ਸੁਖਬੀਰ ਬਾਦਲ ਦਾ ਫਰੀਦਕੋਟ ‘ਚ ਹੋਇਆ ਜੰਮਕੇ ਵਿਰੋਧ, SAD ਵਰਕਰਾਂ ‘ਤੇ ਲੱਗੇ ਲੋਕਾਂ ਨੂੰ ਕੁੱਟਣ ਦੇ ਇਲਜ਼ਾਮ
ਕੋਟਕਪੁਰਾ ਗੋਲੀਕਾਂਡ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ੀ ਭੁਗਤਣ ਗਏ ਹੋਏ ਸਨ ਪਰ ਜਿਵੇਂ ਉਹ ਪੇਸ਼ੀ ਭੁਗਤ ਕੇ ਵਾਪਸ ਆਏ ਤਾਂ ਲੋਕਾਂ ਨੇ ਉਨ੍ਹਾਂ ਦਾ ਪਿੰਡ ਦੀਪ ਸਿੰਘ ਵਾਲਾ ਵਿਖੇ ਜੰਮਕੇ ਵਿਰੋਧ ਕੀਤਾ। ਲੋਕਾਂ ਦਾ ਇਲਜ਼ਾਮ ਹੈ ਕਿ ਇਸ ਦੌਰਾਨ ਅਕਾਲੀ ਵਰਕਰਾਂ ਨੇ ਉਨ੍ਹਾਂ ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਜਿਸ ਵਿੱਚ ਦੋ ਲੋਕ ਜਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।
ਫਰੀਦਕੋਟ। ਫਰੀਦਕੋਟ ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪਿੰਡ ਦੀਪ ਸਿੰਘ ਵਾਲਾ ਪਹੁੰਚਣ ਤੇ ਜੰਮਕੇ ਵਿਰੋਧ ਹੋਇਆ। ਇਸ ਦੌਰਾਨ ਪਾਰਟੀ ਵਰਕਰਾਂ ਨੇ ਪ੍ਰਦਰਸ਼ਨ ਕਰ ਰਹੇ ਲੋਕਾਂ ਦੀ ਕੁੱਟਮਾਰ ਕੀਤੀ। ਲੋਕਾਂ ਨੇ ਇਲਜ਼ਾਮ ਹੈ ਕਿ ਅਕਾਲੀ ਵਰਕਰਾਂ ਨੇ ਉਨ੍ਹਾਂ ‘ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਜਿਸ ‘ਚ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਭਾਰਤੀ ਨੌਜਵਾਨ ਸਭਾ ਦੇ ਆਗੂ ਨੌਨਿਹਾਲ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਨੂੰ ਉਨ੍ਹਾਂ ਦੀ ਫਰੀਦਕੋਟ ਅਦਾਲਤ ਵਿੱਚ ਇੱਕ ਕੇਸ ਵਿੱਚ ਪੇਸ਼ੀ ਸੀ ਅਤੇ ਸੁਖਬੀਰ ਸਿੰਘ ਬਾਦਲ ਦੀ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਵਿੱਚ ਪੇਸ਼ੀ ਲਈ ਆਏ ਸਨ। ਪੁਲਿਸ (Police) ਨੇ ਬਿਨਾਂ ਵਜ੍ਹਾ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਸੁਖਬੀਰ ਸਿੰਘ ਬਾਦਲ ਪੇਸ਼ੀ ਤੋਂ ਬਾਅਦ ਜਿਵੇਂ ਹੀ ਵਾਪਸ ਆਏ ਤਾਂ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।
ਯੂਥ ਕੌਂਸਲ ਦੇ ਮੈਂਬਰ ਵਿਰੋਧ ਕਰਨ ਪਹੁੰਚੇ ਹੋਏ ਸਨ
ਨੌਨਿਹਾਲ ਸਿੰਘ ਨੇ ਦੱਸਿਆ ਕਿ ਸੁਖਬੀਰ ਬਾਦਲ (Sukhbir Badal) ਦਾ ਪਿੰਡ ਦੀਪ ਸਿੰਘ ਵਾਲਾ ਵਿੱਚ ਪ੍ਰੋਗਰਾਮ ਸੀ। ਇਸ ਦੇ ਮੱਦੇਨਜ਼ਰ ਨੌਜਵਾਨ ਸਭਾ ਦੇ ਮੈਂਬਰਾਂ ਵੱਲੋਂ ਬਾਦਲ ਦੇ ਕਾਫਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਾਫਲੇ ਦੇ ਵਾਹਨਾਂ ਨੂੰ ਉਨ੍ਹਾਂ ਉਪਰੋਂ ਭਜਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਉਨ੍ਹਾਂ ਦੇ ਲੋਕਾਂ ਦੀ ਕੁੱਟਮਾਰ ਕੀਤੀ ਗਈ।