ਸੁਖਬੀਰ ਬਾਦਲ ਨੂੰ ਫਰੀਦਕੋਟ ਅਦਾਲਤ ਨੇ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ, SIT ਨੇ ਕੀਤਾ ਸੀ ਵਿਰੋਧ
ਅਦਾਲਤ ਨੇ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਸਿੰਘ ਬਾਦਲ ਨੇ ਆਪਣੀ ਧੀ ਦੇ ਗ੍ਰੈਜੂਏਸ਼ਨ ਸਮਾਰੋਹ ਵਿੱਚ ਸ਼ਾਮਿਲ ਹੋਣ ਲਈ 10 ਦਿਨਾਂ ਲਈ ਵਿਦੇਸ਼ ਜਾਣ ਆਗਿਆ ਮੰਗੀ ਸੀ।
ਪੰਜਾਬ ਨਿਊਜ। ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਫਰੀਦਕੋਟ ਦੀ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ (ਜੇਐਮਆਈਸੀ) ਦੀ ਅਦਾਲਤ ਨੇ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਆਪਣੀ ਬੇਟੀ ਦੇ ਗ੍ਰੈਜੂਏਸ਼ਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ 10 ਦਿਨਾਂ ਲਈ ਵਿਦੇਸ਼ ਜਾਣ ਦੀ ਇਜਾਜ਼ਤ ਮੰਗੀ ਸੀ। ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਭਾਵੇਂ ਬਾਦਲ ਦੀ ਅਰਜ਼ੀ ਦਾ ਵਿਰੋਧ ਕੀਤਾ ਗਿਆ ਸੀ ਪਰ ਅਦਾਲਤ ਨੇ ਉਨ੍ਹਾਂ ਨੂੰ ਕੁਝ ਸ਼ਰਤਾਂ ਦੇ ਅਧੀਨ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਹੈ।
ਸੁਖਬੀਰ ਬਾਦਲ ਨੂੰ ਮਿਲੀ ਹੈ ਜ਼ੈੱਡ ਪਲੱਸ
ਵਰਨਣਯੋਗ ਹੈ ਕਿ ਸੁਖਬੀਰ ਬਾਦਲ ਨੂੰ ਜ਼ੈੱਡ ਪਲੱਸ (Z Plus) ਸੁਰੱਖਿਆ ਦੇਣ ਦੇ ਮੱਦੇਨਜ਼ਰ ਉਨ੍ਹਾਂ ਦੇ ਵਕੀਲ ਸ਼ਿਵ ਕਰਤਾਰ ਸਿੰਘ ਸੇਖੋਂ ਨੇ ਬਾਦਲ ਦੀ ਯਾਤਰਾ ਯੋਜਨਾ ਨੂੰ ਸੀਲਬੰਦ ਲਿਫਾਫੇ ਵਿਚ ਅਦਾਲਤ ਵਿਚ ਪੇਸ਼ ਕੀਤਾ ਸੀ। ਜਿਸ ਤੋਂ ਬਾਅਦ ਅਦਾਲਤ ਨੇ ਦਸਤਾਵੇਜ਼ਾਂ ਅਤੇ ਯਾਤਰਾ ਦੇ ਵੇਰਵਿਆਂ ਦੀ ਘੋਖ ਕਰਨ ਤੋਂ ਬਾਅਦ ਲਿਫਾਫੇ ਨੂੰ ਅਦਾਲਤ ਦੀ ਮੋਹਰ ਨਾਲ ਬੰਦ ਕਰ ਦਿੱਤਾ। ਅਦਾਲਤ ਨੇ ਉਨਾਂ ਨੂੰ ਵੱਖ-ਵੱਖ ਸ਼ਰਤਾਂ ਨਾਲ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ