ਫਰੀਦਕੋਟ ਨਿਊਜ: ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਮਾਰਕਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ
ਕੁਸ਼ਲਦੀਪ ਸਿੰਘ ਕਿੱਕੀ ਢਿਲੋਂ (Kushaldeep Singh Kikki Dhillon) ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਬੀਤੇ ਸੋਮਵਾਰ ਨੂੰ ਫਰੀਦਕੋਟ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਵਿਜੀਲੈਂਸ ਰਿਮਾਂਡ ਚ ਦੋ ਦਿਨਾਂ ਦੇ ਹੋਰ ਰਿਮਾਂਡ ਤੇ ਭੇਜ ਦਿੱਤਾ ਗਿਆ ਸੀ। ਹੁਣ ਦੋ ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਕੱਲ੍ਹ ਮੁੜ ਕਿੱਕੀ ਢਿੱਲੋਂ ਦੀ ਕੋਰਟ ਚ ਪੇਸ਼ੀ ਹੋਵੇਗੀ। ਜਿਆਦਾ ਉਮੀਦ ਜਤਾਈ ਜਾ ਰਹੀ ਹੈ ਕਿ ਕੋਰਟ ਉਨ੍ਹਾਂ ਨੂੰ ਨਿਆਂਇਕ ਕਸਟਡੀ ਵਿੱਚ ਭੇਜ ਸਕਦੀ ਹੈ।
ਪਹਿਲੀ ਪੇਸ਼ੀ ਦੌਰਾਨ ਵਿਜੀਲੈਂਸ ਵਿਭਾਗ ਦੀ ਟੀਮ ਨੇ ਮਾਮਲੇ ਦੀ ਜਾਂਚ ਵਿਚ ਪੁੱਛਗਿੱਛ ਲਈ ਸਾਬਕਾ ਕਿੱਕੀ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ , ਪਰ ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 5 ਦਿਨ ਦੀ ਰਿਮਾਂਡ ਦਿੱਤੀ ਸੀ। ਇਸ ਰਿਮਾਡ ਦੇ ਖਤਮ ਹੋਣ ਤੋਂ ਬਾਅਦ ਸੋਮਵਾਰ ਨੂੰ ਮੁੜ ਤੋਂ ਵਿਜੀਲੈਂਸ ਵਿਭਾਗ ਦੀ ਟੀਮ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਕੋਰਟ ਵਿੱਚ ਪੇਸ਼ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ 2 ਹੋਰ ਦਿਨਾਂ ਦੇ ਰਿਮਾਂਡ ਤੇ ਭੇਜ ਦਿੱਤਾ ਗਿਆ ਸੀ।
ਕਿੱਕੀ ਨੇ ਇਨਸਾਫ਼ ਮਿਲਣ ਦਾ ਜਤਾਇਆ ਭਰੋਸਾ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਅਦਾਲਤ ਚ ਪੇਸ਼ੀ ਦੌਰਾਨ ਲੈ ਜਾਂਦੇ ਸਮੇਂ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਕਿਹਾ ਸੀ ਕਿ ਉਹਨਾਂ ਕਾਨੂੰਨ ਤੇ ਪੂਰਾ ਭਰੋਸਾ ਹੈ ਅਤੇ ਉਹਨਾਂ ਨੂੰ ਇਨਸਾਫ ਮਿਲੇਗਾ। ਉਹਨਾਂ ਕਿਹਾ ਸੀ ਕਿ ਇਸ ਤਰਾਂ ਇਲਜਾਮ ਲਗਾਉਣੇ ਸੌਖੇ ਹਨ ਪਰ ਉਹਨਾਂ ਨੂੰ ਸਾਬਤ ਕਰਨਾਂ ਔਖਾ ਹੈ। ਉੱਧਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਵਕੀਲ ਸਤਿੰਦਰਜੀਤ ਸਿੰਘ ਨੇ ਦੱਸਿਆ ਕਿ ਵਿਜੀਲੈਂਸ ਵਿਭਾਗ ਸਾਹਮਣੇ ਕੁਸਲਦੀਪ ਸਿੰਘ ਕਿੱਕੀ ਢਿੱਲੋ 11 ਵਾਰ ਪੇਸ਼ ਹੋਏ ਸਨ ਅਤੇ ਉਨ੍ਹਾਂ ਨੇ ਜਾਂਚ ਚ ਪੂਰਾ ਸਹਿਯੋਗ ਦਿੱਤਾ ਹੈ। ਜਦੋਂ ਵੀ ਵਿਜੀਲੈਂਸ ਨੇ ਉਹਨਾਂ ਨੂੰ ਪੁਛਗਿੱਛ ਲਈ ਬੁਲਾਇਆ ਤਾਂ ਉਨ੍ਹਾ ਨੇ ਜਾਂਚ ਵਿੱਚ ਪੂਰਾ ਸਹਿਯੋਗ ਕੀਤਾ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ