New VC of Baba Farid University: ਡਾ. ਰਾਜੀਵ ਸੂਦ ਬਣੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਰਾਜਪਾਲ ਨੇ ਦਿੱਤੀ ਮਨਜੂਰੀ
ਰਾਜਪਾਲ ਨੂੰ ਪੈਨਲ ਭੇਜਣ ਤੋਂ ਪਹਿਲਾਂ ਮੁੱਖ ਸਕੱਤਰ ਵੀਕੇ ਜੰਜੂਆ ਦੀ ਅਗਵਾਈ ਵਾਲੀ ਕਮੇਟੀ ਨੇ ਸਾਰੇ ਪੰਜ ਨਾਵਾਂ 'ਤੇ ਚਰਚਾ ਕੀਤੀ ਸੀ। ਸਾਰਿਆਂ ਦੀ ਸਹਿਮਤੀ ਤੋਂ ਬਾਅਦ ਕਿਸੇ ਇੱਕ ਨਾਂ 'ਤੇ ਫੈਸਲੇ ਲਈ ਫਾਈਲ ਪੰਜਾਬ ਦੇ ਰਾਜਪਾਲ ਨੂੰ ਭੇਜੀ ਗਈ ਸੀ, ਪਰ ਰਾਜਪਾਲ ਨੇ ਕਿਸੇ ਵੀ ਨਾਂ ਨੂੰ ਮਨਜੂਰੀ ਨਹੀਂ ਦਿੱਤੀ।
ਚੰਡੀਗੜ੍ਹ/ਫਰੀਦਕੋਟ ਨਿਊਜ: ਬਾਬਾ ਫ਼ਰੀਦ ਯੂਨੀਵਰਸਿਟੀ ਹੈਲਥ ਐਂਡ ਸਾਇੰਸਜ਼ (Baba Farid University & Health Sciences) ਨੂੰ ਆਖ਼ਰਕਾਰ ਇਸਦਾ ਨਵਾਂ ਵਾਈਸ ਚਾਂਸਲਰ ਮਿਲ ਹੀ ਗਿਆ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਡਾ. ਰਾਜੀਵ ਸੂਦ ਦੇ ਨਾਂ ਤੇ ਮੋਹਰ ਲਗਾ ਦਿੱਤੀ ਗਈ ਹੈ। ਡਾ. ਸੂਦ ਅਗਲੇ ਤਿੰਨ ਸਾਲਾਂ ਲਈ ਇਸ ਅਹੁਦੇ ਤੇ ਨਿਯੁਕਤ ਰਹਿਣਗੇ।
ਡਾ. ਰਾਜੀਵ ਸੂਦ ਨੂੰ ਮੈਡੀਕਲ ਪ੍ਰੈਕਟਿਸ ਅਤੇ ਪ੍ਰਸ਼ਾਸਕੀ ਸੇਵਾਵਾਂ (Administrative Services) ਵਿੱਚ 40 ਸਾਲਾਂ ਦਾ ਤਜਰਬਾ ਹੈ। ਉਹ ਸਾਢੇ ਪੰਜ ਸਾਲਾਂ ਤੋਂ ਪੀਜੀਆਈਐਮਈਆਰ, ਦਿੱਲੀ ਅਤੇ ਇੱਕ ਸਾਲ ਤੋਂ ਜਿਆਦਾ ਸਮੇਂ ਤੋਂ ਏਬੀਵੀਆਈਐਮਐਸ ਦੇ ਫਾਉਂਡਰ ਡੀਨ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਉਹ 10 ਸਾਲਾਂ ਤੋਂ ਯੂਰੋ ਸਲਾਹਕਾਰ ਦੇ ਤੌਰ ਤੇ ਸੰਸਦ ਨਾਲ ਅਤੇ 5 ਸਾਲਾਂ ਤੱਕ ਭਾਰਤ ਦੇ ਰਾਸ਼ਟਰਪਤੀ ਦੇ ਯੂਰੋ ਸਲਾਹਕਾਰ ਰਹੇ ਹਨ।


