Kotakpura Firing: ਕੋਟਕਪੂਰਾ ਗੋਲੀਕਾਂਡ ਕੇਸ ‘ਚ ਫਰੀਦਕੋਟ ਕੋਰਟ ‘ਚ ਪੇਸ਼ ਹੋਏ ਸੁਖਬੀਰ ਬਾਦਲ, ਅਗਲੀ ਪੇਸ਼ੀ 14 ਜੂਨ ਨੂੰ

Published: 

30 May 2023 14:51 PM

Kotakpura Firing: 2 ਵੱਖ ਵੱਖ ਮਾਮਲਿਆਂ ਦੀ ਜਾਂਚ ਕਰ ਰਹੀ ਵਿਸੇਸ਼ ਜਾਂਚ ਟੀਮ ਵੱਲੋਂ ਇਸੇ ਸਾਲ ਫਰਵਰੀ ਚ ਚਾਰਜਸ਼ੀਟ ਦਾਖਲ ਕੀਤੀ ਗਈ ਸੀ, ਜਿਸ ਵਿੱਚ ਤਤਕਾਲੀ ਮੁੱਖ ਮੰਤਰੀ, ਉਪ ਮੁੱਖਮੰਤਰੀ, ਤਤਕਾਲੀ ਪੰਜਾਬ ਪੁਲਿਸ ਮੁਖੀ, ਆਈ ਜੀ ਅਤੇ ਡੀਆਈਜੀ ਸਮੇਤ ਕਈ ਪੁਲਿਸ ਅਧਿਕਾਰੀਆਂ ਨੂੰ ਨਾਮਜਦ ਕੀਤਾ ਗਿਆ ਸੀ।

Kotakpura Firing: ਕੋਟਕਪੂਰਾ ਗੋਲੀਕਾਂਡ ਕੇਸ ਚ ਫਰੀਦਕੋਟ ਕੋਰਟ ਚ ਪੇਸ਼ ਹੋਏ ਸੁਖਬੀਰ ਬਾਦਲ, ਅਗਲੀ ਪੇਸ਼ੀ 14 ਜੂਨ ਨੂੰ

ਸੰਕੇਤਕ ਤਸਵੀਰ

Follow Us On

ਕੋਟਕਪੂਰਾ ਨਿਊਜ: ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਮੰਗਲਵਾਰ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਹੋਏ। ਹਾਲਾਂਕਿ, ਉਨ੍ਹਾਂ ਤੋਂ ਇਲਾਵਾ ਹੋਰ ਕੋਈ ਵੀ ਨਾਮਜ਼ਦ ਅਦਾਲਤ ਨਹੀਂ ਪਹੁੰਚਿਆ ਸੀ। ਉਨ੍ਹਾਂ ਵਲੋਂ ਹਾਜਰੀ ਮੁਆਫੀ ਦੀਆਂ ਅਰਜੀਆਂ ਲਗਾਈਆਂ ਗਈਆਂ ਸਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 14 ਜੂਨ ਨੂੰ ਹੋਵੇਗੀ।

12 ਅਕਤੂਬਰ 2015 ਨੂੰ ਹੋਈ ਸੀ ਬੇਅਦਬੀ

ਦੱਸ ਦੇਈਏ ਕਿ ਫਰੀਦਕੋਟ ਜਿਲ੍ਹੇ ਦੇ ਕਸਬਾ ਬਰਗਾੜੀ ਵਿਚ 12 ਅਕਤੂਬਰ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ,, ਪਰ ਇਸ ਮਾਮਲੇ ਵਿੱਚ ਇਨਸਾਫ ਲੈਣ ਲਈ ਹੁਣ ਤੱਕ ਸਿੱਖ ਸੰਗਤਾਂ ਧਰਨਾ ਦੇ ਰਹੀਆਂ ਨੇ,, ਪਰ ਹਾਲੇ ਤੱਕ ਸੰਗਤਾਂ ਨੂੰ ਇਨਸਾਫ ਨਹੀਂ ਮਿਲਿਆ। ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਬੀਤੀ ਫਰਵਰੀ ਨੂੰ ਅਦਾਲਤ ਵਿੱਚ ਚਾਰਜਸ਼ੀਟ ਦਾਖਿਲ ਕੀਤੀ ਸੀ, ਜਿਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਡਿਪਟੀ ਸੀਐੱਮ ਸੁਖਬੀਰ ਤੇ ਉਸ ਸਮੇਂ ਤੇ ਪੰਜਾਬ ਪੁਲਿਸ ਮੁਖੀ, ਆਈਜੀ ਅਤੇ ਡੀਆਈਜੀ ਸਣੇ ਕਈ ਅਧਿਕਾਰੀਆਂ ਨਾਮਜਦ ਕੀਤਾ ਸੀ।

ਇਸ ਦੁਨੀਆ ‘ਚ ਨਹੀਂ ਹਨ ਨਾਮਜ਼ਦ ਪ੍ਰਕਾਸ਼ ਸਿੰਘ ਬਾਦਲ

ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਫਰੀਦਕੋਟ ਦੀ ਅਦਾਲਤ ਨੇ ਇਨ੍ਹਾਂ ਸਾਰੇ ਕਥਿਤ ਦੋਸ਼ੀਆਂ ਨੂੰ 23 ਮਾਰਚ ਲਈ ਨੋਟਿਸ ਜਾਰੀ ਕਰ ਦਿੱਤਾ ਸੀ। 23 ਮਾਰਚ ਦੀ ਇਸ ਪੇਸ਼ੀ ਚ ਪ੍ਰਕਾਸ਼ ਸਿੰਘ ਬਾਦਲ ਵੀ ਪੇਸ਼ ਹੋਏ ਸਨ। ਪਰ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦਾ ਦੇਹਾਂਤ ਹੋਣ ਤੋਂ ਬਾਅਦ ਉਨ੍ਹਾਂ ਦਾ ਨਾਂ ਇਸ ਕੇਸ ਚੋਂ ਹਟਾ ਦਿੱਤਾ ਗਿਆ ਹੈ।

ਤਤਕਾਲੀ ਸਰਕਾਰ ਤੇ ਹਨ ਗੰਭੀਰ ਦੋਸ਼

ਜਿਕਰਯੋਗ ਹੈ ਕਿ 14 ਅਕਤੂਬਰ 2015 ਨੂੰ ਰੋਸ਼ ਪਰਦਰਸ਼ਨ ਕਰ ਰਹੀਆ ਸੰਗਤਾਂ ਅਤੇ ਪੁਲਿਸ ਵਿਚਾਲੇ ਝੜਪ ਹੋਣ ਦੇ ਕਾਰਨ ਇਹ ਗੋਲੀਕਾਂਡ ਵਾਪਰਿਆ ਸੀ,, ਉਸ ਤੋਂ ਬਾਅਦ ਲੋਕਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਵੱਡਾ ਰੋਸ ਵੇਖਣ ਨੂੰ ਮਿਲਿਆ,, ਇਹਨਾਂ ਮਾਮਲਿਆ ਦੀ ਜਾਂਚ ਲਈ ਹੁਣ ਤੱਕ ਜਸਟਿਸ ਜੋਰਾ ਸਿੰਘ ਕਮਿਸ਼ਨ ਅਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਬਣਿਆ ਸੀ, ਜਿਸਦੇ ਸਾਹਮਣੇ ਬਰਨਾਲਾ ਜਿਲ੍ਹੇ ਨਾਲ ਸੰਬੰਧਿਤ ਅਜੀਤ ਸਿੰਘ ਨਾਮੀ ਵਿਅਕਤੀ ਨੇ ਪੇਸ਼ ਹੋ ਕੇ ਬਿਆਨ ਦਿੱਤੇ ਸਨ ਕਿ ਕੋਟਕਪੂਰਾ ਵਿਚ ਜਦੋਂ ਗੋਲੀਕਾਂਡ ਵਾਪਰਿਆ ਤਾਂ ਉਹ ਵੀ ਧਰਨੇ ਵਿਚ ਮੌਜੂਦ ਸੀ।ਅਜੀਤ ਸਿੰਘ ਨੇ ਦੱਸਿਆ ਸੀ ਕਿ ਉਸ ਸਮੇਂ ਸਰਕਾਰ ਵੱਲੋਂ ਧਰਨਾ ਦੇ ਰਹੀਆਂ ਸੰਗਤਾਂ ਨਾਲ ਜਬਰੀ ਧੱਕਾ ਕੀਤਾ ਗਿਆ ਸੀ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Exit mobile version