AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Kotakpura Firing: ਕੋਟਕਪੂਰਾ ਗੋਲੀ ਕਾਂਡ ‘ਚ 2400 ਪੰਨਿਆਂ ਦੀ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

Supplementary Challan: ਸਪਲੀਮੈਂਟਰੀ ਚਾਲਾਨ ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਨਾਂ ਸ਼ਾਮਲ ਹਨ।

Kotakpura Firing:  ਕੋਟਕਪੂਰਾ ਗੋਲੀ ਕਾਂਡ 'ਚ 2400 ਪੰਨਿਆਂ ਦੀ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ
sukhjinder-sahota-faridkot
| Updated On: 25 Apr 2023 17:23 PM IST
Share
ਫਰੀਦਕੋਟ ਨਿਊਜ: ਕੋਟਕਪੂਰਾ ਗੋਲੀ ਕਾਂਡ (Kotakpura Firing Case) ਵਿੱਚ ਦਰਜ 2 ਐਫਆਈਆਰ, ਜਿਨ੍ਹਾਂ ਵਿੱਚ 129/18 ਅਤੇ 192/15 ਦੀ ਜਾਂਚ ਕਰ ਰਹੀ ਐਸਆਈਟੀ (SIT) ਨੇ ਅੱਜ ਕਰੀਬ 2400 ਪੰਨਿਆਂ ਦੀ ਸਪਲੀਮੈਂਟਰੀ ਚਾਰਜਸ਼ੀਟ (Supplementary Chargesheet) ਪੇਸ਼ ਕੀਤੀ ਹੈ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਹੇਠ ਬਣੀ ਇਸ ਐਸਆਈਟੀ ਵੱਲੋਂ ਦਾਖਲ ਚਾਰਜਸ਼ੀਟ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਨਾਂ ਸ਼ਾਮਲ ਹਨ। ਇਸ ਨੂੰ ਲੈ ਕੇ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਦਰਜ ਕੀਤੀਆਂ ਦੋਵੇਂ ਐਫਆਈਆਰਜ਼ ਵਿੱਚ ਨਵੇਂ ਤੱਥ ਸਾਹਮਣੇ ਆਏ ਹਨ। ਜਿਸ ਨੂੰ ਲੈ ਇੱਕ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ, ਜਿਸ ਦੇ ਕਰੀਬ 5-5 ਹਿੱਸੇ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕੋਈ ਨਵਾਂ ਮੁਲਜ਼ਮ ਨਹੀਂ ਬਣਾਇਆ ਗਿਆ ਹੈ, ਉਨ੍ਹਾਂ ਕਿਹਾ ਕਿ ਅਜੇ ਤਫਤੀਸ਼ ਜਾਰੀ ਹੈ, ਜਦੋਂ ਕਿ ਕੋਈ ਨਵਾਂ ਤੱਥ ਸਾਹਮਣੇ ਆਵੇਗਾ, ਉਸ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

ਪਹਿਲਾ 7000 ਪੰਨਿਆਂ ਦੀ ਦਾਖ਼ਲ ਹੋਈ ਸੀ ਚਾਰਜਸ਼ੀਟ

ਜਿਕਰਯੋਗ ਹੈ ਕਿ 14 ਅਕਤੂਬਰ 2015 ਨੂੰ ਕੋਟਕਪੁਰਾ ਵਿੱਚ ਵਾਪਰੇ ਗੋਲੀਕਾਂਡ ਮਾਮਲੇ ਵਿੱਚ ਹਾਈਕੋਰਟ ਦੇ ਹੁਕਮਾਂ ‘ਤੇ ਏਡੀਜੀਪੀ ਐਲਕੇ ਯਾਦਵ, ਆਈਜੀ ਰਾਕੇਸ਼ ਅਗਰਵਾਲ ਤੇ ਐਸਐਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਸੀ। ਇਸ ਮਾਮਲੇ ਵਿੱਚ ਫ਼ਰੀਦਕੋਟ ਅਦਾਲਤ ਵਿੱਚ ਐੱਸਆਈਟੀ (SIT) ਵੱਲੋਂ 7000 ਪੰਨਿਆਂ ਦੀ ਚਾਰਜਸ਼ੀਟ ਪੇਸ਼ ਕੀਤੀ ਗਈ ਸੀ, ਜਿਸ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਹੋਰ ਕਈਆਂ ਦੇ ਨਾਂ ਸ਼ਾਮਲ ਸਨ।। ਜਿਸ ਤੋਂ ਬਾਅਦ ਕੋਰਟ ਨੇ ਸਾਰੇ ਨਾਮਜਦ ਵਿਅਕਤੀਆਂ ਨੂੰ ਬੀਤੀ 23 ਮਾਰਚ ਨੂੰ ਕੋਰਟ ਵਿੱਚ ਹਾਜਰ ਰਹਿਣ ਦੇ ਸੰਮਨ ਜਾਰੀ ਕੀਤੇ ਗਏ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...