AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Kotakpura Firing: ਕੋਟਕਪੂਰਾ ਗੋਲੀਕਾਂਡ ਕੇਸ ‘ਚ ਫਰੀਦਕੋਟ ਕੋਰਟ ‘ਚ ਪੇਸ਼ ਹੋਏ ਸੁਖਬੀਰ ਬਾਦਲ, ਅਗਲੀ ਪੇਸ਼ੀ 14 ਜੂਨ ਨੂੰ

Kotakpura Firing: 2 ਵੱਖ ਵੱਖ ਮਾਮਲਿਆਂ ਦੀ ਜਾਂਚ ਕਰ ਰਹੀ ਵਿਸੇਸ਼ ਜਾਂਚ ਟੀਮ ਵੱਲੋਂ ਇਸੇ ਸਾਲ ਫਰਵਰੀ ਚ ਚਾਰਜਸ਼ੀਟ ਦਾਖਲ ਕੀਤੀ ਗਈ ਸੀ, ਜਿਸ ਵਿੱਚ ਤਤਕਾਲੀ ਮੁੱਖ ਮੰਤਰੀ, ਉਪ ਮੁੱਖਮੰਤਰੀ, ਤਤਕਾਲੀ ਪੰਜਾਬ ਪੁਲਿਸ ਮੁਖੀ, ਆਈ ਜੀ ਅਤੇ ਡੀਆਈਜੀ ਸਮੇਤ ਕਈ ਪੁਲਿਸ ਅਧਿਕਾਰੀਆਂ ਨੂੰ ਨਾਮਜਦ ਕੀਤਾ ਗਿਆ ਸੀ।

Kotakpura Firing: ਕੋਟਕਪੂਰਾ ਗੋਲੀਕਾਂਡ ਕੇਸ 'ਚ ਫਰੀਦਕੋਟ ਕੋਰਟ 'ਚ ਪੇਸ਼ ਹੋਏ ਸੁਖਬੀਰ ਬਾਦਲ, ਅਗਲੀ ਪੇਸ਼ੀ 14 ਜੂਨ ਨੂੰ
ਸੰਕੇਤਕ ਤਸਵੀਰ
sukhjinder-sahota-faridkot
| Published: 30 May 2023 14:51 PM IST
Share
ਕੋਟਕਪੂਰਾ ਨਿਊਜ: ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਮੰਗਲਵਾਰ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਹੋਏ। ਹਾਲਾਂਕਿ, ਉਨ੍ਹਾਂ ਤੋਂ ਇਲਾਵਾ ਹੋਰ ਕੋਈ ਵੀ ਨਾਮਜ਼ਦ ਅਦਾਲਤ ਨਹੀਂ ਪਹੁੰਚਿਆ ਸੀ। ਉਨ੍ਹਾਂ ਵਲੋਂ ਹਾਜਰੀ ਮੁਆਫੀ ਦੀਆਂ ਅਰਜੀਆਂ ਲਗਾਈਆਂ ਗਈਆਂ ਸਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 14 ਜੂਨ ਨੂੰ ਹੋਵੇਗੀ।

12 ਅਕਤੂਬਰ 2015 ਨੂੰ ਹੋਈ ਸੀ ਬੇਅਦਬੀ

ਦੱਸ ਦੇਈਏ ਕਿ ਫਰੀਦਕੋਟ ਜਿਲ੍ਹੇ ਦੇ ਕਸਬਾ ਬਰਗਾੜੀ ਵਿਚ 12 ਅਕਤੂਬਰ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ,, ਪਰ ਇਸ ਮਾਮਲੇ ਵਿੱਚ ਇਨਸਾਫ ਲੈਣ ਲਈ ਹੁਣ ਤੱਕ ਸਿੱਖ ਸੰਗਤਾਂ ਧਰਨਾ ਦੇ ਰਹੀਆਂ ਨੇ,, ਪਰ ਹਾਲੇ ਤੱਕ ਸੰਗਤਾਂ ਨੂੰ ਇਨਸਾਫ ਨਹੀਂ ਮਿਲਿਆ। ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਬੀਤੀ ਫਰਵਰੀ ਨੂੰ ਅਦਾਲਤ ਵਿੱਚ ਚਾਰਜਸ਼ੀਟ ਦਾਖਿਲ ਕੀਤੀ ਸੀ, ਜਿਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਡਿਪਟੀ ਸੀਐੱਮ ਸੁਖਬੀਰ ਤੇ ਉਸ ਸਮੇਂ ਤੇ ਪੰਜਾਬ ਪੁਲਿਸ ਮੁਖੀ, ਆਈਜੀ ਅਤੇ ਡੀਆਈਜੀ ਸਣੇ ਕਈ ਅਧਿਕਾਰੀਆਂ ਨਾਮਜਦ ਕੀਤਾ ਸੀ।

ਇਸ ਦੁਨੀਆ ‘ਚ ਨਹੀਂ ਹਨ ਨਾਮਜ਼ਦ ਪ੍ਰਕਾਸ਼ ਸਿੰਘ ਬਾਦਲ

ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਫਰੀਦਕੋਟ ਦੀ ਅਦਾਲਤ ਨੇ ਇਨ੍ਹਾਂ ਸਾਰੇ ਕਥਿਤ ਦੋਸ਼ੀਆਂ ਨੂੰ 23 ਮਾਰਚ ਲਈ ਨੋਟਿਸ ਜਾਰੀ ਕਰ ਦਿੱਤਾ ਸੀ। 23 ਮਾਰਚ ਦੀ ਇਸ ਪੇਸ਼ੀ ਚ ਪ੍ਰਕਾਸ਼ ਸਿੰਘ ਬਾਦਲ ਵੀ ਪੇਸ਼ ਹੋਏ ਸਨ। ਪਰ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦਾ ਦੇਹਾਂਤ ਹੋਣ ਤੋਂ ਬਾਅਦ ਉਨ੍ਹਾਂ ਦਾ ਨਾਂ ਇਸ ਕੇਸ ਚੋਂ ਹਟਾ ਦਿੱਤਾ ਗਿਆ ਹੈ।

ਤਤਕਾਲੀ ਸਰਕਾਰ ਤੇ ਹਨ ਗੰਭੀਰ ਦੋਸ਼

ਜਿਕਰਯੋਗ ਹੈ ਕਿ 14 ਅਕਤੂਬਰ 2015 ਨੂੰ ਰੋਸ਼ ਪਰਦਰਸ਼ਨ ਕਰ ਰਹੀਆ ਸੰਗਤਾਂ ਅਤੇ ਪੁਲਿਸ ਵਿਚਾਲੇ ਝੜਪ ਹੋਣ ਦੇ ਕਾਰਨ ਇਹ ਗੋਲੀਕਾਂਡ ਵਾਪਰਿਆ ਸੀ,, ਉਸ ਤੋਂ ਬਾਅਦ ਲੋਕਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਵੱਡਾ ਰੋਸ ਵੇਖਣ ਨੂੰ ਮਿਲਿਆ,, ਇਹਨਾਂ ਮਾਮਲਿਆ ਦੀ ਜਾਂਚ ਲਈ ਹੁਣ ਤੱਕ ਜਸਟਿਸ ਜੋਰਾ ਸਿੰਘ ਕਮਿਸ਼ਨ ਅਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਬਣਿਆ ਸੀ, ਜਿਸਦੇ ਸਾਹਮਣੇ ਬਰਨਾਲਾ ਜਿਲ੍ਹੇ ਨਾਲ ਸੰਬੰਧਿਤ ਅਜੀਤ ਸਿੰਘ ਨਾਮੀ ਵਿਅਕਤੀ ਨੇ ਪੇਸ਼ ਹੋ ਕੇ ਬਿਆਨ ਦਿੱਤੇ ਸਨ ਕਿ ਕੋਟਕਪੂਰਾ ਵਿਚ ਜਦੋਂ ਗੋਲੀਕਾਂਡ ਵਾਪਰਿਆ ਤਾਂ ਉਹ ਵੀ ਧਰਨੇ ਵਿਚ ਮੌਜੂਦ ਸੀ।ਅਜੀਤ ਸਿੰਘ ਨੇ ਦੱਸਿਆ ਸੀ ਕਿ ਉਸ ਸਮੇਂ ਸਰਕਾਰ ਵੱਲੋਂ ਧਰਨਾ ਦੇ ਰਹੀਆਂ ਸੰਗਤਾਂ ਨਾਲ ਜਬਰੀ ਧੱਕਾ ਕੀਤਾ ਗਿਆ ਸੀ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...