AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Accident: ਵਿਧਾਇਕ ਦੀ ਪਾਇਲਟ ਜਿਪਸੀ ਨਾਲ ਦਰੜੇ 2 ਮੋਟਰਸਾਈਕਲ ਸਵਾਰ ਦੀ ਮੌਤ, ਵੜਿੰਗ ਬੋਲੇ- ਗੁਰਦਿੱਤ ਸਿੰਘ ਸੇਖੋਂ ਦਾ ਵਤੀਰਾ ਬੇਹੱਦ ਨਿੰਦਣਯੋਗ

ਹਾਦਸੇ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਾਂ ਨੇ ਪਿੰਡ ਵਾਸੀਆਂ ਦੇ ਨਾਲ ਥਾਣਾ ਸਿਟੀ ਅੱਗੇ ਧਰਨਾ ਦੇ ਦਿੱਤਾ। ਇਸ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਨੱਛਤਰ ਸਿੰਘ ਦੇ ਭਰਾ ਚਮਕੌਰ ਸਿੰਘ ਦੇ ਬਿਆਨਾਂ 'ਤੇ ਜਿਪਸੀ ਦੇ ਡਰਾਈਵਰ ਅੰਗਰੇਜ ਸਿੰਘ ਖਿਲਾਫ ਧਾਰਾ 304ਏ ਅਤੇ 279 ਤਹਿਤ ਕੇਸ ਦਰਜ ਕੀਤਾ। ਇਸ ਤੋਂ ਬਾਅਦ ਦੋਹਾਂ ਪਰਿਵਾਰਾਂ ਨੇ ਧਰਨਾ ਖਤਮ ਕੀਤਾ। ਰਾਜਾ ਵੜਿੰਗ ਨੇ ਵੀ ਵਧਾਇਕ 'ਤੇ ਨਿਸ਼ਾਨਾ ਸਾਧਿਆ।

Accident: ਵਿਧਾਇਕ ਦੀ ਪਾਇਲਟ ਜਿਪਸੀ ਨਾਲ ਦਰੜੇ 2 ਮੋਟਰਸਾਈਕਲ ਸਵਾਰ ਦੀ ਮੌਤ, ਵੜਿੰਗ ਬੋਲੇ- ਗੁਰਦਿੱਤ ਸਿੰਘ ਸੇਖੋਂ ਦਾ ਵਤੀਰਾ ਬੇਹੱਦ ਨਿੰਦਣਯੋਗ
sukhjinder-sahota-faridkot
| Updated On: 16 Jun 2023 23:04 PM IST
Share
ਫਰੀਦਕੋਟ। ਫਰੀਦਕੋਟ ਦੇ ਸਾਦਿਕ ਰੋਡ ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਇੱਕੋ ਪਿੰਡ ਦੇ 2 ਮੋਟਰਸਾਇਕਲ ਸਵਾਰ ਵਿਅਕਤੀਆਂ ਦੀ ਮੌਕੇ ਤੇ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ। ਪ੍ਰਾਪਤ ਜਾਣਕਾਰੀ ਅਨੁਸਾਰ ਫਰੀਦਕੋਟ (Faridkot) ਗੁਰੂ ਹਰਿ ਸਹਾਇ ਰੋਡ ਤੇ ਇਕ ਕਥਿਤ ਤੇਜ ਰਫ਼ਤਾਰ ਪਾਇਲਟ ਜਿਪਸੀ ਨੇ ਅੱਗੇ ਜਾ ਰਹੇ ਮੋਟਰਸਾਈਕਲ ਸਵਾਰਾਂ ਨੂੰ ਅਚਾਨਕ ਪਿੱਛੇ ਤੋਂ ਟੱਕਰ ਮਾਰ ਦਿੱਤੀ ਜਿਸ ਕਾਰਨ ਦੋਹੇਂ ਮੋਟਰਸਾਈਕਲ ਸਵਾਰਾਂ ਦੀ ਗੰਭੀਰ ਸੱਟਾਂ ਲੱਗਣ ਕਾਰਨ ਮੌਕੇ ਤੇ ਮੌਤ ਹੋ ਗਈ। ਦੋਹਾਂ ਮੋਟਰਸਾਈਕਲ ਸਵਾਰਾਂ (Motorcycle riders) ਦੀ ਪਹਿਚਾਣ ਪਿੰਡ ਝੋਟੀ ਵਾਲਾ ਵਾਸੀ ਨਛੱਤਰ ਸਿੰਘ ਅਤੇ ਮੰਨਾ ਸਿੰਘ ਵਜੋਂ ਹੋਈ ਹੈ ਜੋ ਫਰੀਦਕੋਟ ਤੋਂ ਝੋਨੇ ਦਾ ਬੀਜ ਲੈ ਕੇ ਆਪਣੇ ਪਿੰਡ ਨੂੰ ਵਾਪਸ ਜਾ ਰਹੇ ਸਨ। ਪਰ ਰੱਸਤੇ ਵਿੱਛ ਹਾਦਸਾ ਹੋਣ ਨਾਲ ਦੋਹਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਪਿੰਡ ਝੋਟੀ ਵਾਲਾ ਦੇ ਲੋਕਾਂ ਅਤੇ ਮਿਰਤਕਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਜਿਸ ਜਿਪਸੀ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ ਉਹ ਹਲਕਾ ਫਰੀਦਕੋਟ ਦੇ MLA ਗੁਰਦਿੱਤ ਸਿੰਘ ਸੇਖੋਂ ਦੀ ਪਾਇਲਟ ਗੱਡੀ ਹੈ।

ਸੱਤਾ ਦੇ ਨਸ਼ੇ ‘ਚ ਚੂਰ ਨਹੀਂ ਹੋਣਾ ਚਾਹੀਦਾ-ਵੜਿੰਗ

ਉੱਧਰ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ਨੇ ਸੂਬਾ ਸਰਕਾਰ ਤੇ ਇਸ ਹਾਦਸੇ ਨੂੰ ਲੈ ਕੇ ਜੰਮਕੇ ਨਿਸ਼ਾਨਾ ਸਾਧਿਆ ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਵੀ ਸੱਤਾ ਦੇ ਨਸ਼ੇ ਵਿੱਚ ਇੰਨਾ ਚੂਰ ਨਹੀਂ ਹੋਣਾ ਚਾਹੀਦਾ ਕਿ ਕਿਸੇ ਨੂੰ ਵੀ ਸੜਕ ਕਿਨਾਰੇ ਮਰਨ ਲਈ ਛੱਡ ਦਿੱਤਾ ਜਾਵੇ। ਚੱਲੋ ਜੇਕਰ ਤੁਹਾਡੀ ਗੱਡੀ ਹਾਦਸਾਗ੍ਰਸਤ ਹੋ ਵੀ ਗਈ ਹੈ ਤਾਂ ਘੱਟੋ ਘੱਟ ਜਖ਼ਮੀ ਹੋਏ ਬੰਦਿਆਂ ਨੂੰ ਹਸਪਤਾਲ ਲੈ ਕੇ ਜਾਣਾ ਤੁਹਾਡਾ ਨੈਤਿਕ ਫਰਜ਼ ਹੈ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਅਜਿਹਾ ਵਤੀਰਾ ਬੇਹੱਦ ਨਿੰਦਣਯੋਗ ਹੈ। ਜਖ਼ਮੀਆਂ ਨੂੰ ਹਸਪਤਾਲ ਪਹੁੰਚਾਉਣਾ ਤਾਂ ਆਮ ਨਾਗਰਿਕ ਵੱਜੋਂ ਤੁਹਾਡਾ ਵੇਸੈ ਵੀ ਫਰਜ਼ ਬਣਦਾ ਹੈ ਪਰ ਕਿਸੇ ਨੂੰ ਵੀ ਟੱਕਰ ਮਾਰ ਕੇ ਭੱਜ ਜਾਣਾ ਬਿਲਕੁਲ ਜਾਇਜ਼ ਨਹੀਂ ਹੈ। ਪਰਮਾਤਮਾ ਹਾਦਸਾਗ੍ਰਸਤ ਹੋਏ ਲੋਕਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।

ਮ੍ਰਿਤਕ ਦੇਹਾਂ ਰੱਖ ਕੀਤਾ ਪ੍ਰਦਰਸ਼ਨ

ਇਸ ਮਾਮਲੇ ਵਿਚ ਪੁਲਿਸ (Police) ਕਾਰਵਾਈ ਦੀ ਮੰਗ ਨੂੰ ਲੈ ਕੇ ਮਿਰਤਕਾਂ ਦੇ ਪਰਿਵਾਰਾਂ ਅਤੇ ਪਿੰਡ ਵਾਲਿਆਂ ਨੇ ਥਾਣਾ ਸਿਟੀ ਫਰੀਦਕੋਟ ਦੇ ਬਾਹਰ ਮ੍ਰਿਤਕ ਦੇਹਾਂ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਪੁਲਿਸ ਨੇ ਮ੍ਰਿਤਕ ਨੱਛਤਰ ਸਿੰਘ ਦੇ ਭਰਾ ਚਮਕੌਰ ਸਿੰਘ ਦੇ ਬਿਆਨਾਂ ਤੇ ਜਿਪਸੀ ਦੇ ਡਰਾਈਵਰ ਅੰਗਰੇਜ ਸਿੰਘ ਖਿਲਾਫ ਧਾਰਾ 304ਏ ਅਤੇ 279 ਤਹਿਤ ਮੁਕੱਦਮਾਂ ਦਰਜ ਕਰ ਲਿਆ ਜਿਸ ਤੋਂ ਬਾਅਦ ਮਿਰਤਕਾਂ ਦੇ ਪਰਿਵਾਰਾਂ, ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਪਿੰਡ ਵਾਸੀਆਂ ਨੇ ਧਰਨਾ ਚੁੱਕ ਲਿਆ ਅਤੇ ਪੁਲਿਸ ਵਲੋਂ ਲਾਸ਼ਾਂ ਨੂੰ ਆਪਣੇ ਕਬਜੇ ਵਿਚ ਲੈ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮਿਰਤਕਾਂ ਦਾ ਅੰਤਿਮ ਸੰਸਕਾਰ ਕੱਲ੍ਹ ਉਹਨਾਂ ਦੇ ਪਿੰਡ ਝੋਟੀ ਵਾਲਾ ਵਿਚ ਕੀਤਾ ਜਾਵੇਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...