Kikki Dhillon Rail Reject: ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਨੂੰ ਝਟਕਾ, ਕੋਰਟ ਨੇ ਰੱਦ ਕੀਤੀ ਜ਼ਮਾਨਤ ਅਰਜ਼ੀ, ਆਮਦਨ ਤੋਂ ਵੱਧ ਮਾਮਲੇ ‘ਚ ਹੋਈ ਸੀ ਗ੍ਰਿਫ਼ਤਾਰੀ
ਪਿਛਲੀ ਵਾਰ ਕਿੱਕੀ ਦੀ ਕੋਰਟ ਚ ਪੇਸ਼ੀ ਤੋਂ ਪਹਿਲਾਂ ਹੀ ਕਾਂਗਰਸੀ ਵਰਕਰ ਫਰੀਦਕੋਟ ਅਦਾਲਤ ਕੰਪਲੈਕਸ ਦੇ ਬਾਹਰ ਵੱਡੀ ਗਿਣਤੀ ਚ ਇਕੱਠੇ ਹੋ ਗਏ ਸਨ। ਉਨ੍ਹਾਂ ਨੇ ਉੱਥੇ ਧਰਨਾਂ ਲਗਾ ਕੇ ਵਿਜੀਲੈਂਸ ਦੀ ਕਾਰਵਾਈ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਸੀ।

ਫਰੀਦਕੋਟ ਨਿਊਜ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜੇਲ੍ਹ ਵਿੱਚ ਬੰਦ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿਲੋਂ (Kushaldeep Singh Kikki Dhillon) ਨੂੰ ਅਦਾਲਤ ਵਲੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਦੀ ਜਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਦੱਸ ਦੇਈਏ ਕਿ ਵਿਜੀਲੈਂਸ ਵਿਭਾਗ ਨੇ ਪਿਛਲੇ ਦਿਨੀਂ ਕਿੱਕੀ ਢਿੱਲੋਂ ਖਿਲਾਫ਼ ਪੁਖ਼ਤਾ ਸਬੂਤ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਦੋ ਵਾਰ ਰਿਮਾਂਡ ਤੇ ਲਿਆ ਸੀ, ਜਿਸ ਤੋਂ ਬਾਅਦ ਕੋਰਟ ਨੇ ਉਨ੍ਹਾਂ ਨੂੰ ਨਿਆਇਕ ਕਸਟਡੀ ਵਿੱਚ ਭੇਜ ਦਿੱਤਾ ਸੀ। ਕਿੱਕੀ ਢਿੱਲੋਂ ਇਹਨੀਂ ਦਿਨੀਂ ਨਾਭਾ ਜੇਲ੍ਹ ਵਿਚ ਬੰਦ ਹਨ।
ਪਿਛਲੀ ਵਾਰ ਅਦਾਲਤ ਚ ਪੇਸ਼ੀ ਦੌਰਾਨ ਲੈ ਜਾਂਦੇ ਸਮੇਂ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਕਿਹਾ ਸੀ ਕਿ ਉਹਨਾਂ ਕਾਨੂੰਨ ਤੇ ਪੂਰਾ ਭਰੋਸਾ ਹੈ ਇਸ ਲਈ ਉਨ੍ਹਾਂ ਨੂੰ ਜਰੂਰ ਇਨਸਾਫ ਮਿਲੇਗਾ।
