Kotkapura Firing: ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਵਿਸ਼ੇਸ ਜਾਂਚ ਟੀਮ ਨੇ ਦਾਖਲ ਕੀਤਾ ਤੀਜਾ ਚਲਾਨ

Updated On: 

28 Aug 2023 16:33 PM

Kotakpura Firing Case: ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਕਰ ਰਹੀ ਹੈ, ਜਿਸ ਵਿੱਚ ਆਈਜੀ ਰਾਕੇਸ਼ ਅਗਰਵਾਲ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਵੀ ਸ਼ਾਮਲ ਹਨ।

Kotkapura Firing: ਕੋਟਕਪੂਰਾ ਗੋਲੀਕਾਂਡ ਮਾਮਲੇ ਚ ਵਿਸ਼ੇਸ ਜਾਂਚ ਟੀਮ ਨੇ ਦਾਖਲ ਕੀਤਾ ਤੀਜਾ ਚਲਾਨ

ਸੰਕੇਤਕ ਤਸਵੀਰ

Follow Us On

2015 ਦੇ ਕੋਟਕਪੂਰਾ ਗੋਲੀਬਾਰੀ ਮਾਮਲੇ (Kotakpura Firing) ਵਿੱਚ ਸੋਮਵਾਰ ਨੂੰ ਪੰਜਾਬ ਪੁਲਿਸ ਦੀ ਐਸਆਈਟੀ ਨੇ ਫਰੀਦਕੋਟ ਅਦਾਲਤ ਵਿੱਚ 2502 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ। ਐਸਆਈਟੀ ਵਿੱਚ ਸ਼ਾਮਲ ਡੀਐਸਪੀ ਗੁਰਦੀਪ ਸਿੰਘ ਅਤੇ ਇੰਸਪੈਕਟਰ ਇਕਬਾਲ ਸਿੰਘ ਨੇ ਜੇਐਮਆਈਸੀ ਅਦਾਲਤ ਵਿੱਚ 56 ਪੰਨਿਆਂ ਦੀ ਚਾਰਜਸ਼ੀਟ ਅਤੇ 2,446 ਪੰਨਿਆਂ ਦੇ ਸਹਾਇਕ ਦਸਤਾਵੇਜ਼ ਦਾਇਰ ਕੀਤੇ। ਐਸਆਈਟੀ ਵੱਲੋਂ ਕੋਟਕਪੂਰਾ ਗੋਲੀ ਕਾਂਡ ਨਾਲ ਸਬੰਧਤ ਦੋਵਾਂ ਐਫਆਈਆਰਜ਼ ਵਿੱਚ ਵੀ ਇਸੇ ਤਰ੍ਹਾਂ ਦੇ ਚਲਾਨ ਪੇਸ਼ ਕੀਤੇ ਗਏ ਹਨ।

ਇਸ ਤੋਂ ਪਹਿਲਾਂ ਇਸ ਸਾਲ 24 ਫਰਵਰੀ ਨੂੰ ਐਸਆਈਟੀ ਵੱਲੋਂ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਜਿਸ ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Prakash Singh Badal) , ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh Badal) , ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਤੋਂ ਇਲਾਵਾ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਡੀਆਈਜੀ ਫਿਰੋਜ਼ਪੁਰ ਅਮਰ ਸਿੰਘ ਚਾਹਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ, ਤਤਕਾਲੀ ਐਸਐਸਪੀ ਫਰੀਦਕੋਟ ਸੁਖਮੰਦਰ ਸਿੰਘ ਮਾਨ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਨੂੰ ਮੁਲਜ਼ਮ ਬਣਾਇਆ ਗਿਆ ਸੀ।

ਇਸ ਤੋਂ ਠੀਕ ਦੋ ਮਹੀਨੇ ਬਾਅਦ 24 ਅਪ੍ਰੈਲ ਨੂੰ ਐਸਆਈਟੀ ਨੇ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਅਤੇ ਸੋਮਵਾਰ ਨੂੰ 2502 ਪੰਨਿਆਂ ਦੀ ਤੀਜੀ ਚਾਰਜਸ਼ੀਟ ਦਾਇਰ ਕੀਤੀ ਗਈ। ਨਾਮਜ਼ਦ ਮੁਲਜ਼ਮਾਂ ਵਿੱਚ ਸ਼ਾਮਲ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਕਾਰਨ ਸੋਮਵਾਰ ਨੂੰ ਦਾਖ਼ਲ ਚਾਰਜਸ਼ੀਟ ਵਿੱਚ ਮੁਲਜ਼ਮਾਂ ਦੇ ਕਾਲਮ ਨੰਬਰ 2 ਵਿੱਚ ਉਨ੍ਹਾਂ ਦਾ ਨਾਂ ਦਰਜ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਐਸਆਈਟੀ ਵਿੱਚ ਸ਼ਾਮਲ ਡੀਐਸਪੀ ਗੁਰਦੀਪ ਸਿੰਘ ਅਤੇ ਇੰਸਪੈਕਟਰ ਇਕਬਾਲ ਸਿੰਘ ਨੇ ਜੇਐਮਆਈਸੀ ਅਦਾਲਤ ਵਿੱਚ 56 ਪੰਨਿਆਂ ਦੀ ਚਾਰਜਸ਼ੀਟ ਅਤੇ 2446 ਪੰਨਿਆਂ ਦੇ ਸਹਾਇਕ ਦਸਤਾਵੇਜ਼ ਦਾਇਰ ਕੀਤੇ। ਐਸਆਈਟੀ ਵੱਲੋਂ ਕੋਟਕਪੂਰਾ ਗੋਲੀ ਕਾਂਡ ਨਾਲ ਸਬੰਧਤ ਦੋਵਾਂ ਐਫਆਈਆਰਜ਼ ਵਿੱਚ ਵੀ ਇਸੇ ਤਰ੍ਹਾਂ ਦੇ ਚਲਾਨ ਪੇਸ਼ ਕੀਤੇ ਗਏ ਹਨ।

ਜਿਕਰਯੋਗ ਹੈ ਕਿ ਇਹਨਾਂ ਮਾਮਲਿਆ ਵਿਚ ਮੁੱਖ ਦੋਸੀ ਐਲਾਨੇ ਗਏ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਚੁਕਿਆ ਹੈ ਅਤੇ ਬਾਕੀ ਨਾਮਜਦ ਇਨ੍ਹੀਂ ਦਿਨੀ ਜ਼ਮਾਨਤ ‘ਤੇ ਬਾਹਰ ਹਨ।

Related Stories
ਬਹਿਬਲਕਲਾਂ-ਕੋਟਕਪੂਰਾ ਗੋਲੀਕਾਂਡ ਦਾ ਸ਼ੁਰੂ ਹੋਵੇਗਾ ਟ੍ਰਾਇਲ, SIT ਨੇ ਦਾਖ਼ਲ ਕੀਤੀ ਸਟੇਟਸ ਰਿਪੋਰਟ, ਚੁੱਕਿਆ ਜਾਵੇਗਾ ਮੋਰਚਾ
ਕੋਟਕਪੂਰਾ ਗੋਲੀਕਾਂਡ: ਸਾਬਕਾ ਡੀਜੀਪੀ ਸੁਮੈਧ ਸੈਣੀ, ਸਸਪੈਂਡ ਆਈਜੀ ਪਰਮਜਾਰ ਅਤੇ ਐੱਸਐੱਸਪੀ ਸੁਖਮਿੰਦਰ ਸਿੰਘ ਨੂੰ ਮਿਲੀ ਅਗਾਊਂ ਜ਼ਮਾਨਤ
ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸਿਟ ਵੱਲੋਂ ਪੇਸ਼ ਚਲਾਣਾ ‘ਚ ਹੋਏ ਵੱਡੇ ਖੁਲਾਸੇ
ਕੋਟਕਪੁਰਾ ਗੋਲੀਕਾਂਡ ਮਾਮਲੇ ‘ਚ ਕੋਰਟ ‘ਚ ਪੇਸ਼ ਹੋਏ ਸੁਖਬੀਰ ਬਾਦਲ, ਅਗਲੀ ਸੁਣਵਾਈ 16 ਸਤੰਬਰ ਨੂੰ, ਕੇਸ ‘ਚ ਕੁੱਲ 8 ਮੁਲਜ਼ਮ
ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 2 ਸਤੰਬਰ ਨੂੰ : ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਹਾਜ਼ਰੀ ਮੁਆਫ਼
ਕੋਟਕਪੂਰਾ ਗੋਲੀਕਾਂਡ : ਫਰੀਦਕੋਟ ਅਦਾਲਤ ‘ਚ ਪੇਸ਼ ਹੋਏ ਸੁਖਬੀਰ ਬਾਦਲ; ਅਗਲੀ ਸੁਣਵਾਈ 19 ਅਗਸਤ ਨੂੰ
Exit mobile version