਨੂੰ ਸੁਰਿੰਦਰ ਪਾਲ ਬਿੱਲਾ ਨੂੰ ਗ੍ਰਿਫ਼ਤਾਰ ਕੀਤਾ ਸੀ।
ਲਾਰੈਂਸ ਵਾਲੇ ਹਸਪਤਾਲ ਤੋਂ ਭੱਜਿਆ ਬਦਮਾਸ਼
ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਇਨ੍ਹੀਂ ਦਿਨੀਂ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਹੈ। ਬੀਤੇ ਦਿਨੀਂ ਬਿਮਾਰ ਹੋਣ ਕਾਰਨ ਲਾਰੈਂਸ ਬਿਸ਼ਨੋਈ ਨੂੰ ਡੇਂਗੂ ਦੇ ਇਲਾਜ਼ ਲਈ ਹਸਪਤਾਲ ਲਿਆਂਦਾ ਗਿਆ ਸੀ। ਹੁਣ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਜ਼ਿਕਰਯੋਗ ਹੈ ਕਿ
ਲਾਰੈਂਸ ਬਿਸ਼ਨੋਈ (Lawrence Bishnoi) A ਕੈਟਗਰੀ ਦਾ ਗੈਂਗਸਟਰ ਹੈ।
10 ਜੁਲਾਈ ਨੂੰ ਪੁਲਿਸ ਨੇ ਕੀਤਾ ਸੀ ਗ੍ਰਿਫ਼ਤਾਰ
ਜਾਣਕਾਰੀ ਅਨੁਸਾਰ ਸੀਆਈਏ ਸਟਾਫ਼ ਨੇ ਸੁਰਿੰਦਰ ਪਾਲ ਬਿੱਲਾ ਨੂੰ 5 ਦਿਨ ਪਹਿਲਾਂ ਯਾਨੀ ਕੀ 10 ਜੁਲਾਈ ਨੂੰ ਕਾਰੋਬਾਰੀਆਂ ਨੂੰ ਧਮਕੀਆਂ ਦੇ ਕੇ ਫਿਰੌਤੀ ਵਸੂਲਣ ਦੇ ਮਾਮਲੇ ਵਿੱਚ ਐਨਕਾਊਂਟਰ ਤੋਂ ਬਾਅਦ
ਗ੍ਰਿਫ਼ਤਾਰ (Arrest) ਕੀਤਾ ਸੀ। ਪੁਲਿਸ ਦੇ ਇਸ ਮੁਕਾਬਲੇ ਵਿੱਚ ਬੰਬੀਹਾ ਗੈਂਗ ਦਾ ਗੁਰਗਾ ਸੁਰਿੰਦਰ ਪਾਲ ਬਿੱਲਾ ਜ਼ਖ਼ਮੀ ਹੋ ਗਿਆ ਸੀ। ਸੁਰਿੰਦਰ ਪਾਲ ਬਿੱਲਾ ਅੱਜ ਸਵੇਰੇ ਮੈਡੀਕਲ ਕਾਲਜ ਹਸਪਤਾਲ ਤੋਂ ਚਕਮਾ ਦੇ ਕੇ ਫਰਾਰ ਹੋ ਗਿਆ। ਹੁਣ ਅਜਿਹੀ ਸਥਿਤੀ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਨੂੰ ਲਾਰੈਂਸ ਬਿਸ਼ਨੋਈ ਦੀ ਸੁਰੱਖਿਆ ਨੂੰ ਲੈ ਕੇ ਹੋਰ ਚੌਕਸ ਹੋਣਾ ਚਾਹੀਦਾ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ