ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣ ‘ਤੇ ਸਿੱਖ ਆਗੂ ਨਾਰਾਜ਼, ਫਰੀਦਕੋਟ ‘ਚ ਲਗਾਇਆ ਧਰਨਾ – Punjabi News

ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣ ‘ਤੇ ਸਿੱਖ ਆਗੂ ਨਾਰਾਜ਼, ਫਰੀਦਕੋਟ ‘ਚ ਲਗਾਇਆ ਧਰਨਾ

Updated On: 

01 Sep 2024 23:08 PM

ਸਿੱਖ ਆਗੂਆਂ ਨੇ ਮੰਗ ਕੀਤੀ ਹੈ ਕਿ ਸਰਕਾਰ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਮੁੜ ਤੋਂ ਫਰੀਦਕੋਟ ਅਦਾਲਤ 'ਚ ਕਰਵਾਈ ਜਾਵੇ।ਸਰਕਾਰ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਨਾਲ ਜੁੜੇ 295ਏ ਦੇ ਮੁਕ਼ਦਮਿਆਂ ਵਿਚ ਡੇਰਾ ਮੁਖੀ ਖਿਲਾਫ ਕਾਰਵਾਈ ਲਈ ਮਨਜ਼ੂਰੀ ਦਿੱਤੀ ਜਾਵੇ।ਨਾਲ ਹੀ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਐਲਾਨਣ ਨਾਲ ਅਸੀਂ ਸਹਿਮਤ ਨਹੀਂ।

ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਤੇ ਸਿੱਖ ਆਗੂ ਨਾਰਾਜ਼, ਫਰੀਦਕੋਟ ਚ ਲਗਾਇਆ ਧਰਨਾ
Follow Us On

Faridkot Protest: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪਹਿਲੇ ਪ੍ਰਕਾਸ਼ ਪੁਰਬ ਵਾਲੇ ਦਿਨ ਰੱਖੇ ਗਏ ਇਸ ਸਮਾਗਮ ਦੇ ਦੌਰਾਨ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਰੋਜ਼ ਜਤਾਇਆ ਹੈ। ਸਿੱਖ ਆਗੂਆਂ ਨੇ ਕਿਹਾ ਹੈ ਕਿ ਘਟਨਾਵਾਂ ਦੇ 9 ਸਾਲ ਬੀਤਣ ਦੇ ਬਾਵਜੂਦ ਅਜੇ ਤੱਕ ਮੁੱਖ ਮੁਲਜ਼ਮਾਂ ਦੇ ਖਿਲਾਫ਼ ਕਾਰਵਾਈ ਨਹੀਂ ਕੀਤੀ ਗਈ। ਉਲਟਾ ਉਹਨਾਂ ਦੀ ਪੁਸਤ ਪਨਾਹੀ ਕੀਤੀ ਜਾ ਰਹੀ ਹੈ।

ਸਿੱਖ ਆਗੂਆਂ ਨੇ ਮੰਗ ਕੀਤੀ ਹੈ ਕਿ ਸਰਕਾਰ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਮੁੜ ਤੋਂ ਫਰੀਦਕੋਟ ਅਦਾਲਤ ‘ਚ ਕਰਵਾਈ ਜਾਵੇ।ਸਰਕਾਰ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਨਾਲ ਜੁੜੇ 295ਏ ਦੇ ਮੁਕ਼ਦਮਿਆਂ ਵਿਚ ਡੇਰਾ ਮੁਖੀ ਖਿਲਾਫ ਕਾਰਵਾਈ ਲਈ ਮਨਜ਼ੂਰੀ ਦਿੱਤੀ ਜਾਵੇ।ਨਾਲ ਹੀ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਐਲਾਨਣ ਨਾਲ ਅਸੀਂ ਸਹਿਮਤ ਨਹੀਂ। ਜਿਹੜੇ ਜਥੇਦਾਰਾਂ ਨੇ ਉਸ ਨੂੰ ਤਨਖਾਹੀਆ ਐਲਾਨਿਆ ਉਹ ਉਸੇ ਦੀ ਬਗਲ ਵਿਚੋਂ ਨਿਕਲੇ ਹਨ।

ਸਿੱਖ ਆਗੂਆਂ ਨੇ ਕਿਹਾ ਕਿ ਅੱਜ ਦਾ ਇਹ ਪ੍ਰਦਰਸ਼ਨ ਸੰਕੇਤਿਕ ਹੈ ਤੇ ਜੇਕਰ ਸਰਕਾਰ ਨੇ ਆਉਣ ਵਾਲੇ ਦਿਨਾਂ ਦੇ ਵਿੱਚ ਠੋਸ ਕਦਮ ਨਾ ਚੁੱਕੇ ਤਾਂ ਮੁੜ ਤੋਂ ਇੰਨਾ ਘਟਨਾਵਾਂ ਨੂੰ ਲੈ ਕੇ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ‘ਚ ਬਹਿਬਲ ਗੋਲੀਕਾਂਡ ਦੀ ਘਟਨਾ ਵਿੱਚ ਜਾਨ ਗਵਾਉਣ ਵਾਲੇ ਭਾਈ ਕਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਸਰਾਵਾਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਿਲ ਹੋਏ। ਇਸ ਪ੍ਰਦਰਸ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਵੱਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ: ਪੰਜਾਬ ਚ ਅੱਜ ਰਾਤ ਤੋਂ ਪੈ ਸਕਦਾ ਹੈ ਮੀਂਹ, ਜਾਣੋ ਜ਼ਿਲ੍ਹਿਆਂ ਚ ਹਨ ਅਲਰਟ

2015 ਚ ਹੋਇਆ ਸੀ ਬਰਗਾੜੀ ਕਾਂਡ

ਕੋਟਕਪੂਰਾ ਦੇ ਮੁੱਖ ਚੌਂਕ ਵਿੱਚ ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਅਤੇ ਉਸ ਨਾਲ ਜੁੜੀਆਂ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀਆਂ ਘਟਨਾਵਾਂ ਦਾ ਅਜੇ ਤੱਕ ਨਾ ਇਨਸਾਫ ਨਹੀਂ ਮਿਲਿਆ ਹੈ। ਇਸ ਦੇ ਰੋਸ਼ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਗਿਆ ਅਤੇ ਸਮੇਂ ਦੀਆਂ ਸਰਕਾਰਾਂ ਦੇ ਪ੍ਰਤੀ ਰੋਸ਼ ਜਤਾਇਆ ਗਿਆ।

Exit mobile version