ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Health Minister ਸਿਹਤ ਮੰਤਰੀ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾ ਦੌਰਾ

ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਇਸ ਮੈਡੀਕਲ ਕਾਲਜ ਨੂੰ ਸਿਹਤ ਸਹੂਲਤਾਂ ਪੱਖੋਂ ਮਾਲਵੇ ਦੇ ਲੋਕਾਂ ਦਾ ਪੀ.ਜੀ.ਆਈ ਬਣਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਚੰਗੀਆਂ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ।

Health Minister ਸਿਹਤ ਮੰਤਰੀ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾ ਦੌਰਾ
Follow Us
sukhjinder-sahota-faridkot
| Updated On: 09 Jun 2023 17:11 PM
ਫਰੀਦਕੋਟ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿਖੇ ਜੱਚਾ ਬੱਚਾ ਜਾਂਚ ਸੈਂਟਰ ਅਤੇ ਹੋਰ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਸਿਹਤ ਵਿਭਾਗ ਅਤੇ ਮੈਡੀਕਲ ਕਾਲਜ ਦੇ ਅਧਿਕਾਰੀਆਂ ਨੂੰ ਮੈਡੀਕਲ ਕਾਲਜ ਵਿੱਚ ਦਿੱਤੀਆ ਜਾਣ ਵਾਲੀਆ ਵੱਖ ਵੱਖ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਮੌਕੇ ਤੇ ਆਦੇਸ਼ ਦਿੱਤੇ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਫਰੀਦਕੋਟ ਵਿਖੇ ਆਉਣ ਤੇ ਪੁਲਿਸ ਦੇ ਟੁੱਕੜੀ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ,ਵਿਧਾਇਕ ਜੈਤੋ ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਰਜਿਸਟਰਾਰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਡਾ. ਨਿਰਮਲ ਓਸੇਪਚਨ, ਐੱਸ. ਐੱਸ.ਪੀ. ਹਰਜੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਮੰਤਰੀ ਨੇ ਮਰੀਜ਼ਾਂ ਨਾਲ ਕੀਤੀ ਗੱਲਬਾਤ

ਇਸ ਮੌਕੇ ਸਿਹਤ ਮੰਤਰੀ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਨਵੇਂ ਬਣੇ ਜੱਚਾ ਬੱਚਾ ਕੇਂਦਰ ਦਾ ਦੌਰਾ ਕਰਕੇ ਬੱਚਾ ਵਾਰਡ, ਬੱਚਾ ਸਰਜਰੀ ਵਾਰਡ, ਨਿੱਕੂ, ਪਲੇਅ ਰੂਮ ਦਾ ਜਾਇਜਾ ਲਿਆ ਅਤੇ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਮੈਡੀਕਲ ਕਾਲਜ ਵਿਖੇ ਨੂਕਲੀਅਰ ਮੈਡੀਸਨ ਵਿਭਾਗ ਦਾ ਦੌਰਾ ਕਰਕੇ ਕੀਤੇ ਜਾਂਦੇ ਟੈਸਟਾਂ ਦੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਮਰੀਜ਼ਾਂ ਦੀ ਦੇਖਭਾਲ, ਵਾਰਡਾਂ, ਲੈਬਾਰਟਰੀ ਟੈਸਟਾਂ, ਪਰਚੀ ਵਾਲੇ ਕਾਊਂਟਰਾਂ, ਇਲਾਜ ਸਮੇਤ ਵੱਖ ਵੱਖ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਦੀ ਵੀ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਮਰੀਜਾਂ ਅਤੇ ਉਨ੍ਹਾਂ ਦੇ ਵਾਰਸਾਂ ਨਾਲ ਵੀ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਦੌਰਾ ਕੀਤਾ ਤੇ ਬੱਚਿਆਂ ਨੂੰ ਦਿੱਤੀ ਜਾਂਦੀ ਮੈਡੀਕਲ ਸਿੱਖਿਆ ਬਾਰੇ ਜਾਣਕਾਰੀ ਹਾਸਲ ਕੀਤੀ।

ਲੋਕਾਂ ਨੂੰ ਮਿਲ ਰਹੀਆਂ ਵਧੀਆਂ ਸਿਹਤ ਸੁਵਿਧਾਵਾਂ-ਮੰਤਰੀ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਰੈਫਰਲ ਹਸਪਤਾਲਾਂ ਵਜੋਂ ਤਬਦੀਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸਾਰੇ ਹਸਪਤਾਲਾਂ ਵਿੱਚ ਲੋਕਾਂ ਦੇ ਇਲਾਜ ਲਈ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਆਪਣੇ ਇਲਾਜ ਕਰਵਾਉਣ ਲਈ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਫਰੀਦਕੋਟ ਦੇ ਮੈਡੀਕਲ ਕਾਲਜ ਨੂੰ ਸਿਹਤ ਸਹੂਲਤਾਂ ਦੇ ਪੱਖੋਂ ਮਾਲਵੇ ਦੇ ਲੋਕਾਂ ਲਈ ਪੀ.ਜੀ.ਆਈ ਬਣਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਪ੍ਰਾਪਤ ਕਰਨ ਸੰਬੰਧੀ ਕੋਈ ਦਿੱਕਤ ਪੇਸ਼ ਨਾ ਆਵੇ। ਉਨਾਂ ਕਿਹਾ ਕਿ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਨਾਲ ਕੰਮ ਕਰਦੀ ਰਹੇਗੀ।

ਅਧੂਰੇ ਕੰਮ ਪੂਰੇ ਕਰਨ ਦੇ ਦਿੱਤੇ ਨਿਰਦੇਸ਼

ਇਸ ਉਪਰੰਤ ਉਨ੍ਹਾਂ ਬਾਬਾ ਫਰੀਦ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਕਪੂਰਥਲਾ, ਹੁਸ਼ਿਆਰਪੁਰ, ਮਲੇਰਕੋਟਲਾ, ਸੰਗਰੂਰ, ਮੋਗਾ ਆਦਿ ਜਿਲ੍ਹਿਆਂ ਵਿੱਚ ਸਿਵਲ ਹਸਪਤਾਲਾਂ ਵਿੱਚ ਚੱਲਣ ਵਾਲੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਉਨ੍ਹਾ ਨੂੰ ਮਿੱਥੇ ਸਮੇਂ ਵਿਚ ਪੂਰਾ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਮੈਡੀਕਲ ਸੁਪਰਡੈਂਟ ਡਾ. ਸੁਲੇਖ ਮਿੱਤਲ, ਡਾ.ਐਸ.ਪੀ. ਸਿੰਘ, ਸਿਵਲ ਸਰਜਨ ਸ੍ਰੀ ਅਨਿਲ ਕੁਮਾਰ ਗੋਇਲ, ਡਾ. ਸੀਮਾ ਗਰੋਵਰ ਸਹਾਇਕ ਸਿਵਲ ਸਰਜਨ ਡਾ. ਚੰਦਰ ਸ਼ੇਖਰ ਤੋਂ ਇਲਾਵਾ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਹਾਜ਼ਰ ਸੀ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!...
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ....
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ.......
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ...