Beadbi Case: ਬੈਂਗਲੁਰੂ ਹਵਾਈ ਅੱਡੇ ਤੋਂ ਡਿਟੇਨ ਸਖ਼ਸ ਨਹੀਂ ਹੈ ਸੰਦੀਪ ਬਰੇਟਾ, ਫਰੀਦਕੋਟ ਪੁਲਿਸ ਨੇ ਟਵੀਟ ਕਰ ਦੱਸਿਆ
ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਸੰਦੀਪ ਬਰੇਟਾ ਨੂੰ ਬੈਂਗਲੁਰੂ ਤੋਂ ਨਹੀਂ ਫੜਿਆ ਗਿਆ ਹੈ। ਫਰੀਦਕੋਟ ਪੁਲਿਸ ਨੇ ਟਵੀਟ ਸਰ ਜਾਣਕਾਰੀ ਸਾਂਝੀ ਕੀਤੀ ਹੈ।
Beadbi Case: ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਸੰਦੀਪ ਬਰੇਟਾ (Sandeep Bareta) ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਇਸ ਬਾਰੇ ਫਰੀਦਕੋਟ ਪੁਲਿਸ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤ ਹੈ ਕਿ ਬੈਂਗਲੁਰੂ ਹਵਾਈ ਅੱਡੇ ਤੋਂ ਫੜਿਆ ਗਿਆ ਸਖ਼ਸ ਸੰਦੀਪ ਬਰੇਟਾ ਨਹੀਂ ਹੈ। ਪੰਜਾਬ ਪੁਲਿਸ ਨੇ ਟਵੀਟ ਕਰ ਸੰਦੀਪ ਬਰੇਟ ਦੀ ਗ੍ਰਿਫ਼ਤਾਰੀ ਦੀ ਗੱਲ ਕਹੀ ਸੀ। ਪਰ ਜਦੋਂ ਫਰੀਦਕੋਟ ਪੁਲਿਸ ਦੀ ਟੀਮ ਨੇ ਬੈਂਗਲੁਰੂ ਪਹੁੰਚ ਕੇ ਪੜਤਾਲ ਸ਼ੁਰੂ ਕੀਤੀ ਤਾਂ ਸਾਹਮਣੇ ਆਇਆ ਕਿ ਫੜਿਆ ਗਿਆ ਸ਼ਖਸ ਬਰਗਾੜੀ ਬੇਅਦਬੀ ਮਾਮਲੇ ਦਾ ਸਾਜਿਸ਼ਕਰਤਾ ਨਹੀਂ ਸੀ।
The matter was promptly duly verified. It has been found that the detained person at Bengaluru Airport is not the wanted Sacrilege accused Sandeep Bareta r/o Sirsa, #Haryana. (2/2)
— Faridkot Police (@FaridkotPolice) May 24, 2023
ਦਰਅਸਲ, ਪੰਜਾਬ ਪੁਲਿਸ ਵੱਲੋਂ ਬੀਤੇ ਕੱਲ੍ਹ ਟਵੀਟ ਕਰ ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਸੰਦੀਪ ਬਰੇਟਾ ਦੀ ਗ੍ਰਿਫਤਾਰੀ ਬਾਰੀ ਜਾਣਕਾਰੀ ਸਾਂਝੀ ਕੀਤੀ ਗਈ ਸੀ। ਪੁਲਿਸ ਨੇ ਦੱਸਿਆ ਸੀ ਕਿ ਸੰਦੀਪ ਬਰੇਟਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ
ਬਰਗਾੜੀ ਬੇਅਦਬੀ ਮਾਮਲਿਆਂ ਵਿੱਚ ਭਗੌੜਾ ਕਰਾਰ ਦਿੱਤੇ ਗਏ ਸੰਦੀਪ ਬਰੇਟਾ ਨੂੰ ਪੰਜਾਬ ਪੁਲਿਸ ਵੱਲੋਂ ਜਾਰੀ ਲੁਕਆਊਟ ਨੋਟਿਸ ਦੇ ਤਹਿਤ ਅੱਜ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ।
ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਨ ਅਤੇ ਪੁਲਿਸ ਰਿਮਾਂਡ ਤੇ ਲੈ ਕੇ ਪੁੱਛ-ਪੜਤਾਲ ਕਰਨ ਲਈ ਪੁਲਿਸ ਪਾਰਟੀ ਭੇਜੀ ਗਈ।
— Punjab Police India (@PunjabPoliceInd) May 23, 2023
ਦੱਸ ਦਈਏ ਕਿ 1 ਜੂਨ 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ‘ਚੋਂ ਪਵਿੱਤਰ ਗ੍ਰੰਥ ਦੀ ਬੇਅਦਬੀ ਹੋਈ। ਬੇਅਦਬੀ ਦੀਆਂ ਘਟਨਾਵਾਂ ਵਿੱਚ ਸੰਦੀਪ ਬਰੇਟਾ ਦਾ ਨਾਂ ਆਉਂਦਾ ਹੈ। ਅਦਾਲਤ ਨੇ ਬੇਅਦਬੀ ਮਾਮਲਿਆਂ ਵਿੱਚ ਸੰਦੀਪ ਬਰੇਟਾ ਅਤੇ ਕਮੇਟੀ ਦੇ ਦੋ ਹੋਰ ਮੈਂਬਰਾਂ ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਵੀ ਭਗੌੜਾ ਕਰਾਰ ਦਿੱਤਾ ਸੀ।
ਬਰਗਾੜੀ ਕਾਂਡ ਦੀ ਸਾਜਿਸ਼ਕਰਤਾ ਕੌਣ ?
ਬਰਗਾੜੀ ਬੇਅਦਬੀ ਕਾਂਡ ਲਈ ਗਠਿਤ ਐਸਆਈਟੀ ਦੀ ਚਾਰਜਸ਼ੀਟ (Charge Sheet) ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬਰਗਾੜੀ ਬੇਅਦਬੀ ਕਾਂਡ ਦੀ ਸਾਜ਼ਿਸ਼ ਮਹਿੰਦਰਪਾਲ ਬਿੱਟੂ ਨਾਲ ਮਿਲ ਕੇ ਸੰਦੀਪ ਬਰੇਟਾ, ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੇ ਮਿਲ ਕੇ ਰਚੀ ਸੀ। ਐਸਆਈਟੀ ਮੁਤਾਬਕ ਬੇਅਦਬੀ ਦੀ ਘਟਨਾ ਤੋਂ ਪਹਿਲਾਂ ਡੇਰਾ ਸਿਰਸਾ ਦੇ ਅਹੁਦੇਦਾਰਾਂ ਨੇ ਸੰਪਰਦਾ ਦੇ ਆਗੂ ਬਲਜੀਤ ਸਿੰਘ ਦਾਦੂਵਾਲ ਨੂੰ ਮਾਰਨ ਦੀ ਸਾਜ਼ਿਸ਼ ਵੀ ਰਚੀ ਸੀ ਪਰ ਉਹ ਇਸ ਵਿੱਚ ਕਾਮਯਾਬ ਨਹੀਂ ਹੋ ਸਕੇ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ