ਫ਼ਰੀਦਕੋਟ ‘ਚ ਪੁਲਿਸ ਦਾ ਵੱਡਾ ਐਕਸ਼ਨ, ਨਸ਼ੇ ਦੇ ਹੌਟ-ਸਪੌਟ ਇਲਾਕਿਆਂ ‘ਚ ਮਾਰਿਆ ਛਾਪਾ; ਹਿਰਾਸਤ ‘ਚ ਲਏ ਕਈ ਲੋਕ

Updated On: 

09 May 2026 16:15 PM IST

ਫ਼ਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ 'ਯੁੱਧ ਨਸ਼ੇ ਦੇ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਸ਼ਨੀਵਾਰ ਨੂੰ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਨੇ ਜ਼ਿਲ੍ਹੇ ਦੇ ਉਨ੍ਹਾਂ ਇਲਾਕਿਆਂ ਵਿੱਚ ਵਿਸ਼ੇਸ਼ 'ਕਾਸੋ' (CASO) ਸਰਚ ਆਪ੍ਰੇਸ਼ਨ ਚਲਾਇਆ, ਜੋ ਨਸ਼ੇ ਦੇ ਹੌਟ-ਸਪੌਟ ਵਜੋਂ ਜਾਣੇ ਜਾਂਦੇ ਹਨ।

ਫ਼ਰੀਦਕੋਟ ਚ ਪੁਲਿਸ ਦਾ ਵੱਡਾ ਐਕਸ਼ਨ, ਨਸ਼ੇ ਦੇ ਹੌਟ-ਸਪੌਟ ਇਲਾਕਿਆਂ ਚ ਮਾਰਿਆ ਛਾਪਾ; ਹਿਰਾਸਤ ਚ ਲਏ ਕਈ ਲੋਕ

ਫ਼ਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ ‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਸ਼ਨੀਵਾਰ ਨੂੰ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਨੇ ਜ਼ਿਲ੍ਹੇ ਦੇ ਉਨ੍ਹਾਂ ਇਲਾਕਿਆਂ ਵਿੱਚ ਵਿਸ਼ੇਸ਼ ‘ਕਾਸੋ’ (CASO) ਸਰਚ ਆਪ੍ਰੇਸ਼ਨ ਚਲਾਇਆ, ਜੋ ਨਸ਼ੇ ਦੇ ਹੌਟ-ਸਪੌਟ ਵਜੋਂ ਜਾਣੇ ਜਾਂਦੇ ਹਨ। ਇਸ ਮੁਹਿੰਮ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਅਚਾਨਕ ਤਲਾਸ਼ੀ ਲਈ ਗਈ।

ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਘੁੰਮ ਰਹੇ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ। ਇਸ ਸਰਚ ਆਪ੍ਰੇਸ਼ਨ ਦੀ ਅਗਵਾਈ ਕਰ ਰਹੇ ਡੀ.ਐਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਸਮੇਂ-ਸਮੇਂ ‘ਤੇ ਅਜਿਹੀਆਂ ਮੁਹਿੰਮਾਂ ਚਲਾਉਂਦਾ ਰਹਿੰਦਾ ਹੈ ਤਾਂ ਜੋ ਸਮਾਜ ਨੂੰ ਇਸ ਕੋੜ੍ਹ ਤੋਂ ਮੁਕਤ ਕੀਤਾ ਜਾ ਸਕੇ।

ਕਈ ਬਸਤੀਆਂ ਅਤੇ ਪੇਂਡੂ ਖੇਤਰਾਂ ਵਿੱਚ ਚੈਕਿੰਗ

ਪੁਲਿਸ ਅਨੁਸਾਰ ਇਹ ਸਰਚ ਅਭਿਆਨ ਫ਼ਰੀਦਕੋਟ ਦੀ ਬਾਜ਼ੀਗਰ ਬਸਤੀ, ਅੰਬੇਡਕਰ ਨਗਰ, ਜੋਤੀ ਰਾਮ ਕਲੋਨੀ ਸਮੇਤ ਕਈ ਹੋਰ ਪ੍ਰਮੁੱਖ ਬਸਤੀਆਂ ਅਤੇ ਵੱਖ-ਵੱਖ ਪੇਂਡੂ ਖੇਤਰਾਂ ਵਿੱਚ ਚਲਾਇਆ ਗਿਆ। ਇਸ ਕਾਰਵਾਈ ਦਾ ਮੁੱਖ ਮਕਸਦ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ‘ਤੇ ਸਖ਼ਤੀ ਨਾਲ ਰੋਕ ਲਗਾਉਣਾ ਅਤੇ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨਾ ਹੈ।

ਹਿਰਾਸਤ ‘ਚ ਲਏ ਗਏ ਸ਼ੱਕੀ ਲੋਕ

ਡੀ.ਐਸ.ਪੀ. ਤਰਲੋਚਨ ਸਿੰਘ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੂਰੇ ਆਪ੍ਰੇਸ਼ਨ ਦੌਰਾਨ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਵੀ ਪੁਲਿਸ ਵੱਲੋਂ ਇਸ ਤਰ੍ਹਾਂ ਦੇ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਟੀਚਾ ਨਸ਼ੇ ਦੀ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨਾ ਹੈ ਅਤੇ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Follow Us