AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 2 ਸਤੰਬਰ ਨੂੰ : ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਹਾਜ਼ਰੀ ਮੁਆਫ਼

ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਅੱਜ ਫਰੀਦਕੋਟ ਦੀ ਅਦਾਲਤ ਵਿੱਚ ਹੋਈ। ਸੁਣਵਾਈ ਦੌਰਾਨ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਦਾਲਤ ਤੋਂ ਹਾਜ਼ਰੀ ਮੁਆਫ਼ ਹੋ ਗਈ।

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 2 ਸਤੰਬਰ ਨੂੰ : ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਹਾਜ਼ਰੀ ਮੁਆਫ਼
sukhjinder-sahota-faridkot
| Updated On: 19 Aug 2023 16:41 PM IST
Share
ਫਰੀਦਕੋਟ। ਜਿਲ੍ਹਾ ਅਦਾਲਤ ਵਿਖੇ ਬਰਗਾੜੀ ਬੇਅਦਬੀ Bargari (beadbi) ਕਾਂਡ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਹੋਈ। ਇਸ ਦੌਰਾਨ ਪੇਸ਼ੀ ਦੌਰਾਨ ਹੋਰ ਮੁਲਜ਼ਮ ਪਰਮਰਾਜ ਸਿੰਘ ਉਮਰਾ ਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਅਮਰ ਸਿੰਘ ਚਾਹਲ, ਗੁਰਦੀਪ ਸਿੰਘ ਪੰਧੇਰ ਹਾਜ਼ਰ ਸਨ। ਇਸ ਮਾਮਲੇ ਦੀ ਅਗਲੀ ਸੁਣਵਾਈ ਅਦਾਲਤ 2 ਸਤੰਬਰ ਨੂੰ ਕਰੇਗੀ। ਦੱਸ ਦੇਈਏ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ 2 ਐਫਆਈਆਰ 129/18 ਅਤੇ 192/15 ਦਰਜ ਹਨ। ਇਸ ਮਾਮਲੇ ਵਿੱਚ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੀ ਮੌਤ ਤੋਂ ਇੱਕ ਦਿਨ ਪਹਿਲਾਂ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਇਸ ਤੋਂ ਪਹਿਲਾਂ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7 ​​ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਜਦਕਿ ਸੁਣਵਾਈ ਦੌਰਾਨ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਮੋਗਾ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਦਾਲਤ ਤੋਂ ਹਾਜ਼ਰੀ ਮੁਆਫ਼ ਹੋ ਗਈ।

ਗੋਲੀਬਾਰੀ ਮਾਮਲੇ ‘ਚ ਹਨ ਕੁੱਲ 8 ਮੁਲਜ਼ਮ

ਚਲਾਨ ਵਿੱਚ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ,(Sukhbir Singh Badal) ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮਿੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਥਾਣਾ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਨੂੰ ਦੋਸ਼ੀ ਬਣਾਇਆ ਗਿਆ ਹੈ।

ਇਹ ਬੇਅਦਬੀ ਅਤੇ ਗੋਲੀਬਾਰੀ ਦਾ ਮਾਮਲਾ ਹੈ

12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ, ਜਿਨ੍ਹਾਂ ਨੂੰ ਪੁਲੀਸ ਨੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਤਾਕਤ ਦੀ ਵਰਤੋਂ ਕੀਤੀ ਸੀ।

ਗੋਲੀਬਾਰੀ ‘ਚ ਦੋ ਸਿੱਖ ਨੌਜਵਾਨ ਹੋਏ ਸਨ ਸ਼ਹੀਦ

ਬਹਿਬਲ ਕਲਾਂ ਵਿੱਚ ਪੁਲਿਸ ਨੇ ਗੋਲੀਬਾਰੀ ਕੀਤੀ, ਜਿਸ ਵਿੱਚ 2 ਸਿੱਖ ਨੌਜਵਾਨ ਸ਼ਹੀਦ ਹੋ ਗਏ। ਕੋਟਕਪੂਰਾ ਵਿੱਚ ਵੀ ਗੋਲੀਬਾਰੀ ਹੋਈ, ਜਿਸ ਵਿੱਚ 100 ਦੇ ਕਰੀਬ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ। ਪੁਲਿਸ ਨੇ 7 ਅਗਸਤ 2018 ਨੂੰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੇ ਅਜੀਤ ਨਾਮੀ ਵਿਅਕਤੀ ਦੇ ਬਿਆਨਾਂ ਤੇ ਅਣ ਪਛਾਤੇ ਵਿਅਕਤੀਆਂ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ। ਲਗਭਗ ਇੱਕ ਮਹੀਨਾ ਪਹਿਲਾਂ, ਐਸਆਈਟੀ ਨੇ ਤਿੰਨਾਂ ਮਾਮਲਿਆਂ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...