AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੋਟਕਪੁਰਾ ਗੋਲੀਕਾਂਡ ਮਾਮਲੇ ‘ਚ ਕੋਰਟ ‘ਚ ਪੇਸ਼ ਹੋਏ ਸੁਖਬੀਰ ਬਾਦਲ, ਅਗਲੀ ਸੁਣਵਾਈ 16 ਸਤੰਬਰ ਨੂੰ, ਕੇਸ ‘ਚ ਕੁੱਲ 8 ਮੁਲਜ਼ਮ

ਸੁਖਬੀਰ ਬਾਦਲ ਕੋਟਕਪੁਰਾ ਗੋਲੀਕਾਂਡ ਮਾਮਲੇ ਨੂੰ ਅਦਾਲਤ ਵਿੱਚ ਪੇਸ਼ ਤੇ ਵਿਸ਼ੇਸ਼ ਜਾਂਚ ਟੀਮ ਨੇ ਇਸ ਮਾਮਲੇ ਵਿੱਚ ਕੁੱਲ 8 ਮੁਲਜ਼ਮ ਬਣਾਏ ਹਨ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਅਦਾਲਤ ਵਿੱਚ 2500 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਮੁੱਖ ਚਲਾਨ ਐਸਆਈਟੀ ਨੇ 24 ਫਰਵਰੀ 2024 ਨੂੰ ਪੇਸ਼ ਕੀਤਾ ਸੀ।

ਕੋਟਕਪੁਰਾ ਗੋਲੀਕਾਂਡ ਮਾਮਲੇ 'ਚ ਕੋਰਟ 'ਚ ਪੇਸ਼ ਹੋਏ ਸੁਖਬੀਰ ਬਾਦਲ, ਅਗਲੀ ਸੁਣਵਾਈ 16 ਸਤੰਬਰ ਨੂੰ, ਕੇਸ 'ਚ ਕੁੱਲ 8 ਮੁਲਜ਼ਮ
sukhjinder-sahota-faridkot
| Updated On: 02 Sep 2023 18:51 PM IST
Share

ਫਰੀਦਕੋਟ। ਸੁਖਬੀਰ ਬਾਦਲ ਕੋਟਕਪੁਰਾ ਗੋਲੀਕਾਂਡ ਮਾਮਲੇ ਨੂੰ ਲੈ ਕੇ ਫਰੀਦਕੋਟ (Faridkot) ਅਦਾਲਤ ਵਿੱਚ ਪੇਸ਼ ਹੋਏ ਤੇ ਵਿਸ਼ੇਸ਼ ਜਾਂਚ ਟੀਮ ਨੇ ਇਸ ਮਾਮਲੇ ਵਿੱਚ ਕੁੱਲ 8 ਮੁਲਜ਼ਮ ਬਣਾਏ ਹਨ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਅਦਾਲਤ ਵਿੱਚ 2500 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਮੁੱਖ ਚਲਾਨ ਐਸਆਈਟੀ ਨੇ 24 ਫਰਵਰੀ 2024 ਨੂੰ ਪੇਸ਼ ਕੀਤਾ ਸੀ।

ਪੰਜਾਬ ਦੇ ਮਸ਼ਹੂਰ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਸ਼ਨੀਵਾਰ ਦੁਪਹਿਰ ਅਦਾਲਤ ਵਿੱਚ ਪੇਸ਼ ਹੋਏ। ਸ਼ਨੀਵਾਰ ਨੂੰ ਅਦਾਲਤ ‘ਚ ਸੁਣਵਾਈ ਦੌਰਾਨ ਮਾਮਲੇ ਦਾ ਦੋਸ਼ੀ ਗੁਰਦੀਪ ਸਿੰਘ ਪੰਧੇਰ ਵੀ ਅਦਾਲਤ ‘ਚ ਪਹੁੰਚ ਗਿਆ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 16 ਸਤੰਬਰ ਨੂੰ ਹੋਵੇਗੀ।

2500 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਕੀਤਾ ਪੇਸ਼

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਐਸਆਈਟੀ ਵੱਲੋਂ ਸੋਮਵਾਰ ਅਦਾਲਤ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਸੀ। ਏਡੀਜੀਪੀ (ADGP) ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਅਦਾਲਤ ਵਿੱਚ 2500 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਮੁੱਖ ਚਲਾਨ ਐਸਆਈਟੀ ਨੇ 24 ਫਰਵਰੀ 2024 ਨੂੰ ਪੇਸ਼ ਕੀਤਾ ਸੀ। ਇਸ ਤੋਂ ਬਾਅਦ ਪਹਿਲਾ ਸਪਲੀਮੈਂਟਰੀ ਚਲਾਨ 25 ਅਪ੍ਰੈਲ ਨੂੰ ਪੇਸ਼ ਕੀਤਾ ਗਿਆ ਅਤੇ ਹੁਣ 28 ਅਗਸਤ ਨੂੰ ਦੂਜਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ। ਕੋਟਕਪੂਰਾ ਗੋਲੀ ਕਾਂਡ ਵਿੱਚ ਕੇਸ ਦਰਜ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7 ​​ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਿੱਤੀ ਗਈ ਸੀ।

ਤਤਕਾਲੀ ਆਈਜੀ ਪਰਮਰਾਜ ਉਮਰਨੰਗਲ ਵੀ ਹਨ ਸ਼ਾਮਿਲ

ਚਲਾਨ ਵਿੱਚ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀਨ ਸ. ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਨੂੰ ਮੁਲਜ਼ਮ ਬਣਾਇਆ ਗਿਆ ਹੈ। ਹਾਲਾਂਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਕਾਰਨ ਹੁਣ ਉਨ੍ਹਾਂ ‘ਤੇ ਖਾਨਾ ਦੋ ‘ਚ ਮੁਕੱਦਮਾ ਚੱਲ ਰਿਹਾ ਹੈ।

ਇਨ੍ਹਾਂ ਲੋਕਾਂ ‘ਤੇ ਲੱਗੇ ਸਨ ਗੰਭੀਰ ਇਲਜ਼ਾਮ

ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਇਸ ਘਟਨਾ ਦੇ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ। ਜਦਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਸਾਜ਼ਿਸ਼ ਨੂੰ ਅੰਜਾਮ ਦੇਣ ‘ਚ ਮਦਦ ਕਰਨ ਦਾ ਦੋਸ਼ ਹੈ। ਤਤਕਾਲੀ ਆਈਜੀ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ‘ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਦੋਸ਼ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...