Beadbi Case: ਬੈਂਗਲੁਰੂ ਏਅਰਪੋਰਟ ਤੋਂ ਬਰਗਾੜੀ ਬੇਅਦਬੀ ਮਾਮਲੇ ਦਾ ਸਾਜਿਸ਼ਕਰਤਾ ਸੰਦੀਪ ਗ੍ਰਿਫਤਾਰ
ਸੰਦੀਪ ਬਰੇਟਾ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੇਅਦਬੀ ਦੀਆਂ ਤਿੰਨੋਂ ਘਟਨਾਵਾਂ ਵਿੱਚ ਬਰੇਟਾ ਬਰਗਾੜੀ ਦਾ ਨਾਂ ਆਉਂਦਾ ਹੈ। ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿੱਚ ਸੰਦੀਪ ਬਰੇਟਾ ਅਤੇ ਕਮੇਟੀ ਦੇ ਦੋ ਹੋਰ ਮੈਂਬਰਾਂ ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਵੀ ਭਗੌੜਾ ਕਰਾਰ ਦਿੱਤਾ ਸੀ।
Beadbi Case: ਫਰੀਦਕੋਟ ਵਿੱਚ 2015 ਦੇ ਬਰਗਾੜੀ ਬੇਅਦਬੀ (Bargari Beadbi ) ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੇਅਦਬੀ ਦੀਆਂ ਘਟਨਾਵਾਂ ਵਿੱਚ ਬਰੇਟਾ ਬਰਗਾੜੀ ਦਾ ਨਾਂ ਆਉਂਦਾ ਹੈ। ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿੱਚ ਸੰਦੀਪ ਬਰੇਟਾ ਅਤੇ ਕਮੇਟੀ ਦੇ ਦੋ ਹੋਰ ਮੈਂਬਰਾਂ ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਵੀ ਭਗੌੜਾ ਕਰਾਰ ਦਿੱਤਾ ਸੀ।
ਫ਼ਰੀਦਕੋਟ ਜ਼ਿਲ੍ਹੇ ਦੀ ਪੁਲਿਸ ਟੀਮ ਬੰਗਲੌਰ (Bangalore) ਈ ਰਵਾਨਾ ਹੋ ਗਈ ਹੈ। ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨੋਂ ਘਟਨਾਵਾਂ ਵਿੱਚ ਪੰਜਾਬ ਪੁਲਿਸ ਦੀ ਐਸਆਈਟੀ ਨੇ ਰਾਮ ਰਹੀਮ ਅਤੇ ਹੋਰ ਡੇਰਾ ਪੈਰੋਕਾਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ ਅਤੇ ਇਨ੍ਹੀਂ ਦਿਨੀਂ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ। ਪਰ ਸੁਪਰੀਮ ਕੋਰਟ ਨੇ ਦੋਸ਼ੀ ਡੇਰਾ ਪੈਰੋਕਾਰਾਂ ਦੀ ਪਟੀਸ਼ਨ ‘ਤੇ ਤਿੰਨੋਂ ਕੇਸ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੇ।


