ਕੋਟਕਪੂਰਾ ਗੋਲੀਕਾਂਡ : ਫਰੀਦਕੋਟ ਅਦਾਲਤ ‘ਚ ਪੇਸ਼ ਹੋਏ ਸੁਖਬੀਰ ਬਾਦਲ; ਅਗਲੀ ਸੁਣਵਾਈ 19 ਅਗਸਤ ਨੂੰ
Kotakpura Firing Case: ਕੋਟਕਪੁਰਾ ਗੋਲੀਬਾਰੀ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਚੋਂ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਚੁੱਕਾ ਹੈ। ਹੁਣ ਸੁਖਬੀਰ ਬਾਦਲ ਅਤੇ ਤਤਕਾਲੀ ਡੀਜੀਪੀ ਸੁਮੇਧ ਸੈਣੀ ਮੁੱਖ ਮੁਲਜ਼ਮ ਵੱਜੋਂ ਨਾਮਜ਼ਦ ਹਨ।
ਪੰਜਾਬ ਦੇ ਮਸ਼ਹੂਰ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਸ਼ੁੱਕਰਵਾਰ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਹੋਈ। ਮਾਮਲੇ ਦੇ ਮੁਲਜ਼ਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਅਤੇ ਸਾਬਕਾ ਡੀਆਈਜੀ ਅਮਰ ਸਿੰਘ ਚਾਹਲ ਅਦਾਲਤ ਵਿੱਚ ਪੇਸ਼ ਹੋਏ। ਹੋਰ ਮੁਲਜ਼ਮਾਂ ਨੇ ਆਪਣੀ ਹਾਜ਼ਰੀ ਮੁਆਫੀ ਕਰਵਾਈ ਹੋਈ ਸੀ। ਮਾਮਲੇ ਦੀ ਅਗਲੀ ਸੁਣਵਾਈ ਹੁਣ 19 ਅਗਸਤ ਨੂੰ ਹੋਵੇਗੀ।
ਦੱਸ ਦੇਈਏ ਕਿ ਫਰੀਦਕੋਟ ਜਿਲ੍ਹੇ ਦੇ ਕਸਬਾ ਬਰਗਾੜੀ ਵਿਚ 12 ਅਕਤੂਬਰ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ, ਪਰ ਪਰ ਹਾਲੇ ਤੱਕ ਸੰਗਤਾਂ ਨੂੰ ਇਨਸਾਫ ਨਹੀਂ ਮਿਲਿਆ। ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਬੀਤੀ ਫਰਵਰੀ ਨੂੰ ਅਦਾਲਤ ਵਿੱਚ ਚਾਰਜਸ਼ੀਟ ਦਾਖਿਲ ਕੀਤੀ ਸੀ, ਜਿਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਡਿਪਟੀ ਸੀਐੱਮ ਸੁਖਬੀਰ ਤੇ ਉਸ ਸਮੇਂ ਤੇ ਪੰਜਾਬ ਪੁਲਿਸ ਮੁਖੀ, ਆਈਜੀ ਅਤੇ ਡੀਆਈਜੀ ਸਣੇ ਕਈ ਅਧਿਕਾਰੀਆਂ ਨਾਮਜਦ ਕੀਤਾ ਸੀ।
AAP ਅਤੇ ਕਾਂਗਰਸ ‘ਤੇ ਸੁਖਬੀਰ ਦੇ ਨਿਸ਼ਾਨੇ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਤੇ ਨਿਸ਼ਾਨੇ ਸਾਧੇ। ਸੁਖਬੀਰ ਸਿੰਘ ਬਾਦਲ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਪਾਰਲੀਮੈਂਟ ਚੋਣਾਂ ਲਈ ਆਮ ਆਦਮੀਂ ਪਾਰਟੀ ਅਤੇ ਕਾਂਗਰਸ ਪਾਰਟੀ ਵਿਚ ਸਮਝੌਤਾ ਹੋ ਗਿਆ ਹੈ। ਇਸੇ ਲਈ ਹੁਣ ਪੰਜਾਬ ਦੇ ਕਿਸਾਨਾਂ ਦੇ ਉਲਟ ਫੈਸਲੇ ਆਂਉਣੇ ਸੁਰੂ ਹੋ ਗਏ ਹਨ।
ਉਹਨਾਂ ਕਿਹਾ ਕਿ ਜੋ ਹਾਲ ਹੀ ਦੇ ਵਿਚ ਪੰਜਾਬ ਵਿਧਾਨ ਸਭਾ ਦੀ ਕਮੇਟੀ ਜਿਸ ਵਿਚ ਸਿਰਫ ਕਾਂਗਰਸ ਅਤੇ ਆਮ ਆਦਮੀਂ ਪਾਰਟੀ ਦੇ ਵਿਧਾਇਕ ਹਨ ਨੇ ਸਰਕਾਰ ਨੂੰ ਸ਼ਿਫਾਰਸ ਕੀਤੀ ਹੈ ਕਿ ਪੰਜਾਬ ਅੰਦਰ ਕਿਸਾਨਾਂ ਨੂੰ ਸਿਚਾਈ ਲਈ ਟਿਊਬਵੈਲ ਦੇ ਬਿਜਲੀ ਕੁਨੈਕਸ਼ਨਾਂ ਤੇ ਦਿੱਤੀ ਜਾਂਦੀ ਸਬਸਿਡੀ ਬੰਦ ਕੀਤੀ ਜਾਵੇ ਉਹਨਾਂ ਕਿਹਾ ਕਿ ਇਹ ਕਿਸਾਨਾਂ ਖਿਲਾਫ ਵੱਡਾ ਫੈਸਲਾ ਹੈ ਅਤੇ ਇਸ ਨਾਲ ਪੰਜਾਬ ਦੇ ਕਿਸਾਨਾਂ ਦਾ ਵੱਡਾ ਨੁਕਸਾਨ ਹੋਵੇਗਾ।
ਉਹਨਾਂ ਕਿਹਾ ਕਿ ਇਕ ਪਾਸੇ ਤਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਿਧਾਇਕ ਪੰਜਾਬ ਅੰਦਰ ਟਿਉਬਵੱਲਾਂ ਦੇ ਬਿਜਲੀ ਕੁਨੈਕਸ਼ਨਾਂ ਤੇ ਮਿਲਣ ਵਾਲੀ ਸਬਸਿਡੀ ਖਤਮ ਕਰਨ ਦੀ ਸਿਫਾਰਸ ਕਰ ਰਹੇ ਹਨ ਦੂਜੇ ਪਾਸੇ ਸਰਹਿੰਦ ਫੀਡਰ ਨਹਿਰ ਤੇ ਲੱਗੇ ਆਰਜੀ ਲਿਫਟ ਪੰਪਾਂ ਨੂੰ ਬੰਦ ਕਰਨ ਦੀ ਕਾਰਵਾਈ ਵੀ ਅਰੰਭ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਹੁਣ ਕਾਂਗਰਸ ਅਤੇ ਆਪ ਰਲ ਗਏ ਹਨ ਅਤੇ ਪੰਜਾਬ ਸਰਕਾਰ ਨੂੰ ਦਿੱਲੀ ਤੋਂ ਜੋ ਨਿਰਦੇਸ਼ ਮਿਲਦੇ ਹਨ ਉਸੇ ਮੁਤਾਬਕ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ
Shiromani Akali Dal will contest the upcoming Local Bodies elections against the AAP-Congress combine. We will highlight the complete stoppage of development works in all major towns and cities as well as the AAP govts failure to even maintain basic services. All towns and pic.twitter.com/ekt7kMIhc5
— Sukhbir Singh Badal (@officeofssbadal) August 4, 2023
ਸੁਖਬੀਰ ਬਾਦਲ ਨੇ ਕਿਹਾ ਕਿ ਇਹ ਦੋਹੇਂ ਪਾਰਟੀਆਂ ਰਲ ਗਈਆ ਹਨ ਅਤੇ ਹੁਣ ਇਹ ਪੰਜਾਬ ਦਾ ਘਾਣ ਕਰਨਗੇ। ਉਹਨਾਂ ਨਸ਼ਿਆ ਦੇ ਮੁੱਦੇ ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਇਕ ਪਾਸੇ ਵੱਡੇ ਵੱਡੇ ਇਸ਼ਤਿਹਾਰ ਦੇ ਕੇ ਕਹਿ ਰਹੀ ਹੈ ਕਿ ਸਰਕਾਰ ਵੱਲੋਂ ਪੰਜਾਬ ਅੰਦਰ ਨਸ਼ੇ ਬੰਦ ਕਰ ਦਿੱਤੇ ਗਏ ਹਨ ਪਰ ਪੰਜਾਬ ਅੰਦਰ ਨਸ਼ੇ ਬੰਦ ਨਹੀਂ ਹੋਏ ਸਗੋਂ ਨਸ਼ਿਆ ਦਾ ਕਾਰੋਬਾਰ ਹੋਰ ਵਧਿਆ ਹੈ ਅਤੇ ਆਏ ਦਿਨ ਨਸ਼ਿਆ ਨਾਲ ਮੌਤਾਂ ਹੋਣ ਦੀਆਂ ਖਬਰਾਂ ਮੀਡੀਆ ਦੀਆ ਸੁਰਖੀਆਂ ਬਣ ਰਹੀਆ ਹਨ।
ਪੰਜਾਬ ਵਿਚ ਹੜ੍ਹਾਂ ਕਾਰਨ ਫਸਲਾਂ ਅਤੇ ਲੋਕਾਂ ਦੇ ਘਰਾਂ ਦੇ ਹੋਏ ਨੁਕਸਾਨ ਬਾਰੇ ਬੋਲਦਿਆ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਇਸ਼ਤਿਹਾਰਬਾਜੀ ਦੀ ਬਿਜਾਏ ਲੋਕਾਂ ਨੂੰ ਰਾਹਤ ਦੇਵੇ।
ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ