Subscribe to
Notifications
Subscribe to
Notifications
Beadbi Case: ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਸਾਜਿਸ਼ਕਰਤਾ
ਸੰਦੀਪ ਬਰੇਟਾ (Sandeep Bareta) ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਇਸ ਬਾਰੇ ਫਰੀਦਕੋਟ ਪੁਲਿਸ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤ ਹੈ ਕਿ ਬੈਂਗਲੁਰੂ ਹਵਾਈ ਅੱਡੇ ਤੋਂ ਫੜਿਆ ਗਿਆ ਸਖ਼ਸ ਸੰਦੀਪ ਬਰੇਟਾ ਨਹੀਂ ਹੈ। ਪੰਜਾਬ ਪੁਲਿਸ ਨੇ ਟਵੀਟ ਕਰ ਸੰਦੀਪ ਬਰੇਟ ਦੀ ਗ੍ਰਿਫ਼ਤਾਰੀ ਦੀ ਗੱਲ ਕਹੀ ਸੀ। ਪਰ ਜਦੋਂ ਫਰੀਦਕੋਟ ਪੁਲਿਸ ਦੀ ਟੀਮ ਨੇ ਬੈਂਗਲੁਰੂ ਪਹੁੰਚ ਕੇ ਪੜਤਾਲ ਸ਼ੁਰੂ ਕੀਤੀ ਤਾਂ ਸਾਹਮਣੇ ਆਇਆ ਕਿ ਫੜਿਆ ਗਿਆ ਸ਼ਖਸ ਬਰਗਾੜੀ ਬੇਅਦਬੀ ਮਾਮਲੇ ਦਾ ਸਾਜਿਸ਼ਕਰਤਾ ਨਹੀਂ ਸੀ।
ਦਰਅਸਲ, ਪੰਜਾਬ ਪੁਲਿਸ ਵੱਲੋਂ ਬੀਤੇ ਕੱਲ੍ਹ ਟਵੀਟ ਕਰ ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਸੰਦੀਪ ਬਰੇਟਾ ਦੀ ਗ੍ਰਿਫਤਾਰੀ ਬਾਰੀ ਜਾਣਕਾਰੀ ਸਾਂਝੀ ਕੀਤੀ ਗਈ ਸੀ। ਪੁਲਿਸ ਨੇ ਦੱਸਿਆ ਸੀ ਕਿ ਸੰਦੀਪ ਬਰੇਟਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਦੱਸ ਦਈਏ ਕਿ 1 ਜੂਨ 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ‘ਚੋਂ ਪਵਿੱਤਰ ਗ੍ਰੰਥ ਦੀ ਬੇਅਦਬੀ ਹੋਈ। ਬੇਅਦਬੀ ਦੀਆਂ ਘਟਨਾਵਾਂ ਵਿੱਚ ਸੰਦੀਪ ਬਰੇਟਾ ਦਾ ਨਾਂ ਆਉਂਦਾ ਹੈ। ਅਦਾਲਤ ਨੇ ਬੇਅਦਬੀ ਮਾਮਲਿਆਂ ਵਿੱਚ ਸੰਦੀਪ ਬਰੇਟਾ ਅਤੇ ਕਮੇਟੀ ਦੇ ਦੋ ਹੋਰ ਮੈਂਬਰਾਂ ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਵੀ ਭਗੌੜਾ ਕਰਾਰ ਦਿੱਤਾ ਸੀ।
ਬਰਗਾੜੀ ਕਾਂਡ ਦੀ ਸਾਜਿਸ਼ਕਰਤਾ ਕੌਣ ?
ਬਰਗਾੜੀ ਬੇਅਦਬੀ ਕਾਂਡ ਲਈ ਗਠਿਤ ਐਸਆਈਟੀ ਦੀ
ਚਾਰਜਸ਼ੀਟ (Charge Sheet) ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬਰਗਾੜੀ ਬੇਅਦਬੀ ਕਾਂਡ ਦੀ ਸਾਜ਼ਿਸ਼ ਮਹਿੰਦਰਪਾਲ ਬਿੱਟੂ ਨਾਲ ਮਿਲ ਕੇ ਸੰਦੀਪ ਬਰੇਟਾ, ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੇ ਮਿਲ ਕੇ ਰਚੀ ਸੀ। ਐਸਆਈਟੀ ਮੁਤਾਬਕ ਬੇਅਦਬੀ ਦੀ ਘਟਨਾ ਤੋਂ ਪਹਿਲਾਂ ਡੇਰਾ ਸਿਰਸਾ ਦੇ ਅਹੁਦੇਦਾਰਾਂ ਨੇ ਸੰਪਰਦਾ ਦੇ ਆਗੂ ਬਲਜੀਤ ਸਿੰਘ ਦਾਦੂਵਾਲ ਨੂੰ ਮਾਰਨ ਦੀ ਸਾਜ਼ਿਸ਼ ਵੀ ਰਚੀ ਸੀ ਪਰ ਉਹ ਇਸ ਵਿੱਚ ਕਾਮਯਾਬ ਨਹੀਂ ਹੋ ਸਕੇ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ , ਲੇਟੇਸਟ ਵੇੱਬ ਸਟੋਰੀ , NRI ਨਿਊਜ਼ , ਮਨੋਰੰਜਨ ਦੀ ਖਬਰ , ਵਿਦੇਸ਼ ਦੀ ਬ੍ਰੇਕਿੰਗ ਨਿਊਜ਼ , ਪਾਕਿਸਤਾਨ ਦਾ ਹਰ ਅਪਡੇਟ , ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ