ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 2 ਸਤੰਬਰ ਨੂੰ : ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਹਾਜ਼ਰੀ ਮੁਆਫ਼

Updated On: 

19 Aug 2023 16:41 PM

ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਅੱਜ ਫਰੀਦਕੋਟ ਦੀ ਅਦਾਲਤ ਵਿੱਚ ਹੋਈ। ਸੁਣਵਾਈ ਦੌਰਾਨ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਦਾਲਤ ਤੋਂ ਹਾਜ਼ਰੀ ਮੁਆਫ਼ ਹੋ ਗਈ।

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 2 ਸਤੰਬਰ ਨੂੰ : ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਹਾਜ਼ਰੀ ਮੁਆਫ਼
Follow Us On

ਫਰੀਦਕੋਟ। ਜਿਲ੍ਹਾ ਅਦਾਲਤ ਵਿਖੇ ਬਰਗਾੜੀ ਬੇਅਦਬੀ Bargari (beadbi) ਕਾਂਡ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਹੋਈ। ਇਸ ਦੌਰਾਨ ਪੇਸ਼ੀ ਦੌਰਾਨ ਹੋਰ ਮੁਲਜ਼ਮ ਪਰਮਰਾਜ ਸਿੰਘ ਉਮਰਾ ਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਅਮਰ ਸਿੰਘ ਚਾਹਲ, ਗੁਰਦੀਪ ਸਿੰਘ ਪੰਧੇਰ ਹਾਜ਼ਰ ਸਨ। ਇਸ ਮਾਮਲੇ ਦੀ ਅਗਲੀ ਸੁਣਵਾਈ ਅਦਾਲਤ 2 ਸਤੰਬਰ ਨੂੰ ਕਰੇਗੀ।

ਦੱਸ ਦੇਈਏ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ 2 ਐਫਆਈਆਰ 129/18 ਅਤੇ 192/15 ਦਰਜ ਹਨ। ਇਸ ਮਾਮਲੇ ਵਿੱਚ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੀ ਮੌਤ ਤੋਂ ਇੱਕ ਦਿਨ ਪਹਿਲਾਂ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਇਸ ਤੋਂ ਪਹਿਲਾਂ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7 ​​ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਜਦਕਿ ਸੁਣਵਾਈ ਦੌਰਾਨ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਮੋਗਾ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਦਾਲਤ ਤੋਂ ਹਾਜ਼ਰੀ ਮੁਆਫ਼ ਹੋ ਗਈ।

ਗੋਲੀਬਾਰੀ ਮਾਮਲੇ ‘ਚ ਹਨ ਕੁੱਲ 8 ਮੁਲਜ਼ਮ

ਚਲਾਨ ਵਿੱਚ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ,(Sukhbir Singh Badal) ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮਿੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਥਾਣਾ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਨੂੰ ਦੋਸ਼ੀ ਬਣਾਇਆ ਗਿਆ ਹੈ।

ਇਹ ਬੇਅਦਬੀ ਅਤੇ ਗੋਲੀਬਾਰੀ ਦਾ ਮਾਮਲਾ ਹੈ

12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ, ਜਿਨ੍ਹਾਂ ਨੂੰ ਪੁਲੀਸ ਨੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਤਾਕਤ ਦੀ ਵਰਤੋਂ ਕੀਤੀ ਸੀ।

ਗੋਲੀਬਾਰੀ ‘ਚ ਦੋ ਸਿੱਖ ਨੌਜਵਾਨ ਹੋਏ ਸਨ ਸ਼ਹੀਦ

ਬਹਿਬਲ ਕਲਾਂ ਵਿੱਚ ਪੁਲਿਸ ਨੇ ਗੋਲੀਬਾਰੀ ਕੀਤੀ, ਜਿਸ ਵਿੱਚ 2 ਸਿੱਖ ਨੌਜਵਾਨ ਸ਼ਹੀਦ ਹੋ ਗਏ। ਕੋਟਕਪੂਰਾ ਵਿੱਚ ਵੀ ਗੋਲੀਬਾਰੀ ਹੋਈ, ਜਿਸ ਵਿੱਚ 100 ਦੇ ਕਰੀਬ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ। ਪੁਲਿਸ ਨੇ 7 ਅਗਸਤ 2018 ਨੂੰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੇ ਅਜੀਤ ਨਾਮੀ ਵਿਅਕਤੀ ਦੇ ਬਿਆਨਾਂ ਤੇ ਅਣ ਪਛਾਤੇ ਵਿਅਕਤੀਆਂ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ। ਲਗਭਗ ਇੱਕ ਮਹੀਨਾ ਪਹਿਲਾਂ, ਐਸਆਈਟੀ ਨੇ ਤਿੰਨਾਂ ਮਾਮਲਿਆਂ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version