Punjab Flood: ਫਰੀਦਕੋਟ ‘ਚ ਬਰਸਾਤ ਦਾ ਕਹਿਰ, ਮਕਾਨ ਦੀ ਛੱਤ ਡਿਗਣ ਕਾਰਨ ਗਰਭਵਤੀ ਮਹਿਲਾ ਸਣੇ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, ਇੱਕ ਲੜਕੀ ਜ਼ਖਮੀ
ਫ਼ਰੀਦਕੋਟ ਜ਼ਿਲ੍ਹੇ ਦੇ ਕਸਬਾ ਕੋਟਕਪੂਰਾ ਵਿੱਚ ਬੁੱਧਵਾਰ ਤੜਕੇ ਕਰੀਬ 4 ਵਜੇ ਇੱਕ ਘਰ ਦੀ ਛੱਤ ਡਿੱਗਣ ਕਾਰਨ ਇੱਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮਲਬੇ ਹੇਠ ਦੱਬ ਕੇ ਇਕ ਲੜਕੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਮ੍ਰਿਤਕਾਂ ਵਿੱਚ ਇੱਕ ਗਰਭਵਤੀ ਔਰਤ ਵੀ ਸ਼ਾਮਲ ਹੈ।
ਫਰੀਦਕੋਟ। ਪੂਰੇ ਪੰਜਾਬ ਵਿੱਚ ਬਰਸਾਤ ਨਾਲ ਆਏ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਕਈ ਲੋਕਾਂ ਦੀ ਮੌਤ ਹੋ ਗਈ। ਏਸੇ ਤਰ੍ਹਾਂ ਫਰੀਦਕੋਟ (Faridkot) ਦੇ ਕੋਟਕਪੂਰਾ ਵਿੱਚ ਬੁੱਧਵਾਰ ਤੜਕੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਕ ਘਰ ਦੀ ਛੱਤ ਡਿੱਗ ਗਈ। ਘਰ ਵਿੱਚ ਸੁੱਤੇ ਪਏ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਜਦਕਿ ਇੱਕ ਜ਼ਖਮੀ ਹੈ। ਹਾਦਸੇ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਇਹ ਹਾਦਸਾ ਮੀਂਹ ਕਾਰਨ ਵਾਪਰਿਆ।
ਜਾਣਕਾਰੀ ਅਨੁਸਾਰ ਫ਼ਰੀਦਕੋਟ ਜ਼ਿਲ੍ਹੇ ਦੇ ਕਸਬਾ ਕੋਟਕਪੂਰਾ (Kotakpura) ਵਿੱਚ ਬੁੱਧਵਾਰ ਤੜਕੇ 4 ਵਜੇ ਦੇ ਕਰੀਬ ਇੱਕ ਘਰ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮਲਬੇ ਹੇਠ ਦੱਬ ਕੇ ਇਕ ਲੜਕੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਮ੍ਰਿਤਕਾਂ ਵਿੱਚ ਇੱਕ ਗਰਭਵਤੀ ਔਰਤ ਵੀ ਸ਼ਾਮਲ ਹੈ।
ਮਰਨ ਵਾਲਿਆਂ ਵਿੱਚ ਗੁਰਪ੍ਰੀਤ ਸਿੰਘ, ਉਸ ਦੀ ਸੱਤ ਮਹੀਨਿਆਂ ਦੀ ਗਰਭਵਤੀ ਪਤਨੀ ਕਰਮਜੀਤ ਕੌਰ ਅਤੇ ਚਾਰ ਸਾਲਾ ਪੁੱਤਰ ਗੈਵੀ ਸ਼ਾਮਲ ਹਨ। ਜਦੋਂ ਕਿ ਉਸ ਦੇ ਘਰ ਸੁੱਤੀ ਪਈ ਉਸ ਦੇ ਗੁਆਂਢ ਦੀ 15 ਸਾਲਾ ਲੜਕੀ ਮਨੀਸ਼ਾ ਜ਼ਖ਼ਮੀ ਹੋ ਗਈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ