Youth Summit: 75 ਸਾਲਾਂ ਦੀਆਂ ਉਪਲਬੱਧੀਆਂ ਸਣੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀ

Updated On: 

28 May 2023 00:43 AM

ਫ਼ਰੀਦਕੋਟ ਵਿੱਚ ਯੁਵਾ ਸੰਮੇਲਨ ਦਾ ਅਯੋਜਨ ਕੀਤਾ ਗਿਆ। ਇਸ ਸੰਮੇਲਨ ਵਿਚ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਵਲੋਂ ਲਾਈ ਗਈ ਪ੍ਰਦਰਸ਼ਨੀ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਗਈ। ਇਸ ਪ੍ਰਦਰਸ਼ਨੀ ਦੇ ਜ਼ਰੀਏ ਸਥਾਨਕ ਵਾਸੀਆਂ ਨੂੰ ਦੇਸ਼ ਦੀਆਂ 75 ਵਰ੍ਹਿਆਂ ਦੀਆਂ ਉਪਲੱਬਧੀਆਂ ਸਣੇ ਕੇਂਦਰ ਸਰਕਾਰ ਦੀਆਂ ਵੱਖੋ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।

Youth Summit: 75 ਸਾਲਾਂ ਦੀਆਂ ਉਪਲਬੱਧੀਆਂ ਸਣੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀ
Follow Us On

ਫਰੀਦਕੋਟ। ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਤੇ ਖੇਡ ਮੰਤਰਾਲੇ ਦੇ ਨਹਿਰੂ ਯੁਵਾ ਕੇਂਦਰ ਵੱਲੋਂ ਐਮ.ਜੀ.ਐਮ. ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿੱਚ ਫਰੀਦਕੋਟ ਦੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਜੋਤੀ ਜਗਾਉਣ ਦੀ ਰਸਮ ਅਦਾ ਕਰਕੇ ਕੀਤੀ ਗਈ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੇ ਕਿਹਾ ਕਿ ਨਵੀਂ ਪਨੀਰੀ ਨੂੰ ਜੀਵਨ ਵਿੱਚ ਤਰੱਕੀ ਕਰਨ ਅਤੇ ਅੱਗੇ ਵੱਧਣ ਲਈ ਇਹੋ ਜਿਹੇ ਪ੍ਰੋਗਰਾਮ ਕਰਵਾਉਣਾ ਇੱਕ ਸ਼ਲਾਘਾਯੋਗ ਉਪਰਾਲਾ ਹੈ।

ਪੂਰੀ ਮਿਹਨਤ ਕਰਨ ਨੌਜਵਾਨ-ਸਾਂਸਦ

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੂਰੀ ਤਨਦੇਹੀ ਨਾਲ ਮਿਹਨਤ ਕਰਨੀ ਚਾਹੀਦੀ ਹੈ, ਤਾਂ ਹੀ ਸਫ਼ਲਤਾ ਦਾ ਰਾਹ ਪੱਧਰਾ ਹੋ ਸਕਦਾ ਹੈ। ਇਸ ਦੌਰਾਨ ਕੀਤੀਆਂ ਗਈਆਂ ਸੱਭਿਆਚਾਰਕ ਪੇਸ਼ਕਾਰੀਆਂ ਦੀ ਵੀ ਸਾਂਸਦ ਵੱਲੋਂ ਜੰਮ ਕੇ ਤਾਰੀਫ ਕੀਤੀ ਗਈ। ਐਮ.ਪੀ. ਮੁਹੰਮਦ ਸਦੀਕ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਚੰਗੇ ਭਵਿੱਖ ਲਈ ਰੱਬ ਅੱਗੇ ਅਰਦਾਸ ਕਰਦੇ ਹਨ, ਅਤੇ ਨਾਲ ਹੀ ਉਨ੍ਹਾਂ ਪ੍ਰੋਗਰਾਮ ਆਯੋਜਿਤ ਕਰਵਾਉਣ ਲਈ ਆਯੋਜਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਨਸ਼ੇ ਦੀ ਲੱਤ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦੇ ਨੇ।

ਖਿੱਚ ਦਾ ਕੇਂਦਰ ਬਣੀ ਪ੍ਰਦਰਸ਼ਨੀ

ਇਸ ਦੌਰਾਨ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਵਲੋਂ ਲਾਈ ਗਈ ਪ੍ਰਦਰਸ਼ਨੀ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਗਈ। ਇਸ ਪ੍ਰਦਰਸ਼ਨੀ ਦੇ ਜ਼ਰੀਏ ਸਥਾਨਕ ਵਾਸੀਆਂ ਨੂੰ ਦੇਸ਼ ਦੀਆਂ 75 ਵਰ੍ਹਿਆਂ ਦੀਆਂ ਉਪਲੱਬਧੀਆਂ ਸਣੇ ਕੇਂਦਰ ਸਰਕਾਰ ਦੀਆਂ ਵੱਖੋ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਪ੍ਰਦਰਸ਼ਨੀ ਵਿੱਚ ਮੁਦਰਾ ਯੋਜਨਾ, ਅਗਨੀਪਥ ਯੋਜਨਾ, ਸਕਿੱਲ ਇੰਡੀਆ ਸਣੇ ਹੋਰਨਾਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਵਿਦਿਆਰਥੀ ਭਵਿੱਖ ਵਿੱਚ ਇਨ੍ਹਾਂ ਯੋਜਨਾਵਾਂ ਦਾ ਲਾਹਾ ਲੈ ਸੱਕਣ। ਇਲਾਕਾਵਾਸੀਆਂ ਵੱਲੋਂ ਪ੍ਰਦਰਸ਼ਨੀ ਦੀ ਸ਼ਲਾਘਾ ਕਰਦਿਆਂ ਇਸਨੂੰ ਇੱਕ ਚੰਗਾ ਉਪਰਾਲਾ ਕਰਾਰ ਦਿੱਤਾ ਗਿਆ।

ਸੱਭਿਆਚਰਕ ਮੁਕਾਬਲੇ ਕਰਵਾਏ ਗਏ

ਇਸ ਮੌਕੇ ਪੇਂਟਿੰਗ, ਭਾਸ਼ਣ, ਕਵਿਤਾ, ਫੋਟੋਗ੍ਰਾਫੀ ਮੁਕਾਬਲਿਆਂ ਸਣੇ ਸੱਭਿਆਚਾਰਕ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਵੱਡੇ ਪੱਧਰ ‘ਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਵੱਖੋ ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵੱਲੋਂ ਵਧਾਈ ਦਿੱਤੀ ਗਈ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

‘ਦੇਸ਼ ਭਰ ਕਰਵਾਏ ਜਾ ਰਹੇ ਨੇ ਯੁਵਾ ਉਤਸਵ ਪ੍ਰੋਗਰਾਮ’

ਪ੍ਰੋਗਰਾਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਨੇ ਨਹਿਰੂ ਯੁਵਾ ਕੇਂਦਰ ਅਤੇ ਵਿਦਿਆਰਥੀਆਂ ਦਾ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਧੰਨਵਾਦ ਕੀਤਾ। ਦੱਸ ਦਈਏ ਕਿ ਕੇਂਦਰੀ ਯੁਵਾ ਅਤੇ ਖੇਡ ਮੰਤਰਾਲੇ ਵੱਲੋਂ ਦੇਸ਼ਭਰ ਵਿੱਚ ਯੁਵਾ ਉਤਸਵ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਲੜੀ ਤਹਿਤ ਫਰੀਦਕੋਟ ਵਿੱਚ ਵੀ ਯੁਵਾ ਉਤਸਵ ਸਮਾਗਮ ਦਾ ਆਯੋਜਨ ਕੀਤਾ ਗਿਆ। ਬਹਿਰਹਾਲ ਇਹ ਪ੍ਰੋਗਰਾਮ ਸਥਾਨਕ ਵਾਸੀਆਂ ਵਿੱਚ ਨਵੀਂ ਊਰਜਾ ਦਾ ਸੰਚਾਰ ਕਰਦਿਆਂ ਅਤੇ ਦੇਸ਼ ਵਿਚ ਨੌਜਵਾਨ ਪੀੜ੍ਹੀ ਦੀ ਮਹੱਤਤਾ ਦਾ ਸੁਨੇਹਾ ਦਿੰਦਿਆਂ ਸਫਲ ਹੋ ਨਿਬੜਿਆ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ