EX MLA Arrested: ਅੱਜ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਦੀ ਪੇਸ਼ੀ, ਆਮਦਨ ਤੋਂ ਵੱਧ ਮਾਮਲੇ ‘ਚ ਹੋਈ ਗ੍ਰਿਫ਼ਤਾਰੀ
Vigilance Action : ਸੂਬੇ ਵਿੱਚ ਲਗਾਤਾਰ ਵਿਜੀਲੈਂਸ ਵਿਭਾਕ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਦੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਨੂੰ ਲੈ ਕੇ ਜਾਂਚ ਕਰ ਰਿਹਾ ਹੈ। ਇਸ ਵੇਲ੍ਹੇ, ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਸਮੇਤ ਕਾਂਗਰਸ ਦੇ ਕਈ ਸਾਬਕਾ ਮੰਤਰੀ ਵਿਜੀਲੈਂਸ ਦੀ ਰਾਡਾਰ 'ਤੇ ਹਨ।
ਫਰੀਦਕੋਟ/ ਫਿਰੋਜਪੁਰ ਨਿਊਜ: ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿਲੋਂ (Kushaldeep Singh Kikki Dhillon) ਨੂੰ ਵਿਜੀਲੈਂਸ ਵਿਭਾਗ ਨੇ ਮੰਗਲਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਕਿੱਕੀ ਨੂੰ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਕਿੱਕੀ ਖਿਲਾਫ਼ ਬਹੁਤ ਪਹਿਲਾਂ ਤੋਂ ਵਿਜੀਲੈਂਸ ਵਿਭਾਗ ਦੀ ਜਾਂਚ ਚੱਲ ਰਹੀ ਸੀ। ਇਸ ਮਾਮਲੇ ਵਿੱਚ ਵਿਜੀਲੈਂਸ ਵਿਭਾਗ ਨੇ ਉਨ੍ਹਾਂ ਨੂੰ ਪਹਿਲਾਂ ਵੀ ਕਈ ਵਾਰ ਪੁੱਛਗਿੱਛ ਲਈ ਬੁਲਾਇਆ ਸੀ।
ਪੁਖਤਾ ਸਬੂਤ ਮਿਲਣ ਤੋਂ ਬਾਅਦ ਮੰਗਲਵਾਰ ਨੂੰ ਕਿੱਕੀ ਢਿੱਲੋਂ ਨੂੰ ਥਾਣੇ ਬੁਲਾ ਕੇ ਗ੍ਰਿਫ਼ਤਾਰ ਕਰ ਲਿਆ ਗਿਆ। ਫਰੀਦਕੋਟ ਦੇ ਡੀਐੱਸਪ (ਵਿਜੀਲੈਂਸ) ਨੇ ਫੋਨ ਤੇ ਗ੍ਰਿਫਤਾਰੀ ਦੀ ਕੀਤੀ ਪੁਸ਼ਟੀ ਕੀਤੀ ਹੈ। ਇੱਥੇ ਜਿਕਰਯੋਗ ਹੈ ਕਿ ਬੀਤੀ 28 ਫਰਵਰੀ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਨਿਊ ਚੰਡੀਗੜ੍ਹ ਸਥਿਤ ਫਾਰਮ ਹਾਊਸ ਤੇ ਵਿਜੀਲੈਂਸ ਦੀ ਟੀਮ ਨੇ ਛਾਪੇਮਾਰੀ ਵੀ ਕੀਤੀ ਸੀ।
ਸਿਸਵਾਂ ਫਾਰਮ ਹਾਊਸ ਚ ਵਿਜੀਲੈਂਸ ਨੇ ਕੀਤੀ ਸੀ ਰੇਡ
28 ਫਰਵਰੀ ਨੂੰ ਚੰਡੀਗੜ੍ਹ ਨੇੜੇ ਕਿੱਕੀ ਢਿੱਲੋਂ ਦੇ ਫਾਰਮ ਹਾਊਸ ਵਿੱਚ ਵਿਜੀਲੈਂਸ ਨੇ ਰੇਡ ਮਾਰੀ ਸੀ। ਕਿੱਕੀ ਢਿੱਲੋਂ ਦਾ ਇਹ ਫਾਰਮ ਹਾਊਸ ਪਿੰਡ ਮਾਨਕਪੁਰ ਸ਼ਰੀਫ ਦਾ ਰਕਬਾ ਹੈ ਜਿਹੜਾ ਸਿਸਵਾਂ ਦੇ ਨੇੜੇ ਪੈਂਦਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਫਾਰਮ ਹਾਊਸ ਵੀ ਸਿਸਵਾਂ ਵਿਖੇ ਹੀ ਹੈ।
ਕਿੱਕੀ ਨੇ ਸਾਰਾ ਰਿਕਾਰਡ ਆਨਲਾਈਨ ਹੋਣ ਦਾ ਕੀਤਾ ਸੀ ਦਾਅਵਾ
ਕਿੱਕੀ ਨੂੰ ਇਸ ਤੋਂ ਪਹਿਲਾਂ 30 ਜਨਵਰੀ ਨੂੰ ਵੀ ਫਰੀਦਕੋਟ ਵਿਜੀਲੈਂਸ ਦਫਤਰ ਵਿਖੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਤਲਬ ਕਰਕੇ ਸਵਾਲ ਜਵਾਬ ਕੀਤੇ ਗਏ ਸਨ। ਕਿੱਕੀ ਢਿੱਲੋਂ ਨੇ ਉਸ ਵੇਲੇ ਦਾਅਵਾ ਕੀਤਾ ਸੀ ਕਿ ਉਹ ਇਕ ਬਿਜ਼ਨਸਮੈਨ ਹਨ ਅਤੇ ਉਨ੍ਹਾਂ ਦਾ ਸਾਰਾ ਰਿਕਾਰਡ ਆਨਲਾਈਨ ਹੈ। ਉਨ੍ਹਾਂ ਕਿਹਾ ਸੀ ਕਿ ਚੋਣ ਲੜਨ ਵੇਲੇ ਉਨ੍ਹਾਂ ਨੇ ਆਪਣੀ ਸਾਰੀ ਜਾਇਦਾਦ ਦਾ ਵੇਰਵਾ ਪੇਸ਼ ਕੀਤਾ ਸੀ। ਉਨ੍ਹਾਂ ਦਾ ਕੁਝ ਵੀ ਲੁਕਿਆ ਹੋਇਆ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਸੀ ਕਿ ਸਿਆਸਤ ਵਿਚ ਆ ਕੇ ਉਨ੍ਹਾਂ ਲੇ ਕੁਝ ਨਾ ਕੁਝ ਗਵਾਇਆ ਹੀ ਹੈ ਕੁਝ ਕਮਾਇਆ ਨਹੀਂ ਹੈ।
ਇੱਥੇ ਦੱਸਣਾ ਬਣਦਾ ਹੈ ਕਿ ਕਿੱਕੀ ਤੇ ਹੋਰ ਜਾਇਦਾਦ ਬਣਾਉਣ ਤੋਂ ਇਲਾਵਾ ਇਹ ਵੀ ਦੋਸ਼ ਹੈ ਕਿ ਪਿਛਲੇ ਕੁਝ ਸਾਲਾਂ ਦੇ ਦੌਰਾਨ ਹੀ ਉਨ੍ਹਾਂ ਨੇ ਫਰੀਦਕੋਟ ਵਿਚ ਹੀ 70 ਏਕੜ ਜ਼ਮੀਨ ਖਰੀਦੀ ਹੈ।