Kikki Dhillon: 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜੇ ਗਏ ਸਾਬਕਾ ਵਿਧਾਇਕ ਕਿੱਕੀ ਢਿਲੋਂ, ਆਮਦਨ ਤੋਂ ਵੱਧ ਮਾਮਲੇ ‘ਚ ਹੋਈ ਸੀ ਗ੍ਰਿਫ਼ਤਾਰੀ
ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿਲੋਂ ਨੂੰ ਫਰੀਦਕੋਟ ਅਦਾਲਤ ਵੱਲੋਂ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 7 ਜੂਨ ਨੂੰ ਹੋਵੇਗੀ।
ਫਰੀਦਕੋਟ ਨਿਊਜ: ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਮਾਰਕਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਕੁਸ਼ਲਦੀਪ ਸਿੰਘ ਕਿੱਕੀ ਢਿਲੋਂ (Kushaldeep Singh Kikki Dhillon) ਨੂੰ 2 ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੇ ਫਰੀਦਕੋਟ ਅਦਾਲਤ ਵਿਚ ਕੀਤਾ ਪੇਸ਼ ਕੀਤਾ ਗਿਆ, ਜਿੱਥੋਂ ਫ਼ਰੀਦਕੋਟ ਅਦਾਲਤ ਵਲੋਂ ਸਾਬਕਾ ਵਿਧਾਇਕ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਤੇ ਜੇਲ੍ਹ ਭੇਜ ਦਿੱਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 7 ਜੂਨ ਨੂੰ ਹੋਵੇਗੀ।
ਦੱਸ ਦੇਈਏ ਕਿ ਪਹਿਲੀ ਪੇਸ਼ੀ ਦੌਰਾਨ ਵਿਜੀਲੈਂਸ ਵਿਭਾਗ ਨੇ ਕਿੱਕੀ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ , ਪਰ ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਵਿਜਿਲੈਂਸ ਨੂੰ 5 ਦਿਨ ਦੀ ਰਿਮਾਂਡ ਦਿੱਤੀ ਸੀ। ਇਸ ਰਿਮਾਡ ਖਤਮ ਹੋਣ ਤੋਂ ਬਾਅਦ ਸੋਮਵਾਰ ਨੂੰ ਮੁੜ ਤੋਂ ਵਿਜੀਲੈਂਸ ਵਿਭਾਗ ਦੀ ਟੀਮ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਕੋਰਟ ਵਿੱਚ ਪੇਸ਼ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ 2 ਹੋਰ ਦਿਨਾਂ ਦੇ ਰਿਮਾਂਡ ਤੇ ਭੇਜ ਦਿੱਤਾ ਗਿਆ ਸੀ। ਹੁਣ ਇਸ ਰਿਮਾਂਡ ਦੇ ਖ਼ਤਮ ਹੋਣ ਤੋਂ ਬਾਅਦ ਹੁਣ ਕਿੱਕੀ ਢਿਲੋਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।


