Kotakpura Firing: ਕੋਟਕਪੂਰਾ ਗੋਲੀ ਕਾਂਡ ‘ਚ 2400 ਪੰਨਿਆਂ ਦੀ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ
Supplementary Challan: ਸਪਲੀਮੈਂਟਰੀ ਚਾਲਾਨ ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਨਾਂ ਸ਼ਾਮਲ ਹਨ।
ਫਰੀਦਕੋਟ ਨਿਊਜ: ਕੋਟਕਪੂਰਾ ਗੋਲੀ ਕਾਂਡ (Kotakpura Firing Case) ਵਿੱਚ ਦਰਜ 2 ਐਫਆਈਆਰ, ਜਿਨ੍ਹਾਂ ਵਿੱਚ 129/18 ਅਤੇ 192/15 ਦੀ ਜਾਂਚ ਕਰ ਰਹੀ ਐਸਆਈਟੀ (SIT) ਨੇ ਅੱਜ ਕਰੀਬ 2400 ਪੰਨਿਆਂ ਦੀ ਸਪਲੀਮੈਂਟਰੀ ਚਾਰਜਸ਼ੀਟ (Supplementary Chargesheet) ਪੇਸ਼ ਕੀਤੀ ਹੈ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਹੇਠ ਬਣੀ ਇਸ ਐਸਆਈਟੀ ਵੱਲੋਂ ਦਾਖਲ ਚਾਰਜਸ਼ੀਟ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਨਾਂ ਸ਼ਾਮਲ ਹਨ।
ਇਸ ਨੂੰ ਲੈ ਕੇ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਦਰਜ ਕੀਤੀਆਂ ਦੋਵੇਂ ਐਫਆਈਆਰਜ਼ ਵਿੱਚ ਨਵੇਂ ਤੱਥ ਸਾਹਮਣੇ ਆਏ ਹਨ। ਜਿਸ ਨੂੰ ਲੈ ਇੱਕ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ, ਜਿਸ ਦੇ ਕਰੀਬ 5-5 ਹਿੱਸੇ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕੋਈ ਨਵਾਂ ਮੁਲਜ਼ਮ ਨਹੀਂ ਬਣਾਇਆ ਗਿਆ ਹੈ, ਉਨ੍ਹਾਂ ਕਿਹਾ ਕਿ ਅਜੇ ਤਫਤੀਸ਼ ਜਾਰੀ ਹੈ, ਜਦੋਂ ਕਿ ਕੋਈ ਨਵਾਂ ਤੱਥ ਸਾਹਮਣੇ ਆਵੇਗਾ, ਉਸ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਪਹਿਲਾ 7000 ਪੰਨਿਆਂ ਦੀ ਦਾਖ਼ਲ ਹੋਈ ਸੀ ਚਾਰਜਸ਼ੀਟ
ਜਿਕਰਯੋਗ ਹੈ ਕਿ 14 ਅਕਤੂਬਰ 2015 ਨੂੰ ਕੋਟਕਪੁਰਾ ਵਿੱਚ ਵਾਪਰੇ ਗੋਲੀਕਾਂਡ ਮਾਮਲੇ ਵਿੱਚ ਹਾਈਕੋਰਟ ਦੇ ਹੁਕਮਾਂ ‘ਤੇ ਏਡੀਜੀਪੀ ਐਲਕੇ ਯਾਦਵ, ਆਈਜੀ ਰਾਕੇਸ਼ ਅਗਰਵਾਲ ਤੇ ਐਸਐਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਸੀ। ਇਸ ਮਾਮਲੇ ਵਿੱਚ ਫ਼ਰੀਦਕੋਟ ਅਦਾਲਤ ਵਿੱਚ ਐੱਸਆਈਟੀ (SIT) ਵੱਲੋਂ 7000 ਪੰਨਿਆਂ ਦੀ ਚਾਰਜਸ਼ੀਟ ਪੇਸ਼ ਕੀਤੀ ਗਈ ਸੀ, ਜਿਸ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਹੋਰ ਕਈਆਂ ਦੇ ਨਾਂ ਸ਼ਾਮਲ ਸਨ।। ਜਿਸ ਤੋਂ ਬਾਅਦ ਕੋਰਟ ਨੇ ਸਾਰੇ ਨਾਮਜਦ ਵਿਅਕਤੀਆਂ ਨੂੰ ਬੀਤੀ 23 ਮਾਰਚ ਨੂੰ ਕੋਰਟ ਵਿੱਚ ਹਾਜਰ ਰਹਿਣ ਦੇ ਸੰਮਨ ਜਾਰੀ ਕੀਤੇ ਗਏ ਸਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ