3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਵਿਕਰਮ ਬਰਾੜ, ਪੁੱਛਗਿੱਛ 'ਚ ਵੱਡੇ ਖੁਲਾਸੇ ਹੋਣ ਦੀ ਉਮੀਦ | punjab police got three days remand of gangster vikram brar know full detail in punjabi Punjabi news - TV9 Punjabi

3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਗੈਂਗਸਟਰ ਵਿਕਰਮ ਬਰਾੜ, ਪੁੱਛਗਿੱਛ ‘ਚ ਵੱਡੇ ਖੁਲਾਸੇ ਹੋਣ ਦੀ ਉਮੀਦ

Updated On: 

08 Aug 2023 22:08 PM

ਸਲਮਾਨ ਨੂੰ ਧਮਕੀ ਦੇਣ ਦੇ ਮਾਮਲੇ 'ਚ ਲਾਰੇਂਸ ਦੇ ਖਾਸ ਵਿਕਰਮ ਬਰਾੜ ਦਾ ਨਾਂ ਵੀ ਸਾਹਮਣੇ ਆਇਆ ਸੀ। ਦੱਸਿਆ ਜਾ ਰਿਹਾ ਸੀ ਕਿ ਵਿਕਰਮ ਬਰਾੜ ਦੁਬਈ 'ਚ ਬੈਠ ਕੇ ਗੈਂਗਸਟਰ ਲਾਰੈਂਸ ਦਾ ਗੈਂਗ ਚਲਾ ਰਿਹਾ ਸੀ।

3 ਦਿਨਾਂ ਦੇ ਪੁਲਿਸ ਰਿਮਾਂਡ ਤੇ ਗੈਂਗਸਟਰ ਵਿਕਰਮ ਬਰਾੜ, ਪੁੱਛਗਿੱਛ ਚ ਵੱਡੇ ਖੁਲਾਸੇ ਹੋਣ ਦੀ ਉਮੀਦ
Follow Us On

ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਲਾਰੈਂਸ ਗੈਂਗ ਨਾਲ ਸਬੰਧਤ ਗੈਂਗਸਟਰ ਵਿਕਰਮ ਬਰਾੜ (Vikram Brar) ਨੂੰ ਕੋਟਕਪੂਰਾ ਸਦਰ ਥਾਣੇ ਦੀ ਪੁਲਿਸ ਨੇ ਅਦਾਲਤ ਤੋਂ ਤਿੰਨ ਦਿਨ ਦੇ ਰਿਮਾਂਡ ਤੇ ਲਿਆ ਹੈ। ਕੋਟਕਪੂਰਾ ਸਦਰ ਪੁਲਿਸ ਨੇ ਡੇਰਾ ਪ੍ਰੇਮੀ ਦੇ ਕਤਲ ਕੇਸ ਵਿੱਚ ਰੇਕੀ ਕਰਨ ਦੇ ਦੋਸ਼ ਵਿੱਚ ਅਦਾਲਤ ਤੋਂ ਇਹ ਰਿਮਾਂਡ ਹਾਸਲ ਕੀਤਾ ਹੈ। ਇਸ ਤੋਂ ਪਹਿਲਾਂ ਤਿੰਨ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਮਗਰੋਂ ਕੋਟਕਪੂਰਾ ਸਿਟੀ ਪੁਲਿਸ ਵੱਲੋਂ ਮੁਲਜ਼ਮ ਵਿਕਰਮ ਬਰਾੜ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

ਕੋਟਕਪੂਰਾ ਸਿਟੀ ਪੁਲਿਸ ਨੇ 2022 ਵਿੱਚ ਦਰਜ ਇੱਕ ਵਪਾਰੀ ਤੋਂ 25 ਲੱਖ ਰੁਪਏ ਦੀ ਫਿਰੌਤੀ ਦੇ ਦੋਸ਼ ਵਿੱਚ ਅਦਾਲਤ ਤੋਂ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ। ਪਿਛਲੇ ਮਹੀਨੇ ਵਿਕਰਮ ਬਰਾੜ ਨੂੰ ਦਿੱਲੀ ਪੁਲਿਸ ਨੇ ਦੁਬਈ ਤੋਂ ਗ੍ਰਿਫ਼ਤਾਰ ਕਰਕੇ ਭਾਰਤ ਲਿਆਂਦਾ ਸੀ। ਵਿਕਰਮ ਬਰਾੜ ਨੂੰ ਭਾਰਤ ਲਿਆਉਣ ਤੋਂ ਬਾਅਦ 10 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ NIA ਵੱਲੋਂ ਪੁੱਛਗਿੱਛ ਕੀਤੀ ਗਈ।

ਦਿੱਲੀ ਕੋਰਟ ਤੋਂ ਟਰਾਂਜ਼ਿਟ ਰਿਮਾਂਡ ‘ਤੇ ਲਿਆਈ ਸੀ ਪੁਲਿਸ

ਜਿਸ ਤੋਂ ਬਾਅਦ ਪੰਜਾਬ ਪੁਲਿਸ ਕੋਟਕਪੂਰਾ ਸਿਟੀ ਪੁਲਿਸ ਸਟੇਸ਼ਨ ‘ਚ ਦਰਜ ਮਾਮਲੇ ‘ਚ ਵਿਕਰਮ ਬਰਾੜ ਨੂੰ ਦਿੱਲੀ ਕੋਰਟ ਤੋਂ ਟਰਾਂਜ਼ਿਟ ਰਿਮਾਂਡ ‘ਤੇ ਫਰੀਦਕੋਟ ਲਿਆਉਣ ‘ਚ ਕਾਮਯਾਬ ਰਹੀ। ਫਿਰੌਤੀ ਦੇ ਮਾਮਲੇ ਵਿੱਚ ਬਰਾੜ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਪੂਰਾ ਹੋਣ ਮਗਰੋਂ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਪਹਿਲਾਂ ਤੋਂ ਹੀ ਤਿਆਰ ਕੋਟਕਪੂਰਾ ਸਦਰ ਪੁਲਿਸ ਨੇ ਬਰਾੜ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।

ਪੁਲਿਸ ਨੇ ਗੈਂਗਸਟਰ ਕੋਲੋਂ ਰਿਵਾਲਵਰ ਵੀ ਕੀਤਾ ਬਰਾਮਦ

ਕੋਟਕਪੂਰਾ ਸਦਰ ਥਾਣੇ ‘ਚ ਦਰਜ ਮਾਮਲੇ ‘ਚ ਬਰਾੜ ‘ਤੇ ਡੇਰਾ ਪ੍ਰੇਮੀ ਦੀ ਹੱਤਿਆ ਦੀ ਕੋਸ਼ਿਸ਼ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਰਿਵਾਲਵਰ ਵੀ ਬਰਾਮਦ ਕੀਤਾ ਸੀ, ਜਿਸ ਸਬੰਧੀ ਪੁਲਿਸ ਹੁਣ ਵਿਕਰਮ ਬਰਾੜ ਤੋਂ ਪੁੱਛਗਿੱਛ ਕਰੇਗੀ। ਜਾਣਕਾਰੀ ਦਿੰਦਿਆਂ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਕੋਟਕਪੂਰਾ ਵਿੱਚ ਦਰਜ ਕੇਸ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੰਗਲਵਾਰ ਵਿਕਰਮ ਬਰਾੜ ਨੂੰ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਤੇ ਲਿਆ ਗਿਆ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version