ਫਰੀਦਕੋਟ ਨਿਊਜ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜੇਲ੍ਹ ਵਿੱਚ ਬੰਦ ਫਰੀਦਕੋਟ ਦੇ ਸਾਬਕਾ ਵਿਧਾਇਕ
ਕੁਸ਼ਲਦੀਪ ਸਿੰਘ ਕਿੱਕੀ ਢਿਲੋਂ (Kushaldeep Singh Kikki Dhillon) ਨੂੰ ਅਦਾਲਤ ਵਲੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਦੀ ਜਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਦੱਸ ਦੇਈਏ ਕਿ ਵਿਜੀਲੈਂਸ ਵਿਭਾਗ ਨੇ ਪਿਛਲੇ ਦਿਨੀਂ ਕਿੱਕੀ ਢਿੱਲੋਂ ਖਿਲਾਫ਼ ਪੁਖ਼ਤਾ ਸਬੂਤ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਦੋ ਵਾਰ ਰਿਮਾਂਡ ਤੇ ਲਿਆ ਸੀ, ਜਿਸ ਤੋਂ ਬਾਅਦ ਕੋਰਟ ਨੇ ਉਨ੍ਹਾਂ ਨੂੰ ਨਿਆਇਕ ਕਸਟਡੀ ਵਿੱਚ ਭੇਜ ਦਿੱਤਾ ਸੀ। ਕਿੱਕੀ ਢਿੱਲੋਂ ਇਹਨੀਂ ਦਿਨੀਂ ਨਾਭਾ ਜੇਲ੍ਹ ਵਿਚ ਬੰਦ ਹਨ।
ਪਿਛਲੀ ਵਾਰ ਅਦਾਲਤ ਚ ਪੇਸ਼ੀ ਦੌਰਾਨ ਲੈ ਜਾਂਦੇ ਸਮੇਂ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਕਿਹਾ ਸੀ ਕਿ ਉਹਨਾਂ ਕਾਨੂੰਨ ਤੇ ਪੂਰਾ ਭਰੋਸਾ ਹੈ ਇਸ ਲਈ ਉਨ੍ਹਾਂ ਨੂੰ ਜਰੂਰ ਇਨਸਾਫ ਮਿਲੇਗਾ।

ਕਿੱਕੀ ਦੀ ਗ੍ਰਿਫਤਾਰੀ ਤੇ ਕਾਂਗਰਸ ਨੇ ਚੁੱਕੇ ਸਨ ਸਵਾਲ
ਕਿੱਕੀ ਢਿੱਲੋਂ ਦੀ ਗ੍ਰਿਫਤਾਰੀ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ
ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Waring) ਨੇ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਸੀ। ਵੜਿੰਗ ਨੇ ਕਿਹਾ ਸੀ ਕਿ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਪੁਲੀਟਿਕਲ ਵੈਂਡੇਟਾ ਯਾਨੀ ਸਿਆਸੀ ਬਦਲਾਖੋਰੀ ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਸੀਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਂਗਰਸੀ ਆਗੂਆਂ ਨੂੰ ਨਿਸ਼ਾਨਾਂ ਬਣਾ ਰਹੀ ਹੈ ਪਰ ਕਾਂਗਰਸੀ ਆਗੂ ਹਾਰ ਮੰਨਣ ਵਾਲੇ ਨਹੀਂ ਹਨ। ਉਹਨਾਂ ਕਿਹਾ ਕਿ ਜਦੋਂ ਤੱਕ ਅਦਾਲਤ ਕਿਸੇ ਨੂੰ ਦੋਸੀ ਨਹੀਂ ਠਹਿਰਾ ਦਿੰਦੀ, ਉਦੋਂ ਤੱਕ ਕਿਸੇ ਨੂੰ ਵੀ ਦੋਸੀ ਨਹੀਂ ਮੰਨਿਆ ਜਾ ਸਕਦਾ। ਉਹਨਾਂ ਕਿਹਾ ਕਿ ਸਾਨੂੰ ਮਾਨਯੋਗ ਅਦਾਲਤ ਤੇ ਭਰੋਸਾ ਹੈ ਅਤੇ ਜਿੱਤ ਸੱਚ ਦੀ ਹੋਵੇਗੀ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ