ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ, 47.3 ਕਿਲੋ ਹੈਰੋਇਨ ਤੇ ਹਥਿਆਰਾਂ ਸਮੇਤ 4 ਮੁਲਜ਼ਮ ਕਾਬੂ
ਪੁਲਿਸ ਦੀ ਮੁੱਢਲੀ ਜਾਂਚ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇੱਕ ਅਜਿਹੇ ਨੈੱਟਵਰਕ ਨਾਲ ਜੁੜੇ ਹੋਏ ਹਨ, ਜੋ ਸਰਹੱਦ ਪਾਰੋਂ ਪੰਜਾਬ 'ਚ ਹੈਰੋਇਨ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨਾਲ ਕਥਿਤ ਤੌਰ 'ਤੇ ਜੁੜਿਆ ਹੋਇਆ ਹੈ।
ਫਰੀਦਕੋਟ ਪੁਲਿਸ ਨੇ ਸਰਹੱਦ ਪਾਰੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ‘ਚੋਂ 47.3 ਕਿਲੋਗ੍ਰਾਮ ਹੈਰੋਇਨ, .30 ਬੋਰ ਦੇ ਤਿੰਨ ਪਿਸਤੌਲ, ਤਿੰਨ ਮੈਗਜ਼ੀਨ ਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਕੁਸ਼ ਵਾਸੀ ਘੁਬਾਇਆ, ਫਿਰੋਜ਼ਪੁਰ, ਮੰਗਲ ਸਿੰਘ ਵਾਸੀ ਪੰਜੇ ਕੇ ਉੱਤਾਰ, ਫਿਰੋਜ਼ਪੁਰ, ਸਚਿਨ ਉਰਫ਼ ਸੰਜੂ ਵਾਸੀ ਪਰਭਾਤ ਸਿੰਘ ਵਾਲਾ, ਫਿਰੋਜ਼ਪੁਰ, ਅਤੇ ਅਨਮੋਲ ਸਿੰਘ ਵਾਸੀ ਲਾਮੋਚੜ ਖੁਰਦ, ਫਿਰੋਜ਼ਪੁਰ ਵਜੋਂ ਹੋਈ ਹੈ।
ਵੱਡੀ ਮਾਤਰਾ ‘ਚ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਤਸਕਰੀ ਦੀਆਂ ਵਾਰਦਾਤਾਂ ‘ਚ ਵਰਤੀਆਂ ਜਾ ਰਹੀਆਂ ਦੋ ਗੱਡੀਆਂ- ਹੌਂਡਾ ਸਿਟੀ ਤੇ ਹੁੰਡਈ ਔਰਾ ਵੀ ਕਬਜ਼ੇ’ਚ ਲੈ ਲਈਆਂ ਹਨ।
SSP ਗੁਰਬੰਸ ਸਿੰਘ ਬੈੰਸ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਹੈਰੋਇਨ ਤੇ ਨਾਜਾਇਜ਼ ਹਥਿਆਰਾਂ ਦੀ ਸਰਹੱਦ ਪਾਰੋਂ ਸੂਬੇ ਵਿੱਚ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਤੇ ਇਸ ਦੇ ਫਾਰਵਰਡ ਅਤੇ ਬੈਕਵਰਡ ਲਿੰਕੇਜ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਬਾਬਾ ਫਰੀਦ ਆਗਮਨ ਪੁਰਬ ਦੇ ਮੱਦੇਨਜ਼ਰ ਕੀਤੀ ਜਾ ਰਹੀ ਵਿਸ਼ੇਸ਼ ਨਾਕਾਬੰਦੀ ਦੌਰਾਨ, ਸ਼ਨੀਵਾਰ ਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਸੀਆਈਏ ਫਰੀਦਕੋਟ ਦੀ ਟੀਮ ਨੇ ਇੱਕ ਹੌਂਡਾ ਸਿਟੀ ਕਾਰ ਨੂੰ ਰੋਕਿਆ।ਪੁਲਿਸ ਟੀਮ ਨੇ ਕਾਰ ‘ਚ ਸਵਾਰ ਚਾਰੋਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ 47.3 ਕਿਲੋਗ੍ਰਾਮ ਹੈਰੋਇਨ, ਨਾਜਾਇਜ਼ ਹਥਿਆਰ ਤੇ ਗੋਲਾ-ਬਾਰੂਦ ਬਰਾਮਦ ਕੀਤਾ।
ਐੱਸਐੱਸਪੀ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਸਰਹੱਦੀ ਇਲਾਕਿਆਂ ‘ਚ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀਆਂ ਗਈਆਂ ਹੈਰੋਇਨ ਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ ਤੇ ਬਾਅਦ ‘ਚ ਉਨ੍ਹਾਂ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਅੱਗੇ ਸਪਲਾਈ ਕਰਦਾ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐੱਫਆਈਆਰ ਨੰਬਰ 187 ਮਿਤੀ 20-09-2026, ਧਾਰਾ 21(c) ਐਨਡੀਪੀਐਸ ਐਕਟ ਤੇ ਆਰਮਜ਼ ਐਕਟ ਦੀਆਂ ਧਾਰਾਵਾਂ 25(6) ਤੇ 25(7) ਤਹਿਤ ਥਾਣਾ ਸਾਦਿਕ, ਜ਼ਿਲ੍ਹਾ ਫਰੀਦਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।.In a major breakthrough, @FaridkotPolice busts a cross-border heroin smuggling network, apprehends 4 operatives and recovers 47.3 kg heroin, 3 pistols, 3 magazines, 15 cartridges and 2 vehicles.
Preliminary investigation reveals that the arrested accused are linked to a network pic.twitter.com/Xw9fzRRWGs — DGP Punjab Police (@DGPPunjabPolice) September 20, 2026ਇਹ ਵੀ ਪੜ੍ਹੋ
Follow Us


