AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Youth Summit: 75 ਸਾਲਾਂ ਦੀਆਂ ਉਪਲਬੱਧੀਆਂ ਸਣੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਫ਼ਰੀਦਕੋਟ ਵਿੱਚ ਯੁਵਾ ਸੰਮੇਲਨ ਦਾ ਅਯੋਜਨ ਕੀਤਾ ਗਿਆ। ਇਸ ਸੰਮੇਲਨ ਵਿਚ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਵਲੋਂ ਲਾਈ ਗਈ ਪ੍ਰਦਰਸ਼ਨੀ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਗਈ। ਇਸ ਪ੍ਰਦਰਸ਼ਨੀ ਦੇ ਜ਼ਰੀਏ ਸਥਾਨਕ ਵਾਸੀਆਂ ਨੂੰ ਦੇਸ਼ ਦੀਆਂ 75 ਵਰ੍ਹਿਆਂ ਦੀਆਂ ਉਪਲੱਬਧੀਆਂ ਸਣੇ ਕੇਂਦਰ ਸਰਕਾਰ ਦੀਆਂ ਵੱਖੋ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।

Youth Summit: 75 ਸਾਲਾਂ ਦੀਆਂ ਉਪਲਬੱਧੀਆਂ ਸਣੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀ
sukhjinder-sahota-faridkot
| Updated On: 28 May 2023 00:43 AM IST
Share
ਫਰੀਦਕੋਟ। ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਤੇ ਖੇਡ ਮੰਤਰਾਲੇ ਦੇ ਨਹਿਰੂ ਯੁਵਾ ਕੇਂਦਰ ਵੱਲੋਂ ਐਮ.ਜੀ.ਐਮ. ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿੱਚ ਫਰੀਦਕੋਟ ਦੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਜੋਤੀ ਜਗਾਉਣ ਦੀ ਰਸਮ ਅਦਾ ਕਰਕੇ ਕੀਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੇ ਕਿਹਾ ਕਿ ਨਵੀਂ ਪਨੀਰੀ ਨੂੰ ਜੀਵਨ ਵਿੱਚ ਤਰੱਕੀ ਕਰਨ ਅਤੇ ਅੱਗੇ ਵੱਧਣ ਲਈ ਇਹੋ ਜਿਹੇ ਪ੍ਰੋਗਰਾਮ ਕਰਵਾਉਣਾ ਇੱਕ ਸ਼ਲਾਘਾਯੋਗ ਉਪਰਾਲਾ ਹੈ।

ਪੂਰੀ ਮਿਹਨਤ ਕਰਨ ਨੌਜਵਾਨ-ਸਾਂਸਦ

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੂਰੀ ਤਨਦੇਹੀ ਨਾਲ ਮਿਹਨਤ ਕਰਨੀ ਚਾਹੀਦੀ ਹੈ, ਤਾਂ ਹੀ ਸਫ਼ਲਤਾ ਦਾ ਰਾਹ ਪੱਧਰਾ ਹੋ ਸਕਦਾ ਹੈ। ਇਸ ਦੌਰਾਨ ਕੀਤੀਆਂ ਗਈਆਂ ਸੱਭਿਆਚਾਰਕ ਪੇਸ਼ਕਾਰੀਆਂ ਦੀ ਵੀ ਸਾਂਸਦ ਵੱਲੋਂ ਜੰਮ ਕੇ ਤਾਰੀਫ ਕੀਤੀ ਗਈ। ਐਮ.ਪੀ. ਮੁਹੰਮਦ ਸਦੀਕ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਚੰਗੇ ਭਵਿੱਖ ਲਈ ਰੱਬ ਅੱਗੇ ਅਰਦਾਸ ਕਰਦੇ ਹਨ, ਅਤੇ ਨਾਲ ਹੀ ਉਨ੍ਹਾਂ ਪ੍ਰੋਗਰਾਮ ਆਯੋਜਿਤ ਕਰਵਾਉਣ ਲਈ ਆਯੋਜਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਨਸ਼ੇ ਦੀ ਲੱਤ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦੇ ਨੇ।

ਖਿੱਚ ਦਾ ਕੇਂਦਰ ਬਣੀ ਪ੍ਰਦਰਸ਼ਨੀ

ਇਸ ਦੌਰਾਨ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਵਲੋਂ ਲਾਈ ਗਈ ਪ੍ਰਦਰਸ਼ਨੀ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਗਈ। ਇਸ ਪ੍ਰਦਰਸ਼ਨੀ ਦੇ ਜ਼ਰੀਏ ਸਥਾਨਕ ਵਾਸੀਆਂ ਨੂੰ ਦੇਸ਼ ਦੀਆਂ 75 ਵਰ੍ਹਿਆਂ ਦੀਆਂ ਉਪਲੱਬਧੀਆਂ ਸਣੇ ਕੇਂਦਰ ਸਰਕਾਰ ਦੀਆਂ ਵੱਖੋ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਪ੍ਰਦਰਸ਼ਨੀ ਵਿੱਚ ਮੁਦਰਾ ਯੋਜਨਾ, ਅਗਨੀਪਥ ਯੋਜਨਾ, ਸਕਿੱਲ ਇੰਡੀਆ ਸਣੇ ਹੋਰਨਾਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਵਿਦਿਆਰਥੀ ਭਵਿੱਖ ਵਿੱਚ ਇਨ੍ਹਾਂ ਯੋਜਨਾਵਾਂ ਦਾ ਲਾਹਾ ਲੈ ਸੱਕਣ। ਇਲਾਕਾਵਾਸੀਆਂ ਵੱਲੋਂ ਪ੍ਰਦਰਸ਼ਨੀ ਦੀ ਸ਼ਲਾਘਾ ਕਰਦਿਆਂ ਇਸਨੂੰ ਇੱਕ ਚੰਗਾ ਉਪਰਾਲਾ ਕਰਾਰ ਦਿੱਤਾ ਗਿਆ।

ਸੱਭਿਆਚਰਕ ਮੁਕਾਬਲੇ ਕਰਵਾਏ ਗਏ

ਇਸ ਮੌਕੇ ਪੇਂਟਿੰਗ, ਭਾਸ਼ਣ, ਕਵਿਤਾ, ਫੋਟੋਗ੍ਰਾਫੀ ਮੁਕਾਬਲਿਆਂ ਸਣੇ ਸੱਭਿਆਚਾਰਕ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਵੱਡੇ ਪੱਧਰ ‘ਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਵੱਖੋ ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵੱਲੋਂ ਵਧਾਈ ਦਿੱਤੀ ਗਈ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

‘ਦੇਸ਼ ਭਰ ਕਰਵਾਏ ਜਾ ਰਹੇ ਨੇ ਯੁਵਾ ਉਤਸਵ ਪ੍ਰੋਗਰਾਮ’

ਪ੍ਰੋਗਰਾਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਨੇ ਨਹਿਰੂ ਯੁਵਾ ਕੇਂਦਰ ਅਤੇ ਵਿਦਿਆਰਥੀਆਂ ਦਾ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਧੰਨਵਾਦ ਕੀਤਾ। ਦੱਸ ਦਈਏ ਕਿ ਕੇਂਦਰੀ ਯੁਵਾ ਅਤੇ ਖੇਡ ਮੰਤਰਾਲੇ ਵੱਲੋਂ ਦੇਸ਼ਭਰ ਵਿੱਚ ਯੁਵਾ ਉਤਸਵ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਲੜੀ ਤਹਿਤ ਫਰੀਦਕੋਟ ਵਿੱਚ ਵੀ ਯੁਵਾ ਉਤਸਵ ਸਮਾਗਮ ਦਾ ਆਯੋਜਨ ਕੀਤਾ ਗਿਆ। ਬਹਿਰਹਾਲ ਇਹ ਪ੍ਰੋਗਰਾਮ ਸਥਾਨਕ ਵਾਸੀਆਂ ਵਿੱਚ ਨਵੀਂ ਊਰਜਾ ਦਾ ਸੰਚਾਰ ਕਰਦਿਆਂ ਅਤੇ ਦੇਸ਼ ਵਿਚ ਨੌਜਵਾਨ ਪੀੜ੍ਹੀ ਦੀ ਮਹੱਤਤਾ ਦਾ ਸੁਨੇਹਾ ਦਿੰਦਿਆਂ ਸਫਲ ਹੋ ਨਿਬੜਿਆ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...