AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਫਰੀਦਕੋਟ ‘ਚ SIR ਦੀਆਂ ਤਿਆਰੀਆਂ ਸ਼ੁਰੂ, ਪ੍ਰੀ-SIR ਵਿੱਚ 84.36% ਵੋਟਰਾਂ ਦੀ ਮੈਪਿੰਗ; DC ਵੱਲੋਂ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ

ਡੀਸੀ ਰਾਹੁਲ ਚਾਬਾ ਨੇ ਦੱਸਿਆ ਕਿ ਮੁੱਖ ਐਸਆਈਆਰ ਪ੍ਰਕਿਰਿਆ 25 ਜੂਨ, 2026 ਨੂੰ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ, ਵੋਟਰ ਸੂਚੀਆਂ 15 ਤੋਂ 24 ਜੂਨ ਤੱਕ ਛਾਪੀਆਂ ਜਾਣਗੀਆਂ। ਇਸ ਤੋਂ ਬਾਅਦ, ਗਣਨਾ ਪ੍ਰਕਿਰਿਆ 25 ਜੂਨ ਨੂੰ ਸ਼ੁਰੂ ਹੋਵੇਗੀ ਅਤੇ ਲੋੜ ਅਨੁਸਾਰ ਪੋਲਿੰਗ ਸਟੇਸ਼ਨਾਂ ਨੂੰ ਦੁਬਾਰਾ ਪ੍ਰਬੰਧਿਤ ਕੀਤਾ ਜਾਵੇਗਾ।

ਫਰੀਦਕੋਟ 'ਚ SIR ਦੀਆਂ ਤਿਆਰੀਆਂ ਸ਼ੁਰੂ, ਪ੍ਰੀ-SIR ਵਿੱਚ 84.36% ਵੋਟਰਾਂ ਦੀ ਮੈਪਿੰਗ; DC ਵੱਲੋਂ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ
(Photo Credit: ChatGPT.Com)
tv9-punjabi
| Published: 27 May 2026 19:35 PM IST
Share

ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਕੁਮਾਰ ਚਾਬਾ ਨੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਪ੍ਰੋਗਰਾਮ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਵੋਟਰ ਸੂਚੀ ਵਿੱਚ ਆਪਣੇ ਨਾਮ ਦਰਜ ਅਤੇ ਤਸਦੀਕ ਕਰਵਾਉਣ ਦੀ ਅਪੀਲ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਵਿੱਚ ਕੁੱਲ 493236 ਵੋਟਰ ਹਨ। ਜਿਨ੍ਹਾਂ ਵਿੱਚੋਂ 41695 ਵੋਟਰਾਂ ਦੀ ਪ੍ਰੀ-ਐਸਆਈਆਰ ਮੈਪਿੰਗ ਦੌਰਾਨ ਮੈਪਿੰਗ ਕੀਤੀ ਗਈ ਹੈ, ਜੋ ਕਿ ਕੁੱਲ ਵੋਟਰਾਂ ਦਾ 84.36 ਫੀਸਦ ਹੈ।

ਜਾਣਕਾਰੀ ਦਿੰਦਿਆਂ ਡੀਸੀ ਰਾਹੁਲ ਚਾਬਾ ਨੇ ਦੱਸਿਆ ਕਿ ਮੁੱਖ ਐਸਆਈਆਰ ਪ੍ਰਕਿਰਿਆ 25 ਜੂਨ, 2026 ਨੂੰ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ, ਵੋਟਰ ਸੂਚੀਆਂ 15 ਤੋਂ 24 ਜੂਨ ਤੱਕ ਛਾਪੀਆਂ ਜਾਣਗੀਆਂ। ਇਸ ਤੋਂ ਬਾਅਦ, ਗਣਨਾ ਪ੍ਰਕਿਰਿਆ 25 ਜੂਨ ਨੂੰ ਸ਼ੁਰੂ ਹੋਵੇਗੀ ਅਤੇ ਲੋੜ ਅਨੁਸਾਰ ਪੋਲਿੰਗ ਸਟੇਸ਼ਨਾਂ ਨੂੰ ਦੁਬਾਰਾ ਪ੍ਰਬੰਧਿਤ ਕੀਤਾ ਜਾਵੇਗਾ।

ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ ਨੂੰ ਹੋਵੇਗੀ: ਡੀ.ਸੀ.

ਡੀਸੀ ਰਾਹੁਲ ਕੁਮਾਰ ਚਾਬਾ ਨੇ ਅੱਗੇ ਦੱਸਿਆ ਕਿ ਡਰਾਫਟ ਵੋਟਰ ਸੂਚੀ 31 ਜੁਲਾਈ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ, ਜਦੋਂ ਕਿ ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ, ਤਾਂ ਜੋ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ।

ਕੀ ਹੈ SIR?

SIR ਦਾ ਪੂਰਾ ਨਾਮ Special Intensive Revision ਹੈ। ਇਹ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਨੂੰ ਸਹੀ ਅਤੇ ਅੱਪਡੇਟ ਕਰਨ ਲਈ ਚਲਾਈ ਜਾਂਦੀ ਹੈ। ਇਸ ਦੌਰਾਨ ਬੂੱਥ ਲੈਵਰ ਅਫ਼ਸਰ (BLOs) ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਜਾਂਚ ਕਰਦੇ ਹਨ। SIR ਦਾ ਮਕਸਦ ਮਰੇ ਹੋਏ, ਡੁਪਲੀਕੇਟ ਜਾਂ ਹੋਰ ਥਾਂ ਸ਼ਿਫਟ ਹੋਏ ਵੋਟਰਾਂ ਦੇ ਨਾਮ ਹਟਾਉਣਾ ਅਤੇ ਨਵੇਂ ਯੋਗ ਵੋਟਰਾਂ ਦੇ ਨਾਮ ਜੋੜਣਾ ਹੁੰਦਾ ਹੈ। ਇਸ ਪ੍ਰਕਿਰਿਆ ਨਾਲ ਚੋਣਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਬਣਾਉਣ ਵਿੱਚ ਮਦਦ ਮਿਲਦੀ ਹੈ। ਭਾਰਤ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਸਮੇਂ-ਸਮੇਂ ਤੇ ਇਹ ਮੁਹਿੰਮ ਚਲਾਈ ਜਾਂਦੀ ਹੈ।

Follow Us
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......