EX MLA Arrested: ਅੱਜ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਦੀ ਪੇਸ਼ੀ, ਆਮਦਨ ਤੋਂ ਵੱਧ ਮਾਮਲੇ ‘ਚ ਹੋਈ ਗ੍ਰਿਫ਼ਤਾਰੀ
Vigilance Action : ਸੂਬੇ ਵਿੱਚ ਲਗਾਤਾਰ ਵਿਜੀਲੈਂਸ ਵਿਭਾਕ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਦੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਨੂੰ ਲੈ ਕੇ ਜਾਂਚ ਕਰ ਰਿਹਾ ਹੈ। ਇਸ ਵੇਲ੍ਹੇ, ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਸਮੇਤ ਕਾਂਗਰਸ ਦੇ ਕਈ ਸਾਬਕਾ ਮੰਤਰੀ ਵਿਜੀਲੈਂਸ ਦੀ ਰਾਡਾਰ 'ਤੇ ਹਨ।

ਫਰੀਦਕੋਟ/ ਫਿਰੋਜਪੁਰ ਨਿਊਜ: ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿਲੋਂ (Kushaldeep Singh Kikki Dhillon) ਨੂੰ ਵਿਜੀਲੈਂਸ ਵਿਭਾਗ ਨੇ ਮੰਗਲਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਕਿੱਕੀ ਨੂੰ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਕਿੱਕੀ ਖਿਲਾਫ਼ ਬਹੁਤ ਪਹਿਲਾਂ ਤੋਂ ਵਿਜੀਲੈਂਸ ਵਿਭਾਗ ਦੀ ਜਾਂਚ ਚੱਲ ਰਹੀ ਸੀ। ਇਸ ਮਾਮਲੇ ਵਿੱਚ ਵਿਜੀਲੈਂਸ ਵਿਭਾਗ ਨੇ ਉਨ੍ਹਾਂ ਨੂੰ ਪਹਿਲਾਂ ਵੀ ਕਈ ਵਾਰ ਪੁੱਛਗਿੱਛ ਲਈ ਬੁਲਾਇਆ ਸੀ।
ਪੁਖਤਾ ਸਬੂਤ ਮਿਲਣ ਤੋਂ ਬਾਅਦ ਮੰਗਲਵਾਰ ਨੂੰ ਕਿੱਕੀ ਢਿੱਲੋਂ ਨੂੰ ਥਾਣੇ ਬੁਲਾ ਕੇ ਗ੍ਰਿਫ਼ਤਾਰ ਕਰ ਲਿਆ ਗਿਆ। ਫਰੀਦਕੋਟ ਦੇ ਡੀਐੱਸਪ (ਵਿਜੀਲੈਂਸ) ਨੇ ਫੋਨ ਤੇ ਗ੍ਰਿਫਤਾਰੀ ਦੀ ਕੀਤੀ ਪੁਸ਼ਟੀ ਕੀਤੀ ਹੈ। ਇੱਥੇ ਜਿਕਰਯੋਗ ਹੈ ਕਿ ਬੀਤੀ 28 ਫਰਵਰੀ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਨਿਊ ਚੰਡੀਗੜ੍ਹ ਸਥਿਤ ਫਾਰਮ ਹਾਊਸ ਤੇ ਵਿਜੀਲੈਂਸ ਦੀ ਟੀਮ ਨੇ ਛਾਪੇਮਾਰੀ ਵੀ ਕੀਤੀ ਸੀ।