ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

AGTF ਨੂੰ ਵੱਡੀ ਸਫਲਤਾ: ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਹਰਪ੍ਰੀਤ ਸਿੰਘ ਗ੍ਰਿਫਤਾਰ, ਡੇਰਾ ਪ੍ਰੇਮੀ ਕਤਲ ਕੇਸ ‘ਚ ਸੀ ਲੋੜੀਂਦਾ

ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ ਨੂੰ ਪਿਛਲੇ ਸਾਲ 10 ਨਵੰਬਰ ਨੂੰ ਕੋਟਕਪੂਰਾ 'ਚ ਛੇ ਸ਼ੂਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸਦੀ ਜਿੰਮੇਵਾਰੀ ਗੋਲਡੀ ਬਰਾੜ ਨੇ ਲਈ। ਤੇ ਹੁਣ ਪੁਲਿਸ ਨੇ ਗੋਲਡੀ ਬਰਾੜ ਦਾ ਸਾਥੀ ਗ੍ਰਿਫਤਾਰ ਕਰ ਲਿਆ ਹੈ।

AGTF ਨੂੰ ਵੱਡੀ ਸਫਲਤਾ: ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਹਰਪ੍ਰੀਤ ਸਿੰਘ ਗ੍ਰਿਫਤਾਰ, ਡੇਰਾ ਪ੍ਰੇਮੀ ਕਤਲ ਕੇਸ ‘ਚ ਸੀ ਲੋੜੀਂਦਾ
Follow Us
sukhjinder-sahota-faridkot
| Updated On: 12 Jun 2023 14:44 PM

ਫਰੀਦਕੋਟ। ਪੰਜਾਬ ਪੁਲਿਸ ਦੀ ਏਜੀਟੀਐਫ (AGTF) ਨੇ ਕੋਟਕਪੂਰਾ ਦੇ ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ ਕਤਲ ਕੇਸ ਵਿੱਚ ਲੋੜੀਂਦੇ ਗੈਂਗਸਟਰ ਹਰਪ੍ਰੀਤ ਸਿੰਘ ਭਾਊ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਹੈ,

ਜੋ ਕਿ ਕਤਲ ਕੇਸ ਦੇ ਮੁੱਖ ਸਾਜ਼ਿਸ਼ਘਾੜਾ ਹੈ ਅਤੇ ਗੋਲਡੀ ਬਰਾੜ (Goldie Brar) ਦੇ ਇਸ਼ਾਰੇ ‘ਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਦਾ ਸੀ। ਇਸ ਸਬੰਧ ਵਿੱਚ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

’10 ਜੂਨ ਨੂੰ ਕੀਤੀ ਸੀ ਕਟਾਰੀਆ ਦੀ ਹੱਤਿਆ’

ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ ਨੂੰ ਪਿਛਲੇ ਸਾਲ 10 ਨਵੰਬਰ ਨੂੰ ਕੋਟਕਪੂਰਾ (Kotakpura) ‘ਚ ਛੇ ਸ਼ੂਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਦੀ ਜਿੰਮੇਵਾਰੀ ਗੋਲਡੀ ਬਰਾੜ ਨੇ ਲਈ। ਇਹ ਮੁਲਜ਼ਮ ਫਰੀਦਕੋਟ ਦੇ ਪਿੰਡ ਢੈਪਈ ਦਾ ਵਸਨੀਕ ਹੈ ਅਤੇ ਉਸ ਦਾ ਜੁੜਵਾਂ ਭਰਾ ਮਨਪ੍ਰੀਤ ਸਿੰਘ ਮੂਸੇਵਾਲਾ ਕਤਲ ਕੇਸ ਵਿੱਚ ਫੜਿਆ ਗਿਆ ਸੀ। ਫਿਲਹਾਲ ਉਹ ਜੇਲ੍ਹ ਵਿੱਚ ਬੰਦ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ