Kikki Dhillon: 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜੇ ਗਏ ਸਾਬਕਾ ਵਿਧਾਇਕ ਕਿੱਕੀ ਢਿਲੋਂ, ਆਮਦਨ ਤੋਂ ਵੱਧ ਮਾਮਲੇ ‘ਚ ਹੋਈ ਸੀ ਗ੍ਰਿਫ਼ਤਾਰੀ
ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿਲੋਂ ਨੂੰ ਫਰੀਦਕੋਟ ਅਦਾਲਤ ਵੱਲੋਂ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 7 ਜੂਨ ਨੂੰ ਹੋਵੇਗੀ।
ਕਿੱਕੀ ਨੇ ਮੁੜ ਜਤਾਇਆ ਇਨਸਾਫ਼ ਮਿਲਣ ਦਾ ਭਰੋਸਾ
ਅਦਾਲਤ ਚ ਪੇਸ਼ੀ ਦੌਰਾਨ ਲੈ ਜਾਂਦੇ ਸਮੇਂ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਮੁੜ ਤੋਂ ਦੁਹਰਾਇਆ ਕਿ ਉਹਨਾਂ ਕਾਨੂੰਨ ਤੇ ਪੂਰਾ ਭਰੋਸਾ ਹੈ ਅਤੇ ਉਹਨਾਂ ਨੂੰ ਜਰੂਰ ਇਨਸਾਫ ਮਿਲੇਗਾ। ਉੱਧਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਵਕੀਲ ਸਤਿੰਦਰਜੀਤ ਸਿੰਘ ਨੇ ਦੱਸਿਆ ਕਿ ਵਿਜੀਲੈਂਸ ਵਿਭਾਗ ਸਾਹਮਣੇ ਕੁਸਲਦੀਪ ਸਿੰਘ ਕਿੱਕੀ ਢਿੱਲੋ 11 ਵਾਰ ਪੇਸ਼ ਹੋਏ ਸਨ ਅਤੇ ਉਨ੍ਹਾਂ ਨੇ ਜਾਂਚ ਚ ਪੂਰਾ ਸਹਿਯੋਗ ਦਿੱਤਾ ਹੈ। ਜਦੋਂ ਵੀ ਵਿਜੀਲੈਂਸ ਨੇ ਉਹਨਾਂ ਨੂੰ ਪੁਛਗਿੱਛ ਲਈ ਬੁਲਾਇਆ ਤਾਂ ਉਨ੍ਹਾ ਨੇ ਜਾਂਚ ਵਿੱਚ ਪੂਰਾ ਸਹਿਯੋਗ ਕੀਤਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋLoading...
Unable to load recommendations.
Follow Us
