AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਗੈਂਗਸਟਰ ਵਿਕਰਮ ਬਰਾੜ, ਪੁੱਛਗਿੱਛ ‘ਚ ਵੱਡੇ ਖੁਲਾਸੇ ਹੋਣ ਦੀ ਉਮੀਦ

ਸਲਮਾਨ ਨੂੰ ਧਮਕੀ ਦੇਣ ਦੇ ਮਾਮਲੇ 'ਚ ਲਾਰੇਂਸ ਦੇ ਖਾਸ ਵਿਕਰਮ ਬਰਾੜ ਦਾ ਨਾਂ ਵੀ ਸਾਹਮਣੇ ਆਇਆ ਸੀ। ਦੱਸਿਆ ਜਾ ਰਿਹਾ ਸੀ ਕਿ ਵਿਕਰਮ ਬਰਾੜ ਦੁਬਈ 'ਚ ਬੈਠ ਕੇ ਗੈਂਗਸਟਰ ਲਾਰੈਂਸ ਦਾ ਗੈਂਗ ਚਲਾ ਰਿਹਾ ਸੀ।

3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਵਿਕਰਮ ਬਰਾੜ, ਪੁੱਛਗਿੱਛ 'ਚ ਵੱਡੇ ਖੁਲਾਸੇ ਹੋਣ ਦੀ ਉਮੀਦ
tv9-punjabi
| Updated On: 08 Aug 2023 22:08 PM IST
Share

ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਲਾਰੈਂਸ ਗੈਂਗ ਨਾਲ ਸਬੰਧਤ ਗੈਂਗਸਟਰ ਵਿਕਰਮ ਬਰਾੜ (Vikram Brar) ਨੂੰ ਕੋਟਕਪੂਰਾ ਸਦਰ ਥਾਣੇ ਦੀ ਪੁਲਿਸ ਨੇ ਅਦਾਲਤ ਤੋਂ ਤਿੰਨ ਦਿਨ ਦੇ ਰਿਮਾਂਡ ਤੇ ਲਿਆ ਹੈ। ਕੋਟਕਪੂਰਾ ਸਦਰ ਪੁਲਿਸ ਨੇ ਡੇਰਾ ਪ੍ਰੇਮੀ ਦੇ ਕਤਲ ਕੇਸ ਵਿੱਚ ਰੇਕੀ ਕਰਨ ਦੇ ਦੋਸ਼ ਵਿੱਚ ਅਦਾਲਤ ਤੋਂ ਇਹ ਰਿਮਾਂਡ ਹਾਸਲ ਕੀਤਾ ਹੈ। ਇਸ ਤੋਂ ਪਹਿਲਾਂ ਤਿੰਨ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਮਗਰੋਂ ਕੋਟਕਪੂਰਾ ਸਿਟੀ ਪੁਲਿਸ ਵੱਲੋਂ ਮੁਲਜ਼ਮ ਵਿਕਰਮ ਬਰਾੜ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

ਕੋਟਕਪੂਰਾ ਸਿਟੀ ਪੁਲਿਸ ਨੇ 2022 ਵਿੱਚ ਦਰਜ ਇੱਕ ਵਪਾਰੀ ਤੋਂ 25 ਲੱਖ ਰੁਪਏ ਦੀ ਫਿਰੌਤੀ ਦੇ ਦੋਸ਼ ਵਿੱਚ ਅਦਾਲਤ ਤੋਂ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ। ਪਿਛਲੇ ਮਹੀਨੇ ਵਿਕਰਮ ਬਰਾੜ ਨੂੰ ਦਿੱਲੀ ਪੁਲਿਸ ਨੇ ਦੁਬਈ ਤੋਂ ਗ੍ਰਿਫ਼ਤਾਰ ਕਰਕੇ ਭਾਰਤ ਲਿਆਂਦਾ ਸੀ। ਵਿਕਰਮ ਬਰਾੜ ਨੂੰ ਭਾਰਤ ਲਿਆਉਣ ਤੋਂ ਬਾਅਦ 10 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ NIA ਵੱਲੋਂ ਪੁੱਛਗਿੱਛ ਕੀਤੀ ਗਈ।

ਦਿੱਲੀ ਕੋਰਟ ਤੋਂ ਟਰਾਂਜ਼ਿਟ ਰਿਮਾਂਡ ‘ਤੇ ਲਿਆਈ ਸੀ ਪੁਲਿਸ

ਜਿਸ ਤੋਂ ਬਾਅਦ ਪੰਜਾਬ ਪੁਲਿਸ ਕੋਟਕਪੂਰਾ ਸਿਟੀ ਪੁਲਿਸ ਸਟੇਸ਼ਨ ‘ਚ ਦਰਜ ਮਾਮਲੇ ‘ਚ ਵਿਕਰਮ ਬਰਾੜ ਨੂੰ ਦਿੱਲੀ ਕੋਰਟ ਤੋਂ ਟਰਾਂਜ਼ਿਟ ਰਿਮਾਂਡ ‘ਤੇ ਫਰੀਦਕੋਟ ਲਿਆਉਣ ‘ਚ ਕਾਮਯਾਬ ਰਹੀ। ਫਿਰੌਤੀ ਦੇ ਮਾਮਲੇ ਵਿੱਚ ਬਰਾੜ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਪੂਰਾ ਹੋਣ ਮਗਰੋਂ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਪਹਿਲਾਂ ਤੋਂ ਹੀ ਤਿਆਰ ਕੋਟਕਪੂਰਾ ਸਦਰ ਪੁਲਿਸ ਨੇ ਬਰਾੜ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।

ਪੁਲਿਸ ਨੇ ਗੈਂਗਸਟਰ ਕੋਲੋਂ ਰਿਵਾਲਵਰ ਵੀ ਕੀਤਾ ਬਰਾਮਦ

ਕੋਟਕਪੂਰਾ ਸਦਰ ਥਾਣੇ ‘ਚ ਦਰਜ ਮਾਮਲੇ ‘ਚ ਬਰਾੜ ‘ਤੇ ਡੇਰਾ ਪ੍ਰੇਮੀ ਦੀ ਹੱਤਿਆ ਦੀ ਕੋਸ਼ਿਸ਼ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਰਿਵਾਲਵਰ ਵੀ ਬਰਾਮਦ ਕੀਤਾ ਸੀ, ਜਿਸ ਸਬੰਧੀ ਪੁਲਿਸ ਹੁਣ ਵਿਕਰਮ ਬਰਾੜ ਤੋਂ ਪੁੱਛਗਿੱਛ ਕਰੇਗੀ। ਜਾਣਕਾਰੀ ਦਿੰਦਿਆਂ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਕੋਟਕਪੂਰਾ ਵਿੱਚ ਦਰਜ ਕੇਸ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੰਗਲਵਾਰ ਵਿਕਰਮ ਬਰਾੜ ਨੂੰ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਤੇ ਲਿਆ ਗਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...