AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਵਿਆਹ ਸਮਾਗਮ ਦੌਰਾਨ ਪੁਲਿਸ ਨੇ ਚੁੱਕਿਆ ਕੁੜੀ ਦਾ ਧਰਮ ਪਿਤਾ, ਟ੍ਰਾਂਸਫਾਰਮਰ ਤੇ ਮੋਟਰਾਂ ਚੋਰੀ ਦੇ ਮਾਮਲੇ ‘ਚ ਸੀ ਲੋੜੀਂਦਾ

ਇਸ ਮਾਮਲੇ 'ਚ ਥਾਣਾ ਗਿੱਦੜਬਾਹਾ ਦੇ ਥਾਣਾ ਮੁਖੀ ਪਰਵਿੰਦਰ ਸਿੰਘ ਨੇ ਕਿਹਾ ਕਿ ਗਰੀਬ ਸਿੰਘ ਉਰਫ਼ ਰਾਜੂ ਨਾਮਕ ਵਿਅਕਤੀ ਦੇ ਖਿਲਾਫ਼ ਥਾਣਾ ਗਿੱਦੜਬਾਹਾ 'ਚ ਟ੍ਰਾਂਸਫਾਰਮਰ ਤੇ ਮੋਟਰਾਂ ਚੋਰੀ ਦੇ ਮਾਮਲੇ 'ਚ ਐਫਆਈਆਰ ਦਰਜ਼ ਹੈ, ਜੋ ਗਿਰੋਹ ਦੇ ਰੂਪ 'ਚ ਕੰਮ ਕਰਦੇ ਹਨ ਤੇ ਇਸ ਗਿਰੋਹ ਦੇ ਪੰਜ ਵਿਅਕਤੀ ਪਹਿਲਾਂ ਕਾਬੂ ਕਰ ਚੁੱਕੇ ਹਾਂ

ਵਿਆਹ ਸਮਾਗਮ ਦੌਰਾਨ ਪੁਲਿਸ ਨੇ ਚੁੱਕਿਆ ਕੁੜੀ ਦਾ ਧਰਮ ਪਿਤਾ, ਟ੍ਰਾਂਸਫਾਰਮਰ ਤੇ ਮੋਟਰਾਂ ਚੋਰੀ ਦੇ ਮਾਮਲੇ 'ਚ ਸੀ ਲੋੜੀਂਦਾ
ਚੱਲਦੇ ਵਿਆਹ ਸਮਾਗਮ ‘ਚ ਅਨੰਦ ਕਾਰਜਾਂ ਦੌਰਾਨ ਪੁਲਿਸ ਨੇ ਚੁੱਕਿਆ ਕੁੜੀ ਦਾ ਪਿਓ, ਟ੍ਰਾਂਸਫਾਰਮਰ ਤੇ ਮੋਟਰਾਂ ਚੋਰੀ ਦੇ ਮਾਮਲੇ ‘ਚ ਸੀ ਲੋੜੀਂਦਾ
sukhjinder-sahota-faridkot
| Updated On: 20 Aug 2026 11:01 AM IST
Share

ਫਰੀਦਕੋਟ ਦੇ ਪਿੰਡ ਸੰਧਵਾਂ ‘ਚ ਉਸ ਵੇਲੇ ਹਾਈ ਵੋਲਟੇਜ਼ ਡਰਾਮਾ ਦੇਖਣ ਨੂੰ ਮਿਲਿਆ, ਜਦੋਂ ਇੱਕ ਵਿਆਹ ਸਮਾਗਮ ‘ਚ ਰੰਗ ਵਿੱਚ ਭੰਗ ਪੈ ਗਿਆ। ਪੁਲਿਸ ਵੱਲੋਂ ਆਨੰਦ ਕਾਰਜਾਂ ਦੇ ਦੌਰਾਨ ਲੜਕੀ ਦੇ ਪਿਤਾ ਨੂੰ ਚੁੱਕ ਕੇ ਆਪਣੀ ਗੱਡੀ ਵਿੱਚ ਨਾਲ ਲਿਜਾਇਆ ਗਿਆ। ਹਾਲਾਂਕਿ, ਇਸ ਗ੍ਰਿਫ਼ਤਾਰੀ ਮੌਕੇ ਕਾਫੀ ਹੰਗਾਮਾ ਵੀ ਹੋਇਆ, ਜਿੱਥੇ ਪਰਿਵਾਰਕ ਮੈਂਬਰਾਂ ਤੇ ਪੁਲਿਸ ‘ਚ ਧੱਕਾ-ਮੁੱਕੀ ਵੀ ਹੋਈ ਅਤੇ ਗ੍ਰਿਫ਼ਤਾਰੀ ਦੇ ਵਿਰੋਧ ‘ਚ ਇੱਕ ਵਿਅਕਤੀ ਪੁਲਿਸ ਦੀ ਗੱਡੀ ਅੱਗੇ ਲੇਟ ਗਿਆ, ਜਿਸ ਨੂੰ ਕੇ ਪਾਸੇ ਕਰ ਪੁਲਿਸ ਮੁਲਜ਼ਮ ਨੂੰ ਲੈ ਕੇ ਨਿਕਲ ਗਈ।

ਲੜਕੀ ਦੇ ਭਰਾ ਨੇ ਲਗਾਏ ਇਲਜ਼ਾਮ

ਇਸ ਮੌਕੇ ਲੜਕੀ ਦੇ ਭਰਾ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਭੈਣ ਦਾ ਵਿਆਹ ਸੀ ਤੇ ਅਨੰਦ ਕਾਰਜ ਹੋ ਰਹੇ ਸਨ ਕਿ ਉਸੇ ਵੇਲੇ ਆਪਣੇ ਆਪ ਨੂੰ ਗਿੱਦੜਬਾਹਾ ਦੀ ਪੁਲਿਸ ਦੇ ਮੁਲਾਜ਼ਮ ਦੱਸਣ ਵਾਲੇ ਕਰਮਚਾਰੀ, ਜਿਨ੍ਹਾਂ ਨੇ ਸਿਵਲ ਕੱਪੜੇ ਪਾਏ ਹੋਏ ਸਨ, ਜਬਰੀ ਉਨ੍ਹਾਂ ਦੇ ਪਿਤਾ ਨੂੰ ਟ੍ਰਾਂਸਫਾਰਮਰ ਤੇ ਮੋਟਰਾਂ ਚੋਰੀ ਦੇ ਮਾਮਲੇ ‘ਚ ਸ਼ਾਮਲ ਦੱਸ ਕੇ ਆਪਣੇ ਨਾਲ ਲੈ ਗਏ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪਹਿਲਾਂ ਉਨ੍ਹਾਂ ਦੇ ਪਿਤਾ ਦਾ ਨਾਮ ਚੋਰੀ ਮਾਮਲੇ ‘ਚ ਆਇਆ ਸੀ, ਪਰ ਉਹ ਹੁਣ ਇਹ ਸਾਰੇ ਮਾੜੇ ਕੰਮ ਛੱਡ ਚੁੱਕੇ ਸਨ, ਪਰ ਪੁਲਿਸ ਧੱਕੇ ਨਾਲ ਉਨ੍ਹਾਂ ਨੂੰ ਹੋਰ ਮਾਮਲੇ ‘ਚ ਫਸਾ ਰਹੀ ਹੈ।

ਪੁਲਿਸ ਨੇ ਦੱਸੀ ਗ੍ਰਿਫ਼ਤਾਰੀ ਪਿੱਛੇ ਦੀ ਕਹਾਣੀ, ਕੁੜੀ ਦਾ ਧਰਮੀ ਪਿਤਾ ਸੀ ਸ਼ਖ਼ਸ

ਇਸ ਮਾਮਲੇ ‘ਚ ਥਾਣਾ ਗਿੱਦੜਬਾਹਾ ਦੇ ਥਾਣਾ ਮੁਖੀ ਪਰਵਿੰਦਰ ਸਿੰਘ ਨੇ ਕਿਹਾ ਕਿ ਗਰੀਬ ਸਿੰਘ ਉਰਫ਼ ਰਾਜੂ ਨਾਮਕ ਵਿਅਕਤੀ ਦੇ ਖਿਲਾਫ਼ ਥਾਣਾ ਗਿੱਦੜਬਾਹਾ ‘ਚ ਟ੍ਰਾਂਸਫਾਰਮਰ ਤੇ ਮੋਟਰਾਂ ਚੋਰੀ ਦੇ ਮਾਮਲੇ ‘ਚ ਐਫਆਈਆਰ ਦਰਜ਼ ਹੈ, ਜੋ ਗਿਰੋਹ ਦੇ ਰੂਪ ‘ਚ ਕੰਮ ਕਰਦੇ ਹਨ ਤੇ ਇਸ ਗਿਰੋਹ ਦੇ ਪੰਜ ਵਿਅਕਤੀ ਪਹਿਲਾਂ ਕਾਬੂ ਕਰ ਚੁੱਕੇ ਹਾਂ । ਉਨ੍ਹਾਂ ਕਿਹਾ ਕ ਅੱਜ ਸੂਚਨਾ ਮਿਲੀ ਸੀ ਕਿ ਇਹ ਪਿੰਡ ਸੰਧਵਾਂ ‘ਚ ਇੱਕ ਵਿਆਹ ਸਮਾਗਮ ‘ਚ ਸ਼ਾਮਲ ਹੋਣ ਆਇਆ ਹੈ, ਜਿੱਥੇ ਸਾਡੀ ਟੀਮ ਜਿਸ ‘ਚ ਕੁਝ ਸਿਵਲ ਵਰਦੀ ‘ਚ ਸਨ ਤੇ ਕੁਝ ਵਰਦੀ ‘ਚ ਮੁਲਾਜ਼ਮ ਸਨ, ਉਨ੍ਹਾਂ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਹ ਲੜਕੀ ਦਾ ਅਸਲ ਪਿਤਾ ਨਹੀਂ, ਬਲਕਿ ਧਰਮ ਦਾ ਪਿਤਾ ਬਣਿਆ ਹੋਇਆ ਹੈ। ਉਨ੍ਹਾਂ ਕੁੱਟਮਾਰ ਦੇ ਇਲਜ਼ਾਮਾਂ ਨੂੰ ਨਕਾਰਦੇ ਕਿਹਾ ਕਿ ਸਾਡੇ ਵੱਲੋਂ ਕੋਈ ਕੁੱਟਮਾਰ ਨਹੀਂ ਕੀਤੀ ਗਈ, ਉਲਟਾ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਹੱਥੋਪਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਫਿਲਹਾਲ ਉਸ ਦੀ ਗ੍ਰਿਫ਼ਤਾਰੀ ਕੋਟਕਪੂਰਾ ਥਾਣਾ ‘ਚ ਪਾਈ ਜਾ ਚੁੱਕੀ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...