Fraud Case: ਵਿਦੇਸ਼ ਭੇਜਣ ਦੇ ਨਾਮ ‘ਤੇ ਕਰੋੜਾਂ ਰੁਪਏ ਦੀ ਠੱਗੀ, ਏਜੰਟ ਸਣੇ ਕਈ ਹੋਰਾਂ ਖਿਲਾਫ਼ ਮਾਮਲਾ ਦਰਜ

Updated On: 

09 Jun 2023 15:18 PM

ਫਰੀਦਕੋਟ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ 'ਤੇ ਲੋਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਦਰਜ ਕੀਤਾ ਹੈ। ਕੀ ਹੈ ਪੂਰਾ ਮਾਮਲ ਇਸ ਬਾਰੇ ਪੜ੍ਹੋ...

Fraud Case: ਵਿਦੇਸ਼ ਭੇਜਣ ਦੇ ਨਾਮ ਤੇ ਕਰੋੜਾਂ ਰੁਪਏ ਦੀ ਠੱਗੀ, ਏਜੰਟ ਸਣੇ ਕਈ ਹੋਰਾਂ ਖਿਲਾਫ਼ ਮਾਮਲਾ ਦਰਜ
Follow Us On

ਫਰੀਦਕੋਟ ਨਿਊਜ਼: ਵਿਦੇਸ਼ ਜਾਣ ਦੀ ਚਾਹ ਵਿੱਚ ਲੋਕ ਅਕਸਰ ਹੀ ਅਜਿਹੀਆਂ ਗਲਤੀਆਂ ਕਰ ਬੈਠਦੇ ਹਨ ਜਿਸ ਦਾ ਖਾਮਿਆਜ਼ਾ ਉਨ੍ਹਾਂ ਨੂੰ ਬਾਅਦ ਵਿੱਚ ਭੁਗਤਣਾਂ ਪੈ ਸਕਦ ਹੈ। ਇੱਕ ਇਮੀਗ੍ਰੇਸ਼ਨ ਸੰਸਥਾ ਦੇ ਮਾਲਕ ‘ਤੇ ਫਰੀਦਕੋਟ ਪੁਲਿਸ (Faridkot Police) ਨੇ ਵਿਦੇਸ਼ ਭੇਜਣ ਦੇ ਨਾਮ ‘ਤੇ ਲੋਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਦਰਜ ਕੀਤਾ ਹੈ।

ਮਿਲੀ ਜਾਣਕਾਰੀ ਮੁਤਾਬਕ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਲੋਕਾਂ ਦੀਆਂ ਮਿਲੀਆ ਸ਼ਿਕਾਇਤਾਂ ਤੋਂ ਬਾਅਦ ਏਜੰਟ ਖਿਲਾਫ ਮਾਮਲਾ ਦਰਜ ਕੀਤੀ ਗਿਆ ਹੈ। ਪੁਲਿਸ ਜਾਂਚ ਦੌਰਾਨ ਉਸ ਦੀਆਂ 2 ਰਿਸ਼ਤੇਦਾਰ ਔਰਤਾਂ ਦੀ ਭੂਮਿਕਾ ਵੀ ਸਾਹਮਣੇ ਆਉਣ ‘ਤੇ ਉਨ੍ਹਾਂ ਦਾ ਨਾਮ ਵੀ ਇਸ ਮਾਮਲੇ ਵਿੱਚ ਦਰਜ ਕੀਤਾ ਗਿਆ ਹੈ।

ਏਜੰਟ ਨੇ ਸੋਸ਼ਲ ਮੀਡੀਆ ‘ਤੇ ਦੱਸੀ ਪੂਰੀ ਗੱਲ

ਇਮੀਗ੍ਰੇਸ਼ਨ ਏਜੰਟ ਦੀਪਕ ਸ਼ਰਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਵੀਡਿਓ ਪਾ ਕੇ ਵਿਦੇਸ਼ ਭੱਜਣ ਦੀ ਜਿਥੇ ਵਜ੍ਹਾ ਦੱਸੀ ਉਥੇ ਨਾਲ ਹੀ ਉਸ ਵੱਲੋਂ ਆਮ ਆਦਮੀ ਪਾਰਟੀ (Aam Adami Party) ਦੇ ਵਿਧਾਇਕ, ਇਮਪਰੁਵਮੈਂਟ ਟ੍ਰਸਟ ਦੇ ਚੇਅਰਮੈਨ ਅਤੇ ਕੁੱਝ ਵਰਕਰਾਂ ‘ਤੇ ਲੱਖਾ ਰੁਪਏ ਪ੍ਰੀਤ ਮਹੀਨਾ ਹਫਤਾ ਮੰਗੇ ਜਾਣ ਦੇ ਗੰਭੀਰ ਦੋਸ਼ ਲਗਾਏ ਗਏ, ਜਿਨ੍ਹਾਂ ਦੋਸ਼ਾਂ ਨੂੰ ਆਪ ਆਗੂਆਂ ਵੱਲੋਂ ਸਿਰੇ ਤੋਂ ਨਕਾਰ ਦਿੱਤਾ ਗਿਆ।

ਉਸ ਨੇ ਕਿਹਾ ਕਿ ਗੈਂਗਸਟਰਾਂ ਅਤੇ ਸਿਆਸਤਦਾਨਾਂ ਵੱਲੋਂ ਉਸ ਨੂੰ ਕੰਮ ਨਹੀਂ ਕਰਨ ਦਿੱਤਾ ਜ਼ਾ ਰਿਹਾ ਸੀ। ਇਨ੍ਹਾਂ ਸਭ ਕਾਰਨਾਂ ਕਰਕੇ ਉਸ ਨੂੰ ਅਚਾਨਕ ਭਾਰਤ ਛੱਡ ਕੇ ਵਿਦੇਸ਼ ਜਾਣਾ ਪਿਆ।

ਇਮਪਰੁਵਮੈਂਟ ਟਰੱਸਟ ਦੇ ਚੇਅਰਮੈਨ ਦਾ ਬਿਆਨ

ਇਸ ਸੰਬਧੀ ਇਮਪਰੁਵਮੈਂਟ ਟਰੱਸਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਦੱਸਿਆ ਕਿ ਲੋਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਕਰਨ ਵਾਲਾ ਏਜੰਟ (Agent) ਫਰਾਰ ਹੋ ਗਿਆ ਹੈ। ਲੋਕਾਂ ਵੱਲੋਂ ਲਗਾਤਾਰ ਉਸ ਖਿਲਾਫ ਸਿਕਾਇਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੀਪਕ ਸ਼ਰਮਾ ਆਪਣੇ ਬਚਾਅ ਵਿੱਚ ਗਲਤ ਬਿਆਨ ਦੇ ਰਿਹਾ ਹੈ।

ਪੁਲਿਸ ਨੇ ਦਰਜ ਕੀਤਾ ਮਾਮਲਾ

ਡੀਐਸਪੀ ਰਮਨਪ੍ਰੀਤ ਸਿੰਘ ਨੇ ਕਿਹਾ ਕਿ ਲੋਕਾਂ ਵੱਲੋਂ ਮਿਲੀਆ ਸ਼ਿਕਾਇਤਾਂ ਤੋਂ ਬਾਅਦ ਦੀਪਕ ਸ਼ਰਮਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਦੌਰਾਨ ਉਸ ਦੀ ਸੱਸ ਅਤੇ ਸਾਲੀ ਦੀ ਭੂਮਿਕਾ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਦੀ ਸਾਲੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਆਪਣੀ ਵੀਡੀਓ ਜੋ ਦੀਪਕ ਸ਼ਰਮਾ ਨੇ ਪੋਸਟ ਕੀਤੀ ਹੈ ਮੁਤਾਬਕ ਮੰਨਿਆ ਹੈ ਕਿ ਉਹ ਵਿਦੇਸ਼ ਵਿੱਚ ਹੈ ਪਰ ਉਸ ਦੀ ਅਸਲੀ ਲੋਕੇਸ਼ਨ ਨੂੰ ਟਰੇਸ ਕੀਤਾ ਜਾ ਰਿਹਾ ਹੈ ਅਤੇ ਉਸ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਜਾ ਚੁੱਕਾ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version