Kotakpura Firing: ਤਤਕਾਲੀ ਪੁਲਿਸ ਅਧਕਾਰੀਆਂ ਦੀ ਅਗਾਊਂ ਜਮਾਨਤ ਅਰਜੀ ‘ਤੇ ਫੈਸਲਾ, ਸੁਖਬੀਰ ਬਾਦਲ ਨੂੰ HC ਤੋਂ ਰਾਹਤ
Anticipatory Bail Plea: ਬਾਦਲ ਪਿਓ-ਪੁੱਤਰ ਤੋਂ ਬਾਅਦ ਇਸ ਮਾਮਲੇ ਵਿਚ ਤਤਕਾਲੀ ਪੁਲਿਸ ਅਫਸਰਾਂ ਵੱਲੋਂ ਵੀ ਅਗਾਉਂ ਜਮਾਨਤ ਲਈ ਫਰੀਦਕੋਟ ਅਦਾਲਤ ਵਿਚ ਅਰਜੀ ਦਾਖਲ ਕੀਤੀ ਗਈ ਸੀ, ਜਿਸ ਤੇ ਸੁਣਵਾਈ ਤੋਂ ਬਾਅਦ ਅਦਾਲਤ ਨੇ ਅੱਜ ਤੱਕ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਫਰੀਦਕੋਟ ਨਿਊਜ: ਕੋਟਕਪੂਰਾ ਗੋਲੀਕਾਂਡਮਾਮਲੇ ਨਾਲ ਸੰਬੰਧਿਤ ਮੁਕੱਦਮਾਂ ਨੰਬਰ 129/2018 ਵਿਚ ਨਾਮਜਦ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ(Paramraj Singh Umranangal) ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸ਼ਰਮਾ (Charanjeet Sharma) ਅਤੇ ਤਤਕਾਲੀ ਐਸਐਚਓ ਥਾਨਾ ਸਿਟੀ ਫਰੀਦਕੋਟ ਗੁਰਦੀਪ ਸਿੰਘ ਪੰਧੇਰ ਦੀ ਅਗਾਉਂ ਜਮਾਨਤ ਅਰਜੀ ਫਰੀਦਕੋਟ ਅਦਾਲਤ ਵੱਲੋਂ ਰੱਦ ਹੋ ਗਈ ਹੈ। ਜਦੋਕਿ ਮੁਕੱਦਮਾਂ ਨੰਬਰ 192/2015 ਵਿਚ ਨਾਮਜਦ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਦੀ ਜਮਾਨਤ ਅਰਜੀ ਮੰਨਜੂਰ ਕਰ ਲਈ ਹੈ।
ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਤੋਂ ਰਾਹਤ
ਸਾਲ 2015 ਦੇ ਬਹੁਚਰਚਿਤ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਜਿੱਥੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇਹਨਾਂ ਮਾਮਲਿਆ ਵਿਚ ਨਾਮਜਦ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਫਰੀਦਕੋਟ ਦੇ ਤਤਕਾਲੀ ਐਸਐਸਪੀ ਸੁਖਮਿੰਦਰ ਸਿੰਘ ਮਾਨ ਦੀ ਅਗਾਉਂ ਜਮਾਨਤ ਅਰਜੀ ਮੁਕੱਦਮਾਂ ਨੰਬਰ 129/2018 ਵਿਚ ਮਨਜੂਰ ਕਰ ਲਈ ਗਈ ਹੈ ਉਥੇ ਹੀ ਫਰੀਦਕੋਟ ਦੇ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵੱਲੋਂ ਇਸੇ ਮੁਕੱਦਮੇਂ ਵਿਚ ਨਾਮਜਦ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸ਼ਰਮਾਂ ਅਤੇ ਤਤਕਾਲੀ ਐਸਐਚਓ ਥਾਨਾ ਸਿਟੀ ਫਰੀਦਕੋਟ ਗੁਰਦੀਪ ਸਿੰਘ ਪੰਧੇਰ ਦੀ ਅਗਾਉਂ ਜਮਾਨਤ ਅਰਜੀ ਰੱਦ ਕਰ ਦਿੱਤੀ ਗਈ ਹੈ।
ਇਸ ਮਾਮਲੇ ਵਿੱਚ ਇਨ੍ਹਾਂ ਨੂੰ ਮਿਲੀ ਰਾਹਤ
ਇਸ ਦੇ ਨਾਲ ਹੀ ਮੁਕੱਦਮਾਂ ਨੰਬਰ 192/2015 ਵਿਚ ਨਾਮਜਦ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਦੀ ਜਮਾਨਤ ਕੀਤੀ ਮੰਨਜੂਰ ਕਰ ਲਈ ਗਈ ਹੈ ਜਿਕਰਯੋਗ ਹੈ ਕਿ ਇਸੇ ਮਾਮਲੇ ਵਿਚ ਨਾਮਜਦ ਫਰੀਦਕੋਟ ਦੇ ਤਤਕਾਲੀ ਐਸਐਸਪੀ ਸੁਖਮਿੰਦਰ ਸਿੰਘ ਮਾਨ ਦੀ ਅਗਾਉਂ ਜਮਾਨਤ ਅਰਜੀ ਫਰੀਦਕੋਟ ਅਦਾਲਤ ਵੱਲੋਂ ਮਨਜੂਰ ਕਰ ਲਈ ਗਈ ਸੀ।
ਇਹ ਸੀ ਪੂਰਾ ਮਾਮਲਾ
ਜਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪਹਿਲਾਂ ਬਣੀ ਵਿਸੇਸ ਜਾਂਚ ਟੀਮ ਜਿਸ ਦੀ ਅਗਵਾਈ ਕੁੰਵਰ ਵਿਜੇ ਪ੍ਰਤਾਪ ਵੱਲੋਂ ਕੀਤੀ ਗਈ ਸੀ ਅਤੇ ਉਸ ਵਿਚ ਪਰਮਰਾਜ ਸਿੰਘ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ ਜਿਸ ਵਿਚ ਕਈ ਦਿਨਾਂ ਤੱਕ ਪੁਲਿਸ ਰਿਮਾਡ ਤੇ ਵੀ ਰਹੇ ਸਨ ਅਤੇ ਕਰੀਬ 4 ਮਹੀਨਿਆ ਬਾਅਦ ਉਹਨਾਂ ਦੀ ਜਮਾਨਤ ਹੋਈ ਸੀ ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਆਈਜੀ ਕੁੰਵਰ ਵਿਜੇ ਪ੍ਰਤਾਪ ਦੀ ਅਗਵਾਈ ਵਾਲੀ ਜਾਂਚ ਟੀਮ ਦੀ ਸਾਰੀ ਜਾਂਚ ਰਿਪੋਰਟ ਨੂੰ ਖਾਰਜ ਕਰ ਦਿੱਤਾ ਗਿਆ ਸੀ ਅਤੇ ਇਕ ਨਵੀ ਵਿਸੇਸ ਜਾਂਚ ਟੀਮ ਬਣਾਉਣ ਲਈ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਸਨ।
ਨਾਮਜਦਾਂ ਨੂੰ 23 ਮਾਰਚ ਨੂੰ ਕੋਰਟ ‘ਚ ਪੇਸ਼ ਹੋਣ ਦਾ ਜਾਰੀ ਹੋਇਆ ਹੈ ਨੋਟਿਸ
ਕੋਟਕਪੂਰਾ ਗੋਲੀਕਾਂਡ ਨਾਲ ਸੰਬੰਧਿਤ ਦੋਹਾਂ ਮਾਲਿਆ ਵਿਚ ਫਰੀਦਕੋਟ ਅਦਾਲਤ ਵੱਲੋਂ ਸਾਰੇ ਨਾਮਜਦਾਂ ਨੂੰ 23 ਮਾਰਚ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਹੁਣ ਤੱਕ ਮੁਕੱਦਮਾਂ ਨੰਬਰ 129/2018 ਵਿਚ ਪ੍ਰਕਾਸ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸੁਖਮਿੰਦਰ ਸਿੰਘ ਮਾਨ ਸਮੇਤ 3 ਲੋਕਾਂ ਨੰੁ ਅਗਾਉਂ ਜਮਾਨਤ ਮਿਲ ਚੁੱਕੀ ਹੈ, ਜਦੋਕਿ ਇਸ ਮਾਮਲੇ ਵਿਚ ਬਾਕੀ 5 ਲੋਕਾਂ ਵਿਚੋਂ 4 ਲੋਕਾਂ ਦੀ ਅਗਾਉਂ ਜਮਾਨਤ ਅਰਜੀ ਫਰੀਦਕੋਟ ਅਦਾਲਤ ਵੱਲੋਂ ਖਰਾਜ ਕੀਤੀ ਜਾ ਚੁੱਕੀ ਹੈ, ਬਾਕੀ ਬਚਦੇ ਇਕ ਨਾਮਜਦ ਤਤਕਾਲੀ ਡੀਆਈਜੀ ਅਮਰ ਸਿੰਘ ਚਹਿਲ ਵੱਲੋਂ ਹਾਲੇ ਤੱਕ ਆਪਣੀ ਅਗਾਉਂ ਜਮਾਨਤ ਅਰਜੀ ਨਹੀਂ ਲਗਾਈ ਗਈ। ਇਸ ਦੇ ਨਾਲ ਹੀ ਮੁੱਕਦਮਾਂ ਨੰਬਰ 192/2015 ਵਿਚ ਨਾਮਜਦਾਂ ਵਿਚੋਂ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸਐਸਪੀ ਸੁਖਮਿੰਦਰ ਸਿੰਘ ਮਾਨ ਅਤੇ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਦੀ ਜਮਾਨਤ ਮੰਨਜੂਰ ਹੋ ਚੁੱਕੀ ਹੈ।