Exploitation of Women: ਵਿਦੇਸ਼ਾਂ ਵਿੱਚ ਮਹਿਲਾਵਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਉਲੀਕੇਗੀ ਨੀਤੀ : ਡਾ. ਬਲਜੀਤ ਕੌਰ
ਕੁੱਝ ਏਜੰਟਾਂ ਵੱਲੋਂ ਸੂਬੇ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਗੈਰ ਕਾਨੂੰਨੀ ਢੰਗ ਨਾਲ ਭੇਜਣ ਦੇ ਮੰਤਵ ਨਾਲ ਨੌਕਰੀ ਦਾ ਝਾਂਸਾ ਦੇਣ ਅਤੇ ਗਲਤ ਬਿਆਨ ਬਾਜ਼ੀ ਕਰਕੇ ਉਨ੍ਹਾਂ ਨਾਲ ਕਈ ਤਰ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ। ਇਸ ਸਥਿਤੀ ਤੇ ਕਾਬੂ ਪਾਉਂਣ ਲਈ ਪੰਜਾਬ ਸਰਕਾਰ ਵੱਲੋਂ ਇਕ ਰਾਜ ਪੱਧਰੀ ਪਾਲਿਸੀ ਤਿਆਰ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

ਪੰਜਾਬ ਨਿਊਜ। ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਭੇਜ ਕਿ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਸਬੰਧੀ ਮਹਿਲਾਵਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਪੰਜਾਬ ਸਰਕਾਰ (Punjab Govt) ਵੱਲੋਂ ਰਾਜ ਪੱਧਰੀ ਪਾਲਿਸੀ ਉਲੀਕਣ ਲਈ ਪੀੜਿਤਾਂ ਨਾਲ ਜਲੰਧਰ ਵਿਖੇ 11 ਜੂਨ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ.ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਵਿਚਾਰ ਚਰਚਾ ਕੀਤੀ ਜਾਵੇਗੀ।
ਵਧੇਰੇ ਜਾਣਕਾਰੀ ਦਿੰਦਿਆ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ.ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਪੰਜਾਬ ਦੀਆਂ ਮਹਿਲਾਵਾਂ ਜੋ ਵਿਦੇਸ਼ਾਂ ਵਿਚ ਜਾਣ ਦੀਆਂ ਇੱਛੁੱਕ ਹਨ, ਉਥੇ ਵੱਸੀਆਂ ਹੋਈਆਂ ਹਨ ਜਾਂ ਵਾਪਸ ਆ ਚੁੱਕੀਆ ਹਨ ਦੇ ਹੱਕਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਧਿਆਨ ਦਿੱਤਾ ਜਾ ਰਿਹਾ ਹੈ।